
ਸੜਕਾਂ 'ਤੇ ਰੋਸ ਪ੍ਰਦਰਸ਼ਨ ਰਹੇ ਲੋਕਾਂ ਲਈ ਕੀਤੀ ਪਾਣੀ ਦੀ ਸੇਵਾ
ਵਾਸ਼ਿੰਗਟਨ: ਸਿੱਖ ਭਾਵੇਂ ਦੁਨੀਆ ਦੇ ਕਿਸੇ ਕੋਨੇ ਵਿਚ ਵੀ ਵਸਦੇ ਹੋਣ, ਮਜ਼ਲੂਮਾਂ ਦੀ ਮਦਦ ਅਤੇ ਲੋੜਵੰਦਾਂ ਦੀ ਸੇਵਾ ਕਰਨ ਤੋਂ ਕਦੇ ਪਿੱਛੇ ਨਹੀਂ ਹਟਦੇ। ਵਿਸ਼ਵ ਦੇ ਸਭ ਤੋਂ ਤਾਕਤਵਰ ਦੇਸ਼ ਮੰਨੇ ਜਾਂਦੇ ਅਮਰੀਕਾ ਤੋਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ 46 ਸਾਲਾ ਕਾਲੇ ਵਿਅਕਤੀ ਜਾਰਜ ਫਲਾਇਡ ਦੀ ਮੌਤ ਮਗਰੋਂ ਵੱਖ-ਵੱਖ ਸ਼ਹਿਰਾਂ ਵਿਚ ਅਮਰੀਕੀ ਪੁਲਿਸ ਦੇ ਰੁੱਖੇ ਰਵੱਈਏ ਵਿਰੁੱਧ ਰੋਸ ਪ੍ਰਦਰਸ਼ਨ ਹੋ ਰਹੇ ਨੇ ਪਰ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਦੀ ਠੰਡੇ ਪਾਣੀ ਜ਼ਰੀਏ ਸੇਵਾ ਕੀਤੀ ਜਾ ਰਹੀ ਹੈ।
America
ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਰੋਸ ਪ੍ਰਦਰਸ਼ਨ ਕਰਨ ਵਾਲੇ ਲੋਕ ਸੜਕਾਂ 'ਤੇ ਸਰਕਾਰ ਅਤੇ ਅਮਰੀਕੀ ਪੁਲਿਸ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਜਾ ਰਹੇ ਨੇ, ਇਸੇ ਦੌਰਾਨ ਸਿੱਖ ਇੰਟਰਨੈਸ਼ਨਲ ਕੌਂਸਲ ਦੇ ਮੈਂਬਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਲਈ ਮੁਫ਼ਤ ਪਾਣੀ ਦੀ ਸੇਵਾ ਕੀਤੀ ਜਾ ਰਹੀ ਹੈ।
America
ਸਿੱਖਾਂ ਤੋਂ ਸੇਵਾ ਭਾਵਨਾ ਤੋਂ ਪ੍ਰਭਾਵਤ ਹੋ ਕੇ ਬਹੁਤ ਸਾਰੇ ਲੋਕਾਂ ਵੱਲੋਂ ਸਿੱਖਾਂ ਦਾ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਅਮਰੀਕਾ ਦੇ ਮਿਨੇਸੋਟਾ ਵਿਚ 46 ਸਾਲਾ ਜਾਰਜ ਫਲਾਇਡ ਦੀ ਮੌਤ ਮਗਰੋਂ ਅਮਰੀਕਾ ਵਿਚ ਸ਼ੁਰੂ ਹੋਏ ਹਿੰਸਕ ਪ੍ਰਦਰਸ਼ਨ ਅਜੇ ਵੀ ਰੁਕਣ ਦਾ ਨਾਂਅ ਨਹੀਂ ਲੈ ਰਹੇ।
America
ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਬੀਐਲਐਮ ਯਾਨੀ ਬਲੈਕ ਲਿਵਸ ਮੈਟਰ ਦੇ ਨਾਂਅ 'ਤੇ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪ੍ਰਦਰਸ਼ਨ ਕੀਤੇ ਜਾ ਰਹੇ ਨੇ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਕਾਲਿਆਂ ਦੇ ਨਾਲ-ਨਾਲ ਗੋਰੇ ਲੋਕ ਵੀ ਇਸ ਪ੍ਰਦਰਸ਼ਨ ਵਿਚ ਜੁਟੇ ਹੋਏ ਨੇ। ਇਸ ਦੌਰਾਨ ਸਿੱਖ ਇੰਟਰਨੈਸ਼ਨਲ ਕੌਂਸਲ ਵੱਲੋਂ ਵੀ ਇਸ ਪ੍ਰਦਰਸ਼ਨ ਵਿਚ ਲੋਕਾਂ ਦਾ ਡਟ ਕੇ ਸਾਥ ਦਿੱਤਾ ਜਾ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।