ਦੁਨੀਆਂ 'ਚ ਕਰੋਨਾ ਦਾ ਕਹਿਰ ਜਾਰੀ, ਅਪ੍ਰੈਲ 'ਚ ਹਰ-ਰੋਜ਼ ਔਸਤਨ 80,000 ਨਵੇਂ ਕੇਸ ਹੁੰਦੇ ਹਨ ਦਰਜ਼
Published : May 7, 2020, 9:30 pm IST
Updated : May 7, 2020, 9:33 pm IST
SHARE ARTICLE
Coronavirus
Coronavirus

ਦੁਨੀਆਂ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਰੋਜ਼ਾਨਾ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਦੁਨੀਆਂ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਰੋਜ਼ਾਨਾ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਹਰ ਰੋਜ ਕਰੀਬ 80,000 ਕਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ। ਸੰਯੁਕਤ ਰਾਸ਼ਟਰ ਦੀ ਇਸ ਸਿਹਤ ਏਜੰਸੀ ਦਾ ਕਹਿਣਾ ਹੈ ਕਿ ਦੇਖਣੀ ਏਸ਼ੀਆ ਦੇ ਦੇਸ਼ ਜਿਵੇਂ ਭਾਰਤ ਅਤੇ ਬੰਗਲਾਦੇਸ਼ ਵਰਗੇ ਦੇਸ਼ਾਂ ਵਿਚ ਇਸ ਵਾਇਰਸ ਦੇ ਕੇਸਾਂ ਵਿਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਜਦਕਿ ਪੱਛਮੀ ਯੂਰਪ ਵਰਗੇ ਖੇਤਰਾਂ ਦੀ ਗਿਣਤੀ ਵਿਚ ਪਹਿਲਾਂ ਨਾਲ ਕਮੀਂ ਆ ਰਹੀ ਹੈ। ਦੱਸ ਦਈਏ ਕਿ ਕਰੋਨਾ ਵਾਇਰਸ ਦੇ ਹੌਟਸਪੋਟ ਵਜੋਂ ਉੱਭਰ ਰਹੇ ਬ੍ਰਾਜ਼ੀਲ ਵਿਚ ਬੁੱਧਵਾਰ ਨੂੰ 10,503 ਮਾਮਲੇ ਦਰਜ਼ ਹੋਏ ਅਤੇ 615 ਲੋਕਾਂ ਦੀ ਮੌਤ ਹੋਈ ਹੈ।

Coronavirus hunter in china help prepare corona vaccine mrjCoronavirus 

ਰਿਪੋਰਟ ਮੁਤਾਬਿਕ 30 ਅਪ੍ਰੈਲ ਨੂੰ ਦੇਸ਼ ਵਿਚ 7,288 ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਮੰਗਲਵਾਰ ਨੂੰ ਇੱਥੇ 600 ਮੌਤਾਂ ਹੋਈਆਂ। ਇਸ ਦੇ ਨਾਲ ਹੀ ਹੁਣ ਤੱਕ 1,25,218 ਮਾਮਲੇ ਆਏ ਹਨ ਅਤੇ ਇਨ੍ਹਾਂ ਵਿਚੋਂ 8,536 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ ਇਟਲੀ ਚ ਕਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿਚ 6,939 ਦੀ ਗਿਰਾਵਟ ਆਈ ਹੈ ਅਤੇ ਇਸ ਸਮੇਂ ਵਿਚ ਇੱਥੇ 369 ਲੋਕਾਂ ਦੀ ਮੌਤ ਹੋ ਚੁੱਕੀ ਹੈ।

coronaviruscoronavirus

ਨਿਊਜ਼ ਏਜੰਸੀਆਂ ਅਨੁਸਾਰ ਸਿਵਲ ਪ੍ਰੋਟੈਕਸ਼ਨ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।  ਜ਼ਿਕਰਯੋਗ ਹੈ ਕਿ 6 ਮਈ ਤੱਕ ਦੇਸ਼ ਵਿਚ 2,14,457 ਮਾਮਲੇ ਸਾਹਮਣੇ ਆਏ ਸਨ ਅਤੇ ਇਨ੍ਹਾਂ ਵਿਚੋਂ 91,528 ਲੋਕਾਂ ਦਾ ਇਲਾਜ਼ ਚੱਲ ਰਿਹਾ ਹੈ। ਇਸ ਤੋਂ ਇਲਾਵਾ 29,684 ਦੇ ਕਰੀਬ ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ। ਇਸ ਦੇ  ਨਾਲ ਇਹ ਵੀ ਦੱਸ ਦੱਈਏ ਕਿ 93,245 ਲੋਕ ਇਸ ਵਿਚ ਠੀਕ ਵੀ ਹੋ ਚੁੱਕੇ ਹਨ। ਦੁਨੀਆ ਭਰ ਵਿੱਚ 38,49,021 ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 265,905 ਲੋਕਾਂ ਦੀ ਮੌਤ ਹੋ ਚੁੱਕੀ ਹੈ। 1,317,085 ਲੋਕ ਸਿਹਤਮੰਦ ਹੋਏ ਹਨ।

Coronavirus data in doubt as icmr records 1087 more patients than ncdcCoronavirus 

ਯੂਰਪ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਇੱਥੇ 1,544,366 ਕੇਸ ਸਾਹਮਣੇ ਆ ਚੁੱਕੇ ਹਨ ਅਤੇ 147,280 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਏਸ਼ੀਆ ਵਿਚ 611,952 ਮਾਮਲੇ ਹੋਏ ਹਨ ਅਤੇ 20,984 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਦੁਨੀਆਂ ਵਿਚ ਕਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਦੇਸ਼ ਅਮਰੀਕਾ ਹੈ ਜਿੱਥੇ ਪਿਛਲੇ 24 ਘੰਟੇ ਵਿਚ 2,073 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇੱਥੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 73,095 ਹੋ ਗਈ ਹੈ ਅਤੇ ਇਸ ਤੋਂ ਇਲਾਵਾ ਇੱਥੇ ਹੁਣ ਤੱਕ 12,27,430 ਕੇਸ ਦਰਜ਼ ਹੋ ਚੁੱਕੇ ਹਨ।

covid 19 count rises to 59 in punjabcovid 19 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement