
ਲਾਰੈਂਸ ਤੇ ਗੋਲਡੀ ਢਿੱਲੋਂ ਗੈਂਗ ਨੇ ਲਈ ਜ਼ਿੰਮੇਵਾਰੀ
ਕੈਨੇਡਾ: ਕੈਨੇਡਾ ਸਥਿਤ ਕੈਪਸ ਕੈਫ਼ੇ ਉੱਤੇ ਇਕ ਮਹੀਨੇ ਵਿੱਚ ਦੂਜੀ ਵਾਰ ਹਮਲਾ ਹੋਇਆ ਹੈ। ਕਮੇਡੀਅਨ ਕਪਿਲ ਸ਼ਰਮਾ ਦੇ ਸਰੀ ਵਾਲੇ ਕੈਫੇ ਉੱਤੇ 6 ਗੋਲੀਆਂ ਚੱਲੀਆਂ ਹਨ। ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਤੇ ਗੋਲਡੀ ਢਿੱਲੋ ਨੇ ਲਈ ਹੈ ਪਰ ਰੋਜ਼ਾਨਾ ਸਪੋਕਸਮੈਨ ਇਸ ਵਾਇਰਲ ਪੋਸਟ ਦੀ ਪੁਸ਼ਟੀ ਨਹੀ ਕਰਦਾ।
ਮਿਲੀ ਜਾਣਕਾਰੀ ਅਨੁਸਾਰ ਇਕ ਮਹੀਨੇ ਵਿੱਚ ਦੂਜੀ ਵਾਰ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਖਿੜਕੀਆਂ ਉੱਤੇ ਗੋਲੀਆਂ ਦੇ ਨਿਸ਼ਾਨ ਵੀ ਹਨ।