
50 ਮੰਤਰੀਆਂ-ਐਮਪੀਜ਼ ਦੇ ਅਸਤੀਫ਼ਿਆਂ ਤੋਂ ਬਾਅਦ ਲਿਆ ਗਿਆ ਫੈਸਲਾ
ਲੰਡਨ - ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਸੰਸਦ 'ਚ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਉਹ ਅਕਤੂਬਰ ਵਿਚ ਨਵੇਂ ਨੇਤਾ ਦੀ ਚੋਣ ਹੋਣ ਤੱਕ ਪ੍ਰਧਾਨ ਮੰਤਰੀ ਵਜੋਂ ਸੇਵਾ ਜਾਰੀ ਰੱਖਣਗੇ। ਇਸ ਅਸਤੀਫ਼ੇ ਦਾ ਸਭ ਤੋਂ ਵੱਡਾ ਕਾਰਨ 30 ਜੂਨ ਨੂੰ ਡਿਪਟੀ ਚੀਫ਼ ਵ੍ਹਿਪ ਅਹੁਦੇ 'ਤੇ ਕ੍ਰਿਸ ਪਿੰਚਰ ਦੀ ਨਿਯੁਕਤੀ ਹੈ। ਪਿਨਚਰ ਇੱਕ ਸੈਕਸ ਸਕੈਂਡਲ ਵਿਚ ਸ਼ਾਮਲ ਸੀ। ਇਸ ਤੋਂ ਬਾਅਦ ਹੀ ਬ੍ਰਿਟਿਸ਼ ਮੰਤਰੀ ਮੰਡਲ ਤੋਂ ਅਸਤੀਫ਼ਿਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ।
pm boris johnson
ਅਸਤੀਫਾ ਦੇਣ ਤੋਂ ਪਹਿਲਾਂ, ਜਾਨਸਨ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿਚ ਕਿਹਾ - ਮੈਂ ਬਹੁਤ ਦੁਖੀ ਮਨ ਨਾਲ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦਾ ਅਹੁਦਾ ਛੱਡ ਰਿਹਾ ਹਾਂ। ਜਦੋਂ ਸੰਸਦ ਮੈਂਬਰ ਨਵੇਂ ਨੇਤਾ ਦੀ ਚੋਣ ਕਰਨਗੇ ਤਾਂ ਮੈਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦੇਵਾਂਗਾ। ਸਾਡੇ ਸੰਸਦ ਮੈਂਬਰ ਚਾਹੁੰਦੇ ਹਨ ਕਿ ਨਵਾਂ ਪ੍ਰਧਾਨ ਮੰਤਰੀ ਹੋਣਾ ਚਾਹੀਦਾ ਹੈ। ਮੈਂ ਉਹਨਾਂ ਦੀ ਇੱਛਾ ਦਾ ਸਨਮਾਨ ਕਰਦਾ ਹਾਂ। ਨਵੇਂ ਨੇਤਾ ਦੀ ਚੋਣ ਦੀ ਪ੍ਰਕਿਰਿਆ ਅਗਲੇ ਹਫ਼ਤੇ ਸ਼ੁਰੂ ਹੋਵੇਗੀ।