Indian student attacked: ਸ਼ਿਕਾਗੋ ਵਿਚ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ; ਪਤਨੀ ਨੇ ਵਿਦੇਸ਼ ਮੰਤਰਾਲੇ ਤੋਂ ਮੰਗੀ ਮਦਦ
Published : Feb 7, 2024, 9:29 am IST
Updated : Feb 7, 2024, 10:30 am IST
SHARE ARTICLE
Indian student brutally attacked in Chicago
Indian student brutally attacked in Chicago

ਸ਼ਿਕਾਗੋ ਵਿਚ ਭਾਰਤੀ ਕੌਂਸਲੇਟ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।

Indian student brutally attacked in Chicago: ਸੂਚਨਾ ਤਕਨਾਲੋਜੀ (ਆਈ. ਟੀ.) ਦੀ ਪੜ੍ਹਾਈ ਕਰ ਰਹੇ ਇਕ ਭਾਰਤੀ ਵਿਦਿਆਰਥੀ ਨੂੰ ਅਮਰੀਕਾ ਦੇ ਸ਼ਿਕਾਗੋ ਵਿਚ ਉਸ ਦੇ ਘਰ ਦੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕੁੱਟਿਆ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਵੀਡੀਉ 'ਚ 4 ਫਰਵਰੀ ਦੀ ਰਾਤ ਨੂੰ ਤਿੰਨ ਲੋਕ ਸਈਅਦ ਮਜ਼ਾਹਿਰ ਅਲੀ ਦਾ ਪਿੱਛਾ ਕਰਦੇ ਹੋਏ ਦਿਖਾਈ ਦਿਤੇ। 'ਐਕਸ' 'ਤੇ ਪੋਸਟ ਕੀਤੀ ਗਈ ਇਕ ਇਕ ਹੋਰ ਵੀਡੀਉ ਵਿਚ, ਅਲੀ ਦੇ ਨੱਕ ਅਤੇ ਚਿਹਰੇ ਤੋਂ ਖੂਨ ਵਗਦਾ ਦੇਖਿਆ ਜਾ ਸਕਦਾ ਹੈ ਅਤੇ ਉਸ ਦੇ ਕੱਪੜਿਆਂ 'ਤੇ ਖੂਨ ਦੇ ਨਿਸ਼ਾਨ ਹਨ। ਸ਼ਿਕਾਗੋ ਵਿਚ ਭਾਰਤੀ ਕੌਂਸਲੇਟ ਨੇ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।

ਕਰੀਬ ਛੇ ਮਹੀਨੇ ਪਹਿਲਾਂ ਹੈਦਰਾਬਾਦ ਤੋਂ ਅਮਰੀਕਾ ਆਏ ਅਲੀ ਨੇ 'ਏਬੀਸੀ 7 ਆਈ ਵਿਟਨੈਸ ਨਿਊਜ਼' ਨੂੰ ਦਸਿਆ ਕਿ ਇਕ ਹਮਲਾਵਰ ਨੇ ਉਸ 'ਤੇ ਬੰਦੂਕ ਦਾ ਤਾਣੀ ਸੀ। ਵੀਡੀਉ ਫੁਟੇਜ 'ਚ ਅਲੀ ਹੱਥ 'ਚ ਇਕ ਪੈਕੇਟ ਲੈ ਕੇ ਰਾਤ ਨੂੰ ਅਪਣੇ ਘਰ ਵੱਲ ਤੁਰਦਾ ਦੇਖਿਆ ਗਿਆ, ਜਦੋਂ ਕਿ ਤਿੰਨ ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ। ਅਲੀ ਨੇ ਦਸਿਆ ਕਿ ਹਮਲਾਵਰਾਂ ਨੇ ਉਸ ਦੀਆਂ ਅੱਖਾਂ, ਨੱਕ, ਪਸਲੀਆਂ ਅਤੇ ਕਮਰ 'ਤੇ ਮੁੱਕੇ ਮਾਰੇ। ਉਸ ਨੂੰ ਇਕ ਸਥਾਨਕ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦਾ ਇਲਾਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

'ਐਕਸ' 'ਤੇ ਮਿਲੀ ਜਾਣਕਾਰੀ ਅਨੁਸਾਰ ਅਲੀ ਇੰਡੀਆਨਾ ਵੇਸਲੀਅਨ ਯੂਨੀਵਰਸਿਟੀ ਤੋਂ ਸੂਚਨਾ ਤਕਨਾਲੋਜੀ ਵਿਚ ਮਾਸਟਰਜ਼ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਇਸ ਹਮਲੇ ਨੂੰ ਭੁੱਲ ਨਹੀਂ ਸਕਣਗੇ। ਉਸ ਨੇ ਚੈਨਲ ਨੂੰ ਕਿਹਾ, “ਅਮਰੀਕਾ ਮੇਰੇ ਸੁਪਨਿਆਂ ਦਾ ਦੇਸ਼ ਰਿਹਾ ਹੈ ਅਤੇ ਮੈਂ ਇਥੇ ਅਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਪੋਸਟ-ਗ੍ਰੈਜੂਏਸ਼ਨ ਕਰਨ ਲਈ ਆਇਆ ਹਾਂ। ਮੈਂ ਇਸ ਘਟਨਾ ਤੋਂ ਹੈਰਾਨ ਹਾਂ।'' ਖਬਰ 'ਚ ਕਿਹਾ ਗਿਆ ਹੈ ਕਿ ਪੁਲਿਸ ਨੇ ਕਿਸੇ ਵੀ ਸ਼ੱਕੀ ਨੂੰ ਹਿਰਾਸਤ 'ਚ ਨਹੀਂ ਲਿਆ  ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸ਼ਿਕਾਗੋ ਵਿਚ ਭਾਰਤ ਦੇ ਕੌਂਸਲ ਜਨਰਲ ਨੇ 'ਐਕਸ' 'ਤੇ ਕਿਹਾ ਕਿ "ਭਾਰਤ ਵਿਚ ਕੌਂਸਲ ਜਨਰਲ ਸਈਦ ਮਜ਼ਾਹਿਰ ਅਲੀ ਅਤੇ ਉਨ੍ਹਾਂ ਦੀ ਪਤਨੀ ਸਈਦਾ ਰੁਕਈਆ ਫਾਤਿਮਾ ਰਿਜ਼ਵੀ ਦੇ ਸੰਪਰਕ ਵਿਚ ਹਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਤਾ ਹੈ। ਦੂਤਾਵਾਸ ਨੇ ਸਥਾਨਕ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਹੈ ਜੋ ਮਾਮਲੇ ਦੀ ਜਾਂਚ ਕਰ ਰਹੇ ਹਨ।''

ਅਲੀ ਦੀ ਪਤਨੀ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਉਨ੍ਹਾਂ ਨੂੰ ਤਿੰਨ ਨਾਬਾਲਗ ਬੱਚਿਆਂ ਨਾਲ ਅਮਰੀਕਾ ਆਉਣ ਵਿਚ ਮਦਦ ਕਰਨ। ਇਸ ਘਟਨਾ ਤੋਂ ਕੁੱਝ ਦਿਨ ਪਹਿਲਾਂ ਜਾਰਜੀਆ ਦੇ ਲਿਥੋਨੀਆ ਸ਼ਹਿਰ ਵਿਚ ਇਕ ਨਸ਼ੇੜੀ ਨੇ 25 ਸਾਲਾ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੀ ਹਥੌੜੇ ਨਾਲ ਵਾਰ ਕਰਕੇ ਹਤਿਆ ਕਰ ਦਿਤੀ ਸੀ ।

 (For more Punjabi news apart from Indian student brutally attacked in Chicago, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement