Canada News : ਕੈਨੇਡਾ 'ਚ ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਤਿੰਨ ਪੰਜਾਬੀ ਗ੍ਰਿਫ਼ਤਾਰ
Published : Jul 7, 2024, 9:43 am IST
Updated : Jul 7, 2024, 9:43 am IST
SHARE ARTICLE
Canada News: Three Punjabis arrested in Canada on charges of asking for ransom
Canada News: Three Punjabis arrested in Canada on charges of asking for ransom

ਕੈਨੇਡਾ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਤਿੰਨ ਪੰਜਾਬੀ ਸ਼ਾਮਲ ਹਨ

 

Canada News: ਕੈਨੇਡਾ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਤਿੰਨ ਪੰਜਾਬੀ ਸ਼ਾਮਲ ਹਨ। ਇਹ ਮੁਲਜ਼ਮ ਵੱਡੇ-ਵੱਡੇ ਵਪਾਰੀਆਂ ਨੂੰ ਨਿਸ਼ਾਨਾਂ ਬਣਾਉਂਦੇ ਸਨ। 

ਇਸ ਸਬੰਧੀ ਪੀਲ ਪੁਲਿਸ ਦੇ ਉਪ ਮੁਖੀ ਮਾਰਕ ਐਂਡਰਿਊ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਕਈ ਵਪਾਰਕ ਅਦਾਰਿਆਂ ਦੇ ਮਾਲਕਾਂ ਤੋਂ ਇਨ੍ਹਾਂ ਮੁਲਜ਼ਮਾਂ ਵੱਲੋਂ ਅਣਪਛਾਤੇ ਨੰਬਰਾਂ ਤੋਂ ਫੋਨ ਕਰ ਕੇ ਵੱਡੀਆਂ ਰਕਮਾਂ ਦੀ ਮੰਗ ਕੀਤੀ ਜਾਂਦੀ ਸੀ ਅਤੇ ਕੁਝ ਕਾਰੋਬਾਰੀਆਂ ਨੂੰ ਡਰਾਉਣ ਲਈ ਉਨ੍ਹਾਂ ਦੇ ਸਟੋਰਾਂ ’ਤੇ ਗੋਲੀਬਾਰੀ ਵੀ ਹੋਈ।

ਪੜ੍ਹੋ ਇਹ ਖ਼ਬਰ :  Ukrainian War : ਯੂਕਰੇਨ ਵਿੱਚ ਨਾਟੋ ਸੈਨਿਕਾਂ ਦੀ ਤਾਇਨਾਤੀ 'ਤੇ ਰੂਸੀ ਰਾਸ਼ਟਰਪਤੀ ਨਾਰਾਜ਼, ਪ੍ਰਮਾਣੂ ਹਮਲੇ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ

 ਪੁਲਿਸ ਉਦੋਂ ਤੋਂ ਕਥਿਤ ਦੋਸ਼ੀਆਂ ਦਾ ਪਤਾ ਲਗਾ ਰਹੀ ਸੀ। ਆਖ਼ਰਕਾਰ ਸਬੂਤ ਇਕੱਠੇ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਦੁਪਿੰਦਰਦੀਪ ਚੀਮਾ (36), ਬੇਅੰਤ ਢਿੱਲੋਂ (51) ਦੋਵੇਂ ਵਾਸੀਆਨ ਬਰੈਂਪਟਨ ਅਤੇ ਅਰੁਣਦੀਪ ਥਿੰਦ (39) ਬੇਘਰਾ ਸਮੇਤ ਦੋ ਹੋਰਾਂ ਨੂੰ 14 ਵੱਖ-ਵੱਖ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਹੋਰ ਪੁੱਛ-ਪੜਤਾਲ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਜ਼ਮ ਦੱਖਣ ਏਸ਼ਿਆਈ ਭਾਈਚਾਰੇ ਨਾਲ ਸਬੰਧਤ ਕਾਰੋਬਾਰੀਆਂ ਨੂੰ ਫੋਨ ਕਰ ਕੇ ਫਿਰੌਤੀ ਦੀ ਮੰਗ ਕਰਦੇ ਸਨ ਅਤੇ ਕਈਆਂ ਨੂੰ ਡਰਾਉਣ ਲਈ ਉਨ੍ਹਾਂ ਦੀਆਂ ਕਾਰੋਬਾਰੀ ਥਾਵਾਂ ’ਤੇ ਗੋਲੀਬਾਰੀ ਵੀ ਕਰਦੇ ਸਨ ਤਾਂ ਜੋ ਉਹ ਦਹਿਸ਼ਤ ਕਾਰਨ ਪੁਲਿਸ ਨੂੰ ਸੂਚਿਤ ਕਰਨ ਦੀ ਥਾਂ ਫਿਰੌਤੀ ਦੀ ਰਕਮ ਦੇਣਾ ਠੀਕ ਸਮਝਣ। ਪੁਲਿਸ ਅਫ਼ਸਰ ਨੇ ਹੋਰ ਪੀੜਤ ਕਾਰੋਬਾਰੀਆਂ ਨੂੰ ਵੀ ਸਾਹਮਣੇ ਆਉਣ ਦੀ ਅਪੀਲ ਕੀਤੀ ਹੈ ਜੋ ਕਿ ਪਹਿਲਾਂ ਕਿਸੇ ਕਾਰਨ ਪੁਲਿਸ ਕੋਲ ਸ਼ਿਕਾਇਤ ਨਹੀਂ ਕਰ ਸਕੇ।

​(For more Punjabi news apart from Three Punjabis arrested in Canada on charges of asking for ransom, stay tuned to Rozana Spokesman


 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement