US News: ਪੰਨੂੰ ਦੀ ਹਤਿਆ ਦੀ ਕਥਿਤ ਸਾਜਸ਼ ਮਾਮਲੇ ’ਚ ਬੋਲਿਆ ਅਮਰੀਕਾ, 'ਭਾਰਤ ਦੀ ਜਾਂਚ ਦੇ ਨਤੀਜਿਆਂ ਦਾ ਇੰਤਜ਼ਾਰ'
Published : May 7, 2024, 11:33 am IST
Updated : May 7, 2024, 11:33 am IST
SHARE ARTICLE
‘We’ll wait to see the results’: US on Indian govt’s inquiry into Pannun case
‘We’ll wait to see the results’: US on Indian govt’s inquiry into Pannun case

ਅਮਰੀਕਾ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਨੂੰ ਮਾਰਨ ਦੀ ਕਥਿਤ ਸਾਜਸ਼ ਸਬੰਧੀ ਇਲਜ਼ਾਮਾਂ ਉਤੇ ਭਾਰਤ ਦੀ ਜਾਂਚ ਦੇ ਨਤੀਜੇ ਦਾ ਇੰਤਜ਼ਾਰ ਕਰ ਰਿਹਾ ਹੈ।

US News: ਅਮਰੀਕਾ ਵੱਖਵਾਦੀ ਗੁਰਪਤਵੰਤ ਸਿੰਘ ਪੰਨੂੰ ਨੂੰ ਮਾਰਨ ਦੀ ਕਥਿਤ ਸਾਜਸ਼ ਸਬੰਧੀ ਇਲਜ਼ਾਮਾਂ ਉਤੇ ਭਾਰਤ ਦੀ ਜਾਂਚ ਦੇ ਨਤੀਜੇ ਦਾ ਇੰਤਜ਼ਾਰ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਸੋਮਵਾਰ ਨੂੰ ਅਪਣੇ ਰੋਜ਼ਾਨਾ ਪੱਤਰਕਾਰ ਸੰਮੇਲਨ ਵਿਚ ਕਿਹਾ, “ ਉਨ੍ਹਾਂ (ਭਾਰਤ ਸਰਕਾਰ) ਨੇ ਇਸ ਦੀ ਜਾਂਚ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ ਅਤੇ ਜਾਂਚ ਜਾਰੀ ਹੈ, ਅਸੀਂ ਨਤੀਜੇ ਦਾ ਇੰਤਜ਼ਾਰ ਕਰਾਂਗੇ। ਪਰ ਅਸੀਂ ਇਹ ਸਪੱਸ਼ਟ ਕਰ ਦਿਤਾ ਹੈ ਕਿ ਇਹ ਕੁੱਝ ਅਜਿਹਾ ਹੈ ਜਿਸ ਨੂੰ ਅਸੀਂ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਸਾਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਵੀ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। "

ਮਿਲਰ ਅਮਰੀਕੀ ਨਾਗਰਿਕ ਅਤੇ ਵੱਖਵਾਦੀ ਨੇਤਾ ਪੰਨੂੰ ਨੂੰ ਮਾਰਨ ਦੀ ਕਥਿਤ ਸਾਜਸ਼ 'ਚ ਭਾਰਤ ਸਰਕਾਰ ਦੇ ਅਧਿਕਾਰੀਆਂ ਦੇ ਸ਼ਾਮਲ ਹੋਣ ਦੇ ਇਲਜ਼ਾਮਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, "ਮੈਂ ਤੁਹਾਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਭੇਜਾਂਗਾ ਤਾਂ ਜੋ ਉਥੇ ਜਾਂਚ ਦੇ ਵੇਰਵਿਆਂ ਬਾਰੇ ਤੁਹਾਡੇ ਨਾਲ ਗੱਲ ਕੀਤੀ ਜਾ ਸਕੇ। ਦੋਸ਼ ਪੱਤਰ ਦੇ ਸਬੰਧ ਵਿਚ, ਮੈਂ ਨਿਆਂ ਵਿਭਾਗ ਨੂੰ ਵਿਸਥਾਰ ਨਾਲ ਵੇਰਵੇ ਪੇਸ਼ ਕਰਨ ਲਈ ਕਹਾਂਗਾ। ’’

ਉਨ੍ਹਾਂ ਕਿਹਾ, “ਇਸ ਤੋਂ ਬਾਅਦ ਹੀ ਮੈਂ ਕਹਾਂਗਾ ਕਿ ਜਿਵੇਂ ਹੀ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਆਇਆ, ਅਸੀਂ ਸਪੱਸ਼ਟ ਕਰ ਦਿਤਾ ਕਿ ਇਹ ਦੋਸ਼ ਪਹਿਲਾਂ ਜਨਤਕ ਕੀਤੇ ਗਏ ਸਨ ਅਤੇ ਇਹ ਕੁੱਝ ਅਜਿਹਾ ਹੈ ਜਿਸ ਨੂੰ ਭਾਰਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਜਾਂਚ ਕਰਨੀ ਚਾਹੀਦੀ ਹੈ। ’’ ਵਾਸ਼ਿੰਗਟਨ ਪੋਸਟ ਨੇ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਹਾਲ ਹੀ ਵਿਚ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਇਕ ਅਧਿਕਾਰੀ ਦਾ ਨਾਮ ਪਿਛਲੇ ਸਾਲ ਅਮਰੀਕਾ ਵਿਚ ਪੰਨੂੰ ਦੀ ਹਤਿਆ ਦੀ ਕਥਿਤ ਸਾਜਸ਼ ਦੇ ਸਬੰਧ ਵਿਚ ਲਿਆ ਸੀ।

ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰਦੇ ਹੋਏ ਰਿਪੋਰਟ ਦੀ ਆਲੋਚਨਾ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਵਿਚ ਇਕ ਗੰਭੀਰ ਮਾਮਲੇ 'ਤੇ ਬੇਲੋੜੇ ਅਤੇ ਬੇਬੁਨਿਆਦ ਦੋਸ਼ ਲਗਾਏ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਪਿਛਲੇ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਕਿਹਾ ਸੀ ਕਿ ਸਬੰਧਤ ਰਿਪੋਰਟ 'ਚ ਗੰਭੀਰ ਮਾਮਲੇ 'ਤੇ ਬੇਲੋੜੇ ਦੋਸ਼ ਲਗਾਏ ਗਏ ਹਨ। ਜੈਸਵਾਲ ਨੇ ਕਿਹਾ ਕਿ ਕਥਿਤ ਸਾਜਸ਼ ਬਾਰੇ ਅਮਰੀਕਾ ਵਲੋਂ ਦਿਤੀ ਗਈ ਜਾਣਕਾਰੀ ਦੀ ਜਾਂਚ ਲਈ ਨਵੀਂ ਦਿੱਲੀ ਵਲੋਂ ਗਠਿਤ ਇਕ ਉੱਚ ਪੱਧਰੀ ਕਮੇਟੀ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more Punjabi news apart from ‘We’ll wait to see the results’: US on Indian govt’s inquiry into Pannun case, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement