ਸਾਊਥਾਲ 'ਚ ਵਿਸਾਖੀ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ, ਚਾਰ ਜਣੇ ਜ਼ਖ਼ਮੀ
Published : Apr 7, 2025, 8:05 am IST
Updated : Apr 7, 2025, 8:05 am IST
SHARE ARTICLE
Nagar Kirtan in UK
Nagar Kirtan in UK

ਇਹ ਘਟਨਾ ਪੱਛਮੀ ਲੰਡਨ ਦੇ ਸਾਊਥਾਲ ਵਿੱਚ ਵਾਪਰੀ ਹੈ

 

Nagar Kirtan in UK: ਵਿਸਾਖੀ ਦੇ ਪਵਿੱਤਰ ਮੌਕੇ 'ਤੇ ਯੂਕੇ ਦੇ ਸਾਊਥਾਲ ਚ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਲੰਗਰ ਦੌਰਾਨ ਗੈਸ ਸਿਲੰਡਰਾਂ ਵਿੱਚ ਹੋਏ ਧਮਾਕਿਆਂ ਕਾਰਨ 4 ਸੇਵਾਦਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।

ਨਗਰ ਕੀਰਤਨ ਦੇ ਮਾਰਗ 'ਚ ਵੱਖ-ਵੱਖ ਸਥਾਨਾਂ 'ਤੇ ਲੰਗਰ ਲਗਾਏ ਗਏ ਸਨ। ਇਸ ਦੌਰਾਨ ਇਕ ਲੰਗਰ ਪੰਡਾਲ ਵਿੱਚ ਗੈਸ ਲੀਕ ਹੋਣ ਕਾਰਨ ਇੱਕ ਤੋਂ ਬਾਅਦ ਇੱਕ ਚਾਰ ਸਿਲੰਡਰ ਫਟ ਗਏ। ਸਥਾਨਕ ਲੋਕਾਂ ਅਤੇ ਸੇਵਾਦਾਰਾਂ ਨੇ ਜਿੱਥੇ ਤੁਰਤ ਰਾਹਤ ਕਾਰਵਾਈਆਂ ਸ਼ੁਰੂ ਕੀਤੀਆਂ, ਉੱਥੇ ਹੀ ਪੁਲਿਸ ਤੇ ਐਮਰਜੈਂਸੀ ਟੀਮ ਵੀ ਮੌਕੇ 'ਤੇ ਪਹੁੰਚ ਗਈ।

ਸਾਰੇ ਜ਼ਖ਼਼ਮੀ ਸੇਵਾਦਾਰਾਂ ਨੂੰ ਤੁਰਤ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੇ ਮੁਤਾਬਕ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ।

ਇਸ ਹਾਦਸੇ ਨੇ ਸੰਗਤ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਪਰ ਲੋਕਾਂ ਦੀ ਸੇਵਾ ਅਤੇ ਲੰਗਰ ਦੀ ਸੇਵਾ ਜਾਰੀ ਰਹੀ। ਆਯੋਜਕਾਂ ਨੇ ਘਟਨਾ ਦੀ ਜਾਂਚ ਲਈ ਅਧਿਕਾਰਤ ਸਤਰ 'ਤੇ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਭਵਿੱਖ 'ਚ ਲੰਗਰ 'ਚ ਸੁਰੱਖਿਆ ਮਿਆਰ ਹੋਰ ਵਧਾਏ ਜਾਣਗੇ।

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement