Indus Water Treaty News: ਪਾਣੀ ਨੂੰ ਤਰਸਿਆ ਪਾਕਿਸਤਾਨ, ਸਿੰਧੂ ਜਲ ਸਮਝੌਤੇ 'ਤੇ ਪਾਕਿ ਨੇ ਭਾਰਤ ਨੂੰ ਲਿਖੇ 4 ਪੱਤਰ
Published : Jun 7, 2025, 10:02 am IST
Updated : Jun 7, 2025, 10:02 am IST
SHARE ARTICLE
Pakistan writes 4 letters to India on Indus Water Treaty
Pakistan writes 4 letters to India on Indus Water Treaty

Indus Water Treaty News: ਪਾਣੀ ਰੋਕੇ ਜਾਣ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਨੂੰ ਕਿਹਾ

Pakistan writes 4 letters to India on Indus Water Treaty: ਅਪ੍ਰੈਲ ਮਹੀਨੇ ਵਿੱਚ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਬਹੁਤ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਨੇ ਦਹਾਕਿਆਂ ਪਹਿਲਾਂ ਪਾਕਿਸਤਾਨ ਨਾਲ ਹੋਏ ਸਿੰਧੂ ਜਲ ਸਮਝੌਤੇ ਨੂੰ ਤੁਰੰਤ ਰੋਕ ਦਿੱਤਾ ਸੀ। ਇਸ ਕਾਰਨ ਪਾਕਿਸਤਾਨ ਘਬਰਾਇਆ ਹੋਇਆ ਹੈ ਅਤੇ ਇਸ ਸਬੰਧੀ ਭਾਰਤ ਨੂੰ ਕਈ ਪੱਤਰ ਲਿਖ ਚੁੱਕਿਆ ਹੈ।

22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਹਮਲੇ ਤੋਂ ਬਾਅਦ, 24 ਅਪ੍ਰੈਲ ਨੂੰ, ਜਲ ਸ਼ਕਤੀ ਮੰਤਰਾਲੇ ਦੇ ਸਕੱਤਰ ਦੇਵਸ਼੍ਰੀ ਮੁਖਰਜੀ ਨੇ ਪਾਕਿਸਤਾਨ ਦੇ ਜਲ ਮੰਤਰਾਲੇ ਦੇ ਸਕੱਤਰ ਸਈਦ ਅਲੀ ਮੁਰਤਜ਼ਾ ਨੂੰ ਇੱਕ ਪੱਤਰ ਲਿਖਿਆ ਅਤੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਸਰਹੱਦ ਪਾਰ ਅਤਿਵਾਦ ਰਾਹੀਂ ਭਾਰਤ ਵਿੱਚ ਅਤਿਵਾਦੀ ਹਮਲੇ ਕਰਦਾ ਹੈ।

ਇਸ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸਮਝੌਤੇ ਨੂੰ ਤੁਰੰਤ ਰੋਕ ਦਿੱਤਾ ਸੀ ਪਰ ਪਾਕਿਸਤਾਨ ਹੁਣ ਤੱਕ ਚਾਰ ਵਾਰ ਭਾਰਤ ਨੂੰ ਪੱਤਰ ਲਿਖ ਚੁੱਕਾ ਹੈ। ਇਨ੍ਹਾਂ ਪੱਤਰਾਂ ਵਿੱਚ, ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਰੋਕਣ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ ਹੈ।

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਪਾਕਿਸਤਾਨ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਵਪਾਰ ਅਤੇ ਅਤਿਵਾਦ, ਪਾਣੀ ਅਤੇ ਖੂਨ, ਗੋਲੀਆਂ ਅਤੇ ਭਾਸ਼ਣ ਇਕੱਠੇ ਨਹੀਂ ਚੱਲ ਸਕਦੇ। ਭਾਰਤ ਨੇ ਸਿੰਧੂ ਦੇ ਪਾਣੀ ਨੂੰ ਲੈ ਕੇ ਵੱਡੀਆਂ ਯੋਜਨਾਵਾਂ ਬਣਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement