India vs Pakistan News: 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਦੇ ਸੁਰ ਪਏ ਨਰਮ, ਪਿੱਛੇ ਹਟਣ ਦੇ ਦਿੱਤੇ ਸੰਕੇਤ
Published : May 7, 2025, 12:54 pm IST
Updated : May 7, 2025, 1:11 pm IST
SHARE ARTICLE
Khawaja Asif on India vs Pakistan Operation Sindoor News in punjabi
Khawaja Asif on India vs Pakistan Operation Sindoor News in punjabi

India vs Pakistan News: ''ਭਾਰਤ ਪਿੱਛੇ ਹੱਟੇਗਾ ਤਾਂ ਅਸੀਂ ਵੀ ਪਿੱਛੇ ਹਟਾਂਗੇ''-ਪਾਕਿਸਤਾਨੀ ਰੱਖਿਆ ਮੰਤਰੀ

Khawaja Asif on India vs Pakistan Operation Sindoor News : ਭਾਰਤ ਨੇ ਜੋ ਕਿਹਾ ਉਹ ਕੀਤਾ। ਪਹਿਲਗਾਮ ਕਤਲੇਆਮ ਤੋਂ ਠੀਕ 15 ਦਿਨ ਬਾਅਦ, ਮੰਗਲਵਾਰ ਰਾਤ ਨੂੰ ਲਗਭਗ 1:44 ਵਜੇ, ਭਾਰਤ ਨੇ ਪਾਕਿਸਤਾਨ ਅਤੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਸਥਿਤ ਅਤਿਵਾਦੀ ਠਿਕਾਣਿਆਂ 'ਤੇ ਹਮਲਾ ਕੀਤਾ।

ਭਾਰਤ ਨੇ ਇਸ ਨੂੰ 'ਆਪ੍ਰੇਸ਼ਨ ਸਿੰਦੂਰ' ਦਾ ਨਾਮ ਦਿੱਤਾ। ਭਾਰਤ ਨੇ ਬਹਾਵਲਪੁਰ ਵਿੱਚ ਮਸੂਦ ਅਜ਼ਹਰ ਦੇ ਟਿਕਾਣੇ ਸਮੇਤ ਨੌਂ ਅਤਿਵਾਦੀ ਟਿਕਾਣਿਆਂ 'ਤੇ ਬੰਬਾਰੀ ਕੀਤੀ। ਇਸ ਦੌਰਾਨ, ਪਾਕਿਸਤਾਨੀ ਫ਼ੌਜ ਨੇ ਰਾਤ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੇ ਕੋਟਲੀ, ਬਹਾਵਲਪੁਰ ਅਤੇ ਮੁਜ਼ੱਫਰਾਬਾਦ ਵਿੱਚ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ, ਜਦੋਂ ਕਿ ਭਾਰਤੀ ਫ਼ੌਜ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਾਡੀ ਕਾਰਵਾਈ ਸਿਰਫ਼ ਅਤਿਵਾਦੀ ਟਿਕਾਣਿਆਂ 'ਤੇ ਕੀਤੀ ਗਈ ਸੀ।
ਇਸ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ "ਜੇਕਰ ਭਾਰਤ ਸਰਹੱਦ 'ਤੇ ਆਪਣੀਆਂ ਕਾਰਵਾਈਆਂ ਬੰਦ ਕਰ ਦਿੰਦਾ ਹੈ ਤਾਂ ਉਹ ਅੱਗੇ ਦੀ ਕਾਰਵਾਈ ਤੋਂ ਗੁਰੇਜ਼ ਕਰਨ ਲਈ ਤਿਆਰ ਹਨ।"

ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ, ਪਾਕਿਸਤਾਨੀ ਰੱਖਿਆ ਮੰਤਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਕੋਈ ਹੋਰ ਕਾਰਵਾਈ ਨਹੀਂ ਕਰਦਾ ਹੈ, ਤਾਂ ਅਸੀਂ ਵੀ ਕੁਝ ਨਹੀਂ ਕਰਾਂਗੇ। ਜ਼ਿਕਰਯੋਗ ਹੈ ਕਿ ਭਾਰਤ ਦੀ ਕਾਰਵਾਈ ਤੋਂ ਬਾਅਦ ਖਵਾਜਾ ਆਸਿਫ਼ ਨੇ ਕਿਹਾ ਸੀ ਕਿ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੇ ਆਪਣੇ ਹਵਾਈ ਖੇਤਰ ਤੋਂ ਪਾਕਿਸਤਾਨੀ ਇਲਾਕਿਆਂ ਵਿੱਚ ਇਹ ਹਮਲੇ ਕੀਤੇ ਸਨ।

ਪਾਕਿਸਤਾਨੀ ਰੱਖਿਆ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਅਸੀਂ ਇਸਦਾ ਢੁਕਵਾਂ ਜਵਾਬ ਦੇਵਾਂਗੇ। ਹਾਲਾਂਕਿ, ਉਸਨੇ ਕੁਝ ਘੰਟਿਆਂ ਦੇ ਅੰਦਰ ਹੀ ਆਪਣੇ ਬਿਆਨ ਤੋਂ ਯੂ-ਟਰਨ ਲੈ ਲਿਆ ਅਤੇ ਹੁਣ ਕਿਹਾ ਹੈ ਕਿ ਉਹ ਕੁਝ ਨਹੀਂ ਕਰਨਗੇ ਜਦੋਂ ਤੱਕ ਭਾਰਤ ਕੋਈ ਹੋਰ ਕਾਰਵਾਈ ਨਹੀਂ ਕਰਦਾ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement