
Canada Accident News: ਪਿਕਅਪ ਟਰੱਕ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Motorcyclist dies in road accident in Canada: ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੀ 132 ਸਟਰੀਟ ਦੇ ਇਕ ਚੌਰਾਹੇ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਦੁਖ਼ਦਾਈ ਸੂਚਨਾ ਹੈ। ਪ੍ਰਾਪਤ ਵੇਰਵਿਆ ਮੁਤਾਬਿਕ ਉਕਤ ਸਟਰੀਟ ਤੋਂ ਤੇਜ਼ ਰਫ਼ਤਾਰ 'ਚ ਜਾ ਰਹੇ ਮੋਟਰਸਾਈਕਲ ਸਵਾਰ ਦੀ ਇੱਕ ਪਿਕਅਪ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਮਗਰੋਂ ਗੰਭੀਰ ਸੱਟਾਂ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਮੌਤ ਹੋ ਗਈ। ਸਰੀ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from “ Canada Accident News in punjabi, ” stay tuned to Rozana Spokesman.)