ਆਸਟ੍ਰੇਲੀਆ: ਪ੍ਰੇਮੀ ਹੀ ਨਿਲਕਿਆ 21 ਸਾਲਾ ਭਾਰਤੀ ਵਿਦਿਆਰਥਣ ਦਾ ਕਾਤਲ, ਮੁਲਜ਼ਮ ਤਾਰਿਕਜੋਤ ਸਿੰਘ ਨੇ ਕਬੂਲਿਆ ਜੁਰਮ
Published : Feb 7, 2023, 3:41 pm IST
Updated : Feb 7, 2023, 3:41 pm IST
SHARE ARTICLE
photo
photo

ਮਾਰਚ 2021 ਵਿਚ ਖਾਲੀ ਕਬਰ ’ਚ ਦਫ਼ਨਾਈ ਸੀ ਜੈਸਮੀਨ ਐਡੀਲੇਡ ਦੀ ਲਾਸ਼

 

ਸਿਡਨੀ: ਆਸਟ੍ਰੇਲੀਆ ’ਚ ਇੱਕ ਨੌਜਵਾਨ ਨੇ ਨਰਸਿੰਗ ਦੀ ਵਿਦਿਆਰਥਣ ਜੈਸਮੀਨ ਕੌਰ ਦੇ ਕਤਲ ਦਾ ਦੋਸ਼ ਕਬੂਲ ਕੀਤਾ ਹੈ। ਮਾਰਚ 2021 ਵਿੱਚ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਗਵਾ ਕਰ ਕੇ ਕਤਲ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਉਸ ਨੂੰ ਕਬਰ ਵਿਚ ਦਫ਼ਨ ਕਰ ਦਿੱਤਾ ਸੀ। ਇਸ ਮਾਮਲੇ ਵਿਚ ਤਾਰਿਕਜੋਤ ਸਿੰਘ 'ਤੇ ਮੁਕੱਦਮਾ ਚੱਲ ਰਿਹਾ ਸੀ। ਲੜਕੀ ਦੀ ਲਾਸ਼ ਪੁਲਿਸ ਨੂੰ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਮਿਲੀ ਸੀ। 

ਜੈਸਮੀਨ ਦੇ ਅਵਸ਼ੇਸ਼ ਕੁਝ ਦਿਨਾਂ ਬਾਅਦ ਲੱਭੇ ਗਏ ਸਨ, ਉਸ ਜਗ੍ਹਾ ਤੋਂ 400 ਕਿਲੋਮੀਟਰ ਦੀ ਦੂਰੀ 'ਤੇ, ਜਿੱਥੇ ਉਸ ਨੂੰ ਆਖਰੀ ਵਾਰ ਕੰਮ 'ਤੇ ਜਾਂਦੇ ਹੋਏ ਦੇਖਿਆ ਗਿਆ ਸੀ। ਪਿਛਲੇ ਸਾਲ ਮਾਰਚ ਵਿੱਚ ਜਦੋਂ ਮੁਕੱਦਮੇ ਦੀ ਸੁਣਵਾਈ ਹੋਈ ਸੀ, ਉਸ ਸਮੇਂ ਨੌਜਵਾਨ ਨੇ ਜੈਸਮੀਨ ਦੇ ਕਤਲ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਸੀ। ਪਰ ਅੱਜ ਅਦਾਲਤ ਨੇ ਉਸ ਨੇ ਦੋਸ਼ੀ ਕਰਾਰ ਦੇ ਦਿੱਤਾ। ਅਦਾਲਤ ਦੇ ਬਾਹਰ ਜੈਸਮੀਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਹ ਫ਼ੈਸਲੇ ਦਾ ਸਵਾਗਤ ਕਰਦੇ ਹਨ।
ਮੂਲ ਰੂਪ ਵਿੱਚ ਭਾਰਤ ਦੀ ਰਹਿਣ ਵਾਲੀ ਜੈਸਮੀਨ ਐਡੀਲੇਡ ਵਿੱਚ ਆਪਣੀ ਰਿਸ਼ਤੇਦਾਰਾਂ ਨਾਲ ਰਹਿ ਰਹੀ ਸੀ ਅਤੇ ਨਰਸ ਬਣਨ ਦੇ ਅਧਿਐਨ ਦੌਰਾਨ ਇੱਕ ਬਜ਼ੁਰਗ ਦੀ ਦੇਖਭਾਲ ਕਰਮਚਾਰੀ ਵਜੋਂ ਕੰਮ ਕਰ ਰਹੀ ਸੀ। ਉਸ ਦੀ ਇਕ ਰਿਸ਼ਤੇਦਾਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਾਵੇਂ ਕੁਝ ਵੀ ਜੈਸਮੀਨ ਨੂੰ ਵਾਪਸ ਨਹੀਂ ਲਿਆ ਸਕਦਾ ਪਰ ਸਾਨੂੰ ਖੁਸ਼ੀ ਹੈ ਕਿ ਉਸ ਨੂੰ ਨਿਆਂ ਮਿਲਿਆ ਹੈ। 

ਜਾਣਕਾਰੀ ਮੁਤਾਬਕ ਪਰਿਵਾਰ ਨੂੰ ਜੈਸਮੀਨ ਦੇ ਲਾਪਤਾ ਹੋਣ ਦੀ ਸੂਚਨਾ ਉਸ ਸਮੇਂ ਦਿੱਤੀ ਗਈ ਸੀ ਜਦੋਂ ਬਜ਼ੁਰਗ ਨੇ ਉਸ ਦੇ ਪਰਿਵਾਰ ਨੂੰ ਇਹ ਪੁੱਛਣ ਲਈ ਫ਼ੋਨ ਕੀਤਾ ਕਿ ਉਹ ਕੰਮ 'ਤੇ ਕਿਉਂ ਨਹੀਂ ਆਈ। ਇਸ ਮਗਰੋਂ ਜੈਸਮੀਨ ਦੀ ਭਾਲ ਸ਼ੁਰੂ ਕੀਤੀ ਗਈ ਅਤੇ ਫਿਰ ਉਸ ਦੀ ਲਾਸ਼ ਹੀ ਬਰਾਮਦ ਕੀਤੀ ਗਈ ਸੀ।

Tags: australia, murder

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement