
ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ
ਨਵੀਂ ਦਿੱਲੀ : ਚੀਨ ਤੋਂ ਇਕ ਵੱਡੀ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਦਰਅਸਲ ਕੋਰੋਨਾ ਵਾਇਰਸ ਦੇ ਬਾਰੇ ਸੱਭ ਤੋਂ ਪਹਿਲਾਂ ਦੁਨੀਆਂ ਨੂੰ ਚੇਤਾਵਨੀ ਦੇਣ ਵਾਲੇ ਡਾਕਟਰ ਲੀ-ਵੇਨਲਿਆਂਗ ਦੀ ਖੁਦ ਵੀਰਵਾਰ ਨੂੰ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ।
Corona Virus
ਚੀਨ ਦੇ ਸਰਕਾਰੀ ਅਖਬਾਰ ਗੋਲਬਲ ਟਾਈਮਜ਼ ਦੇ ਅਨੁਸਾਰ 34 ਸਾਲਾਂ ਡਾਕਟਰ ਲੀ ਵੇਨਲਿਆਂਗ ਹਸਪਤਾਲ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਇਕ ਮਰੀਜ਼ ਦੇ ਸੰਪਰਕ ਵਿਚ ਆ ਗਏ ਜਿਸ ਕਰਕੇ ਉਨ੍ਹਾਂ ਨੂੰ ਵੀ ਕੋਰੋਨਾ ਵਾਇਰਸ ਦੀ ਲਾਗ ਲੱਗ ਗਈ ਅਤੇ ਨਤੀਜੇ ਵਜੋਂ ਉਨ੍ਹਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।
Corona Virus
ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੀਆਂ ਖਬਰਾਂ ਜਦੋਂ ਚੀਨ ਦੀ ਸਰਕਾਰ ਵੱਲੋਂ ਦੁਨੀਆਂ ਤੋਂ ਛਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਉਦੋਂ ਹੀ ਲੀ ਵੇਨਲਿਆਂਗ ਨੇ ਹਸਪਤਾਲ ਤੋਂ ਇਕ ਵੀਡੀਓ ਜਾਰੀ ਕਰ ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆਂ ਨੂੰ ਚੇਤਾਵਨੀ ਦਿੱਤੀ ਸੀ ਜਿਸ ਤੋਂ ਬਾਅਦ ਚੀਨ ਦੇ ਸਿਹਤ ਵਿਭਾਗ ਨੇ ਉਨ੍ਹਾਂ ਤੋਂ ਪੁੱਛਤਾਛ ਕੀਤੀ ਅਤੇ ਪੁਲਿਸ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਸੀ।
Corona Virus
ਇੰਨਾ ਹੀ ਨਹੀਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਅਫਵਾਹ ਫੈਲਾਉਣ ਦਾ ਆਰੋਪੀ ਵੀ ਬਣਾਇਆ ਗਿਆ ਸੀ। ਡਾਕਟਰ ਲੀ ਵੇਨਲਿਆਂਗ ਨੇ ਪਿਛਲੇ ਸਾਲ 30 ਦਸੰਬਰ ਨੂੰ ਇਕ ਚੈੱਟ ਗਰੁੱਪ ਵਿਚ ਸੰਦੇਸ਼ ਭੇਜ ਕੇ ਕੋਰੋਨਾ ਵਾਇਰਸ ਦੇ ਖਤਰਿਆ ਅਤੇ ਉਸ ਤੋਂ ਬਚਣ ਦੇ ਲਈ ਖਾਸ ਤਰ੍ਹਾਂ ਦੇ ਕੱਪੜਿਆਂ ਬਾਰੇ ਵੀ ਦੱਸਿਆ ਸੀ।
Tweet
ਵਿਸ਼ਵ ਸਿਹਤ ਸੰਗਠਨ ਨੇ ਵੀ ਚੀਨੀ ਡਾਕਟਰ ਲੀ ਵੇਨਲਿਆਂਗ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੇ ਟਵੀਟ ਕਰਰਕੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਸੀ ਡਾਕਟਰ ਵੇਨਲਿਆਂਗ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਸਾਨੂੰ ਸਾਰਿਆਂ ਨੂੰ ਉਨ੍ਹਾਂ ਦੁਆਰਾ ਕੀਤੇ ਗਏ ਕੰਮਾਂ ਦਾ ਜਸ਼ਨ ਮਨਾਉਣ ਦੀ ਜ਼ਰੂਰਤ ਹੈ।