ਭਾਰਤ ਤੋਂ ਆਉਣ ਵਾਲੇ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਦੇ ਕੀਤੇ ਜਾ ਰਹੇ ਯਤਨ: ਪਾਕਿਸਤਾਨ ਮੰਤਰੀ
Published : Sep 7, 2023, 7:10 pm IST
Updated : Sep 7, 2023, 7:10 pm IST
SHARE ARTICLE
Image: For representation purpose only.
Image: For representation purpose only.

ਉਨ੍ਹਾਂ ਕਿਹਾ, "ਪਿਛਲੇ ਕਈ ਸਾਲਾਂ ਦੌਰਾਨ ਭਾਰਤੀ ਸ਼ਰਧਾਲੂਆਂ ਦੀ ਗਿਣਤੀ ਘੱਟ ਰਹੀ ਹੈ, ਅਸੀਂ ਭਾਰਤ ਤੋਂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਲਈ ਯਤਨ ਸ਼ੁਰੂ ਕੀਤੇ ਹਨ"।

 

ਲਾਹੌਰ: ਪਾਕਿਸਤਾਨ ਦੇ ਧਾਰਮਕ ਮਾਮਲਿਆਂ ਦੇ ਕਾਰਜਕਾਰੀ ਮੰਤਰੀ ਅਨੀਕ ਅਹਿਮਦ ਨੇ ਵੀਰਵਾਰ ਨੂੰ ਕਿਹਾ ਕਿ ਦੁਵੱਲੇ ਸਬੰਧਾਂ ਵਿਚ ਆਈ ਖਟਾਸ ਦਰਮਿਆਨ ਦੇਸ਼ ਨੇ ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਲਈ ਯਤਨ ਸ਼ੁਰੂ ਕਰ ਦਿਤੇ ਹਨ ਕਿਉਂਕਿ ਹਾਲ ਹੀ ਦੇ ਸਾਲਾਂ ਵਿਚ ਉਨ੍ਹਾਂ ਦੀ ਗਿਣਤੀ ਵਿਚ ਕਮੀ ਆਈ ਹੈ।

ਇਹ ਵੀ ਪੜ੍ਹੋ: ਜੀ-20 ਸੰਮੇਲਨ: ਵੱਖ-ਵੱਖ ਦੇਸ਼ਾਂ ਦੇ ਮੁਖੀਆਂ ਦੇ ਸਵਾਗਤ ਲਈ ਦਿੱਲੀ ਤਿਆਰ; ਭਲਕੇ ਭਾਰਤ ਪਹੁੰਚਣਗੇ ਜੋਅ ਬਾਈਡਨ ਅਤੇ ਰਿਸ਼ੀ ਸੂਨਕ

ਦੇਸ਼ ਵਿਚ ਘੱਟ ਗਿਣਤੀਆਂ ਦੇ ਪਵਿੱਤਰ ਸਥਾਨਾਂ ਦੀ ਦੇਖਭਾਲ ਕਰਨ ਵਾਲੇ ਇਵੈਕੂਏਟ ਪ੍ਰਾਪਰਟੀ ਟਰੱਸਟ ਬੋਰਡ (ਈ.ਪੀ.ਟੀ.ਬੀ.) ਦੇ ਦੌਰੇ ਦੌਰਾਨ ਅਹਿਮਦ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਦਰਮਿਆਨ ਹੋਏ ਸਮਝੌਤੇ ਤਹਿਤ ਹਰ ਸਾਲ ਭਾਰਤ ਤੋਂ ਘੱਟੋ-ਘੱਟ 7,500 ਸਿੱਖ ਅਤੇ 1,000 ਹਿੰਦੂ ਸ਼ਰਧਾਲੂ ਪਾਕਿਸਤਾਨ ਦੀ ਯਾਤਰਾ ਕਰ ਸਕਦੇ ਹਨ। ਉਨ੍ਹਾਂ ਕਿਹਾ, "ਪਿਛਲੇ ਕਈ ਸਾਲਾਂ ਦੌਰਾਨ ਭਾਰਤੀ ਸ਼ਰਧਾਲੂਆਂ ਦੀ ਗਿਣਤੀ ਘੱਟ ਰਹੀ ਹੈ, ਅਸੀਂ ਭਾਰਤ ਤੋਂ ਸ਼ਰਧਾਲੂਆਂ ਦੀ ਗਿਣਤੀ ਵਧਾਉਣ ਲਈ ਯਤਨ ਸ਼ੁਰੂ ਕੀਤੇ ਹਨ"।

ਇਹ ਵੀ ਪੜ੍ਹੋ: ਉੱਘੇ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦਾ ਦੇਹਾਂਤ 

ਲਗਭਗ 5,000 ਭਾਰਤੀ ਸਿੱਖਾਂ ਨੇ ਪਿਛਲੇ ਸਾਲ ਪਾਕਿਸਤਾਨ ਵਿਚ ਦੋ ਵੱਡੇ ਸਮਾਗਮਾਂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਸਾਖੀ ਮੇਲੇ ਵਿਚ ਹਿੱਸਾ ਲਿਆ ਸੀ। ਇਸੇ ਤਰ੍ਹਾਂ ਪਿਛਲੇ ਸਾਲ ਲਗਭਗ 300 ਭਾਰਤੀ ਹਿੰਦੂ ਸਿੰਧ ਪ੍ਰਾਂਤ ਦੇ ਹਯਾਤ ਪੀਤਾਫੀ ਵਿਚ ਸਤਿਗੁਰੂ ਸੰਤ ਸਵਾਮੀ ਸ਼ਾਦਾਰਾਮ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਪੰਜਾਬ ਸੂਬੇ ਦੇ ਚਕਵਾਲ ਵਿਚ ਕਟਾਸ ਰਾਜ ਮੰਦਰਾਂ ਦੇ ਦਰਸ਼ਨ ਕਰਨ ਲਈ ਪਾਕਿਸਤਾਨ ਗਏ ਸਨ।

ਇਹ ਵੀ ਪੜ੍ਹੋ: 13 ਸਤੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਅੰਮ੍ਰਿਤਸਰ ਦੇ ਸਰਕਾਰੀ ਅਤੇ ਐਮੀਨੈਂਸ ਸਕੂਲ 'ਚ ਸੁਰੱਖਿਆ ਕਰਮਚਾਰੀ ਸੇਵਾਵਾਂ ਕਰਨਗੇ ਸ਼ੁਰੂ

ਅਗਸਤ 2019 ਤੋਂ ਜਦੋਂ ਭਾਰਤ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰ ਦਿਤਾ ਸੀ, ਉਦੋਂ ਤੋਂ ਪਾਕਿਸਤਾਨ ਅਤੇ ਭਾਰਤ ਦਰਮਿਆਨ ਦੁਵੱਲੇ ਸਬੰਧ ਤਣਾਅਪੂਰਨ ਹਨ। ਅਹਿਮਦ ਨੇ ਕਿਹਾ ਕਿ ਈ.ਟੀ.ਪੀ.ਬੀ. ਨੇ ਪਿਛਲੇ ਸਾਲ ਦੇਸ਼ ਵਿਚ ਗੈਰ-ਮੁਸਲਿਮ ਵਿਦਿਆਰਥੀਆਂ ਨੂੰ 13 ਮਿਲੀਅਨ ਪਾਕਿਸਤਾਨੀ ਰੁਪਏ ਦੀ ਸਕਾਲਰਸ਼ਿਪ ਦੀ ਪੇਸ਼ਕਸ਼ ਕੀਤੀ ਸੀ। ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਚੰਗੇ ਅਕਸ ਨੂੰ ਉਤਸ਼ਾਹਤ ਕਰਨ ਲਈ ਧਾਰਮਕ ਸੈਰ-ਸਪਾਟੇ ਨੂੰ ਵਧਾਉਣ ਲਈ ਬਹੁਤ ਕੰਮ ਕਰਨ ਦੀ ਲੋੜ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement