Canada News :ਟਰੂਡੋ ਦੀ ਥਾਂ ਲੈਣ ’ਚ ਕੈਨੇਡਾ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਦਾ ਨਾਂ ਸ਼ਾਮਲ 

By : BALJINDERK

Published : Jan 7, 2025, 2:45 pm IST
Updated : Jan 7, 2025, 2:45 pm IST
SHARE ARTICLE
Transport Minister Anita Anand
Transport Minister Anita Anand

Canada News : 57 ਸਾਲ ਦੀ ਅਨੀਤਾ ਨੇ ਸਾਲ 2019 'ਚ ਰਾਜਨੀਤੀ 'ਚ ਕੀਤੀ ਸੀ ਐਂਟਰੀ 

Canada News in Punjabi : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੱਤਾਧਾਰੀ ਲਿਬਰਲ ਪਾਰਟੀ ਦੇ ਨੇਤਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਹ ਅਗਲੇ ਨਵੇਂ ਨੇਤਾ ਦੀ ਚੋਣ ਹੋਣ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ। ਇਸ ਦਾ ਮਤਲਬ ਹੈ ਕਿ ਹੁਣ ਉਨ੍ਹਾਂ ਦੀ ਪਾਰਟੀ ਨੂੰ ਆਮ ਚੋਣਾਂ ’ਚ ਜਾਣ ਤੋਂ ਪਹਿਲਾਂ ਨਵਾਂ ਨੇਤਾ ਚੁਣਨਾ ਹੋਵੇਗਾ।

ਹਾਲਾਂਕਿ ਚੋਣਾਂ ਸਬੰਧੀ ਆ ਰਹੇ ਸਰਵੇਖਣਾਂ 'ਚ ਉਨ੍ਹਾਂ ਦੀ ਪਾਰਟੀ ਹਾਰ ਵੱਲ ਵਧਦੀ ਨਜ਼ਰ ਆ ਰਹੀ ਹੈ। ਟਰੂਡੋ ਦੇ ਅਸਤੀਫੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨਵੇਂ ਨੇਤਾ ਦੇ ਅਹੁਦੇ ਲਈ ਕਈ ਨਾਂ ਸਾਹਮਣੇ ਆ ਰਹੇ ਹਨ। ਇਨ੍ਹਾਂ ’ਚ ਸਾਬਕਾ ਉਪ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਤੋਂ ਲੈ ਕੇ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਤੱਕ ਦੇ ਨਾਂ ਸ਼ਾਮਲ ਹਨ। ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋ ਸਕਦਾ ਹੈ, ਇਸ ਦੇ ਆਲੇ-ਦੁਆਲੇ ਸੱਤ ਨਾਂ ਘੁੰਮ ਰਹੇ ਹਨ, ਜਿਨ੍ਹਾਂ ’ਚੋਂ ਸਭ ਤੋਂ ਦਿਲਚਸਪ ਨਾਂ ਦੇਸ਼ ਦੀ ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਦਾ ਹੈ। 57 ਸਾਲ ਦੀ ਅਨੀਤਾ ਨੇ ਸਾਲ 2019 'ਚ ਰਾਜਨੀਤੀ 'ਚ ਐਂਟਰੀ ਕੀਤੀ ਸੀ। 

(For more news apart from Canada first Hindu minister not involved in replacing Trudeau News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement