ਰੂਸ 'ਚ ਚਾਕੂਬਾਜ਼ੀ ਦੌਰਾਨ ਭਾਰਤੀ ਸਮੇਤ ਅੱਠ ਜ਼ਖ਼ਮੀ
Published : Feb 7, 2026, 10:46 pm IST
Updated : Feb 7, 2026, 10:46 pm IST
SHARE ARTICLE
Representative Image.
Representative Image.

ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਦਿਆਂ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ

ਮਾਸਕੋ : ਰੂਸ ਦੇ ਬਾਸ਼ਕੋਰਤੋਸਤਾਨ ਰਿਪਬਲਿਕ ਸਥਿਤ ਇਕ ਯੂਨੀਵਰਸਿਟੀ ਦੇ ਵਿਦੇਸ਼ੀ ਵਿਦਿਆਰਥੀਆਂ ਦੇ ਇਕ ਹੋਸਟਲ ’ਚ ਚਾਕੂਬਾਜ਼ੀ (stabbing attack in Russia) ਦੀ ਘਟਨਾ ’ਚ ਇਕ ਭਾਰਤੀ ਸਮੇਤ ਛੇ ਵਿਦਿਆਰਥੀ ਜ਼ਖ਼ਮੀ ਹੋ ਗਏ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਦਿਆਂ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। 

ਸ਼ੁਰੂਆਤ ਰੀਪੋਰਟ ਮੁਤਾਬਕ ਹਮਲਾਵਰ ਨਾਬਾਲਗ ਸੀ ਅਤੇ ਚਾਕੂ ਲੈ ਕੇ ਉਫ਼ਾ ਦੀ ਸਟੇਟ ਮੈਡੀਕਲ ਯੂਨੀਵਰਸਿਟੀ ’ਚ ਦਾਖ਼ਲ ਹੋਇਆ, ਉਥੇ ਰਹਿੰਦੇ ਵਿਦਿਆਰਥੀਆਂ ਦੇ ਚਾਕੂ ਮਾਰਿਆ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿਤਾ। 

ਗ੍ਰਹਿ ਮੰਤਰਾਲੇ ਦੀ ਬੁਲਾਰਾ ਮੇਜਰ ਜਨਰਲ ਇਰੀਨਾ ਵੋਲਕ ਨੇ ਕਿਹਾ, ‘‘ਹਮਲਾਵਰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ’ਚ ਦੋ ਪੁਲਿਸ ਅਫ਼ਸਰਾਂ ਨੂੰ ਵੀ ਜ਼ਖ਼ਮੀ ਕਰ ਦਿਤਾ। ਇਸ ਤੋਂ ਇਲਾਵਾ ਮੁਲਜ਼ਮ ਨੇ ਖ਼ੁਦ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਲਿਆ।’’

ਜ਼ਖ਼ਮੀ ਵਿਦਿਆਰਥੀਆਂ ਦੀ ਪਛਾਣ ਜ਼ਾਹਰ ਨਹੀਂ ਕੀਤੀ ਗਈ ਹੈ ਪਰ ਟੈਲੀਗ੍ਰਾਮ ਚੈਨਲਾਂ ‘112’ ਉਤੇ ਇਕ ਵਿਦਿਆਰਥੀ ਦੀ ਪਛਾਣ ਭਾਰਤੀ ਦਸੀ ਜਾ ਰਹੀ ਹੈ। ਜਾਂਚ ਕਮੇਟੀ ਨੇ ਘਟਨਾ ਬਾਰੇ ਪੁੱਛ-ਪੜਤਾਲ ਸ਼ੁਰੂ ਕਰ ਦਿਤੀ ਹੈ। 

ਹਮਲਾਵਰ 15 ਸਾਲ ਦ ਮੁੰਡਾ ਦਸਿਆ ਜਾ ਰਿਹਾ ਹੈ, ਜਿਸ ਨੂੰ ਗੰਭੀਰ ਹਾਲਤ ’ਚ ਬੱਚਿਆਂ ਦੇ ਹਸਪਤਾ ’ਚ ਦਾਖ਼ਲ ਕਰਵਾਇਆ ਗਿਆ ਹੈ। ਚਾਰ ਹੋਰ ਵਿਦਿਆਰਥੀ ਅਤੇ ਦੋ ਪੁਲਿਸ ਅਫ਼ਸਰਾਂ ਨੂੰ ਸਥਾਨਕ ਕਲੀਨਿਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। 

Tags: russia

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement