ਬੇਲਾਰੂਸ ਦੇ ਮਨੁੱਖੀ ਅਧਿਕਾਰ ਕਾਰਕੁਨ, ਰੂਸੀ ਅਤੇ ਯੂਕਰੇਨੀ ਸੰਗਠਨ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ
Published : Oct 7, 2022, 4:43 pm IST
Updated : Oct 7, 2022, 4:43 pm IST
SHARE ARTICLE
Nobel peace prize 2022
Nobel peace prize 2022

ਰੂਸ ਦੀ ਮਨੁੱਖੀ ਅਧਿਕਾਰ ਸੰਸਥਾ ਮੈਮੋਰੀਅਲ ਅਤੇ ਯੂਕਰੇਨ ਦੀ ਮਨੁੱਖੀ ਅਧਿਕਾਰ ਸੰਸਥਾ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਵੀ ਪੁਰਸਕਾਰ ਦਿੱਤਾ ਗਿਆ ਹੈ।



ਨਵੀਂ ਦਿੱਲੀ: ਸ਼ਾਂਤੀ ਲਈ ਨੋਬਲ ਪੁਰਸਕਾਰ ਦਾ ਐਲਾਨ ਹੋ ਚੁੱਕਿਆ ਹੈ। ਇਹ ਪੁਰਸਕਾਰ ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਿਆਲਿਆਤਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਅਤੇ ਯੂਕਰੇਨ ਦੇ ਮਨੁੱਖੀ ਅਧਿਕਾਰ ਸੰਗਠਨ ਨੂੰ ਦਿੱਤਾ ਗਿਆ ਹੈ। ਬੇਲਾਰੂਸ ਦੀ ਮਨੁੱਖੀ ਅਧਿਕਾਰ ਕਾਰਕੁਨ ਨੂੰ 2022 ਦਾ ਸ਼ਾਂਤੀ ਪੁਰਸਕਾਰ ਮਿਲਿਆ ਹੈ। ਰੂਸ ਦੀ ਮਨੁੱਖੀ ਅਧਿਕਾਰ ਸੰਸਥਾ ਮੈਮੋਰੀਅਲ ਅਤੇ ਯੂਕਰੇਨ ਦੀ ਮਨੁੱਖੀ ਅਧਿਕਾਰ ਸੰਸਥਾ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਵੀ ਪੁਰਸਕਾਰ ਦਿੱਤਾ ਗਿਆ ਹੈ।

ਸ਼ਾਂਤੀ ਪੁਰਸਕਾਰ ਜੇਤੂ ਆਪਣੇ ਦੇਸ਼ ਵਿਚ ਸਿਵਲ ਸੁਸਾਇਟੀ ਦੀ ਨੁਮਾਇੰਦਗੀ ਕਰਦੇ ਹਨ। ਕਈ ਸਾਲਾਂ ਤੱਕ ਉਹਨਾਂ ਨੇ ਸੱਤਾ ਦੀ ਆਲੋਚਨਾ ਕਰਦਿਆਂ ਮਨੁੱਖੀ ਅਧਿਕਾਰਾਂ ਨੂੰ ਉਤਸ਼ਾਹਿਤ ਕੀਤਾ ਅਤੇ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਰੱਖਿਆ ਕੀਤੀ। ਉਹਨਾਂ ਨੇ ਜੰਗੀ ਅਪਰਾਧਾਂ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਸੱਤਾ ਦੀ ਦੁਰਵਰਤੋਂ ਨੂੰ ਸੂਚੀਬੱਧ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ।

ਇਸ ਤੋਂ ਪਹਿਲਾਂ ਇਹ ਦੱਸਿਆ ਗਿਆ ਸੀ ਕਿ ਸਾਲ 2022 ਵਿਚ ਨੋਬਲ ਪੁਰਸਕਾਰ ਜਿੱਤਣ ਲਈ ਨਾਮਜ਼ਦ ਕੀਤੇ ਗਏ ਭਾਰਤੀ ਫੈਕਟ ਚੈਕਰ ਮੁਹੰਮਦ ਜ਼ੁਬੈਰ ਅਤੇ ਪ੍ਰਤੀਕ ਸਿਨਹਾ ਵੀ ਸ਼ਾਮਲ ਹਨ। ਟਾਈਮ ਦੀ ਰਿਪੋਰਟ ਅਨੁਸਾਰ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਪ੍ਰਤੀਕ ਸਿਨਹਾ ਅਤੇ ਮੁਹੰਮਦ ਜ਼ੁਬੈਰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤੇ ਗਏ ਲੋਕਾਂ ਵਿਚ ਸ਼ਾਮਲ ਸਨ। ਇਹ ਨਾਮਜ਼ਦਗੀ ਨਾਰਵੇ ਦੀ ਸੰਸਦ ਅਤੇ ਓਸਲੋ ਦੇ ਪੀਸ ਰਿਸਰਚ ਇੰਸਟੀਚਿਊਟ ਦੁਆਰਾ ਕੀਤੀ ਗਈ ਹੈ। 1901 ਅਤੇ 2022 ਦੇ ਵਿਚਕਾਰ ਨੋਬਲ ਸ਼ਾਂਤੀ ਪੁਰਸਕਾਰ 130 ਵਾਰ 140 ਨੋਬਲ ਪੁਰਸਕਾਰ ਜੇਤੂਆਂ ਨੂੰ ਦਿੱਤਾ ਗਿਆ ਹੈ। ਇਹਨਾਂ ਵਿਚ 110 ਵਿਅਕਤੀ ਅਤੇ 30 ਸੰਸਥਾਵਾਂ ਸ਼ਾਮਲ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement