Pakistan News: ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਮੈਂਬਰਾਂ ਨੂੰ ਪੰਜਾਬੀ ਬੋਲਣ ਦੀ ਮਿਲੀ ਇਜਾਜ਼ਤ
Published : Jun 7, 2024, 11:45 am IST
Updated : Jun 7, 2024, 11:45 am IST
SHARE ARTICLE
Pakistan's Punjab Assembly allows lawmakers to use of Punjabi language in house
Pakistan's Punjab Assembly allows lawmakers to use of Punjabi language in house

ਅੰਗਰੇਜ਼ੀ ਤੇ ਉਰਦੂ ਤੋਂ ਇਲਾਵਾ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ’ਚ ਸੰਬੋਧਨ ਕਰ ਸਕਣਗੇ ਮੈਂਬਰ

Pakistan News: ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਹੁਣ ਸਦਨ ਵਿਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿਚ ਗੱਲ ਕਰ ਸਕਣਗੇ। ਇਸ ਸਬੰਧੀ ਇਕ ਸੋਧ ਕੀਤੀ ਗਈ ਹੈ।

‘ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਦੀ ਖ਼ਬਰ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਵੀਰਵਾਰ ਨੂੰ ਉਨ੍ਹਾਂ ਸੋਧਾਂ ਨੂੰ ਮਨਜ਼ੂਰੀ ਦੇ ਦਿਤੀ ਹੈ, ਜਿਸ ਨਾਲ ਮੈਂਬਰ ਸਦਨ ਵਿਚ ਅੰਗਰੇਜ਼ੀ ਅਤੇ ਉਰਦੂ ਦੇ ਨਾਲ-ਨਾਲ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਵਿਚ ਸੰਬੋਧਨ ਦੀ ਇਜਾਜ਼ਤ ਹੋਵੇਗੀ।

ਇਸ ਤੋਂ ਪਹਿਲਾਂ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਕਿਸੇ ਵੀ ਭਾਸ਼ਾ ਵਿਚ ਗੱਲ ਕਰਨ ਲਈ ਕਿਸੇ ਮੈਂਬਰ ਨੂੰ ਵਿਧਾਨ ਸਭਾ ਦੇ ਸਪੀਕਰ ਤੋਂ ਇਜਾਜ਼ਤ ਲੈਣੀ ਪੈਂਦੀ ਸੀ, ਜੋ ਹਮੇਸ਼ਾ ਨਹੀਂ ਮਿਲਦੀ ਸੀ।

(For more Punjabi news apart from Pakistan's Punjab Assembly allows lawmakers to use of Punjabi language in house, stay tuned to Rozana Spokesman)

 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement