'ਕੋਰੋਨਾ ਨਾਲ ਨਜਿੱਠਣ ਲਈ ਵੈਕਸੀਨੇਸ਼ਨ ਹੀ ਸਿਰਫ ਇਕੋ-ਇਕ ਤਰੀਕਾ' 
Published : Jun 7, 2021, 3:29 pm IST
Updated : Jun 7, 2021, 3:29 pm IST
SHARE ARTICLE
Vaccination
Vaccination

ਪੰਜ ਫੀਸਦੀ ਬੱਚਿਆਂ ਨੂੰ ਵੈਂਟੀਲੇਟਰ ਦੀ ਲੋੜ ਪਈ

ਵਾਸ਼ਿੰਗਟਨ-ਕੋਰੋਨਾ ਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ 'ਚ ਲਿਆ ਅਤੇ ਇਸ ਨੇ ਸਭ ਤੋਂ ਵਧ ਤਬਾਹੀ ਅਮਰੀਕਾ 'ਚ ਮਚਾਈ। ਅਮਰੀਕਾ ਕੋਰੋਨਾ ਮਹਾਮਾਰੀ ਦੇ ਮਾਮਲੇ ਅਤੇ ਮੌਤਾਂ ਦੀ ਗਿਣਤੀ ਦੇ ਮਾਮਲੇ 'ਚ ਟੌਪ 'ਤੇ ਹੈ। ਕੋਰੋਨਾ ਮਹਾਮਾਰੀ ਕਾਰਨ ਬਹੁਤ ਘੱਟ ਬੱਚਿਆਂ ਨੂੰ ਹਸਪਤਾਲ 'ਚ ਦਾਖਲ ਕਰਵਾਉਣ ਦੀ ਲੋੜ ਪਈ ਪਰ ਜਿਨ੍ਹਾਂ ਬੱਚਿਆਂ ਨੂੰ ਦਾਖਲ ਕੀਤਾ ਗਿਆ ਉਨਾਂ 'ਚੋਂ ਲਗਭਗ ਇਕ ਤਿਹਾਈ ਨੂੰ ਆਈ.ਸੀ.ਯੂ. 'ਚ ਰੱਖਣਾ ਪਿਆ ਸੀ ਅਤੇ ਪੰਜ ਫੀਸਦੀ ਬੱਚਿਆਂ ਨੂੰ ਵੈਂਟੀਲੇਟਰ ਦੀ ਲੋੜ ਪਈ।VaccinationVaccination

ਇਸ ਗੱਲ ਦੀ ਜਾਣਕਾਰੀ ਸ਼ੁੱਕਰਵਾਰ ਨੂੰ ਬੀਮਾਰੀ ਕੰਰਟੋਲ ਅਤੇ ਰੋਕਥਾਮ ਕੇਂਦਰਾਂ (ਸੀ.ਡੀ.ਸੀ.) ਨੇ ਦਿੱਤੀ ਹੈ। ਡਾ. ਰੋਸ਼ੇਲੇ ਵਾਲੈਂਸਕੀ ਮੁਤਾਬਕ ਮਹਾਮਾਰੀ ਨਾਲ ਨਜਿੱਠਣ ਦਾ ਇਕੋ-ਇਕ ਤਰੀਕਾ ਹੈ ਵੈਕਸੀਨੇਸ਼ਨ। ਅਮਰੀਕਨ ਬਾਲ ਗੋਰ ਅਕਾਦਮੀ 'ਚ ਲਾਗ ਦੀਆਂ ਬੀਮਾਰੀਆਂ ਦੀ ਕਮੇਟੀ ਦੇ ਮੁਖੀ ਡਾ. ਯਵੋਨ ਦਾ ਕਹਿਣਾ ਹੈ ਕਿ ਹਸਪਤਾਲ 'ਚ ਦਾਖਲ ਹੋਣ, ਮੌਤਾਂ ਅਤੇ ਸਮਾਜਿਕ ਇਨਫੈਕਸ਼ਨ ਫੈਲਣ ਵਾਲੀ ਬੀਮਾਰੀ ਨੂੰ ਰੋਕਣ ਦੇ ਬਹੁਤ ਠੋਸ ਕਾਰਨ ਹਨ।

CDCCDCਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਬੱਚਿਆਂ ਦੇ ਕੋਵਿਡ-19 ਨਾਲ ਗੰਭੀਰ ਤੌਰ 'ਤੇ ਬੀਮਾਰ ਹੋਣ ਜਾਂ ਮਰਨ ਦੇ ਖਦਸ਼ੇ ਬਹੁਤ ਘੱਟ ਹਨ। ਉਨ੍ਹਾਂ ਨੇ ਕਿਹਾ ਕਿ ਇਹ ਖਤਰਾ ਉਮਰ ਵਧਣ ਦੇ ਹਿਸਾਬ ਨਾਲ ਵਧਦਾ ਹੈ।ਸੀ.ਡੀ.ਸੀ. ਦੀ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਬੱਚਿਆਂ ਲਈ ਕੋਰੋਨਾ ਤੋਂ ਵਧੇਰੇ ਖਤਰਨਾਕ ਇੰਫਲੁਏਂਜਾ ਹੈ।CoronavirusCoronavirus

ਅਮਰੀਕਾ 'ਚ ਪਿਛਲੇ ਤਿੰਨ ਸਾਲਾਂ 'ਚ ਇੰਫਲੂਏਂਜਾ ਨਾਲ ਬੀਮਾਰ ਬੱਚਿਆਂ ਦੇ ਮੁਕਾਬਲੇ ਕੋਵਿਡ-19 ਨਾਲ ਦਾਖਲ ਹੋਣ ਵਾਲੇ ਬੱਚਿਆਂ ਦੀ ਗਿਣਤੀ ਤਿੰਨ ਗੁਣਾ ਵਧੇਰੇ ਰਹੀ ਹੈ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਹੀ ਚੀਨ ਨੇ 3 ਤੋਂ 17 ਸਾਲ ਦੇ ਬੱਚਿਆਂ ਲਈ ਕੋਰੋਨਾਵੈਕ ਨਾਂ ਦੀ ਵੈਕਸੀਨ ਲਾਂਚ ਕਰ ਦਿੱਤੀ ਹੈ। ਹੁਣ 3 ਤੋਂ 17 ਸਾਲ ਦੇ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਾਈ ਜਾਵੇਗੀ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement