
ਇਹ ਝਟਕੇ ਦੁਪਹਿਰ 1.39 ਮਿੰਟ 'ਤੇ ਮਹਿਸੂਸ ਹੋਏ।
ਕਾਬੁਲ: ਅਫ਼ਗਾਨਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.4 ਰਹੀ ਹੈ। ਇਹ ਝਟਕੇ ਦੁਪਹਿਰ 1.39 ਮਿੰਟ 'ਤੇ ਮਹਿਸੂਸ ਹੋਏ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਦਾ ਕੇਂਦਰ ਰਾਜਧਾਨੀ ਕਾਬੁਲ ਤੋਂ 179 ਕਿਲੋਮੀਟਰ ਦੱਖਣ-ਪੂਰਬ 'ਚ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 68 ਕਿਲੋਮੀਟਰ ਹੇਠਾਂ ਸੀ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।