ਮੈਕਸੀਕੋ 'ਚ ਸੜਕ ਹਾਦਸੇ ਵਿਚ 18 ਲੋਕਾਂ ਦੀ ਮੌਤ; ਜ਼ਿਆਦਾਤਰ ਪ੍ਰਵਾਸੀ
Published : Oct 7, 2023, 9:36 am IST
Updated : Oct 7, 2023, 9:37 am IST
SHARE ARTICLE
Bus carrying migrants in Mexico crashes, leaving 18 dead
Bus carrying migrants in Mexico crashes, leaving 18 dead

ਮ੍ਰਿਤਕਾਂ ਵਿਚ ਤਿੰਨ ਬੱਚਿਆਂ ਅਤੇ ਦੋ ਔਰਤਾਂ ਵੀ ਸ਼ਾਮਲ

 

ਮੈਕਸੀਕੋ: ਮੈਕਸੀਕੋ ਵਿਚ ਇਕ ਵਾਰ ਫਿਰ ਵੱਡਾ ਸੜਕ ਹਾਦਸਾ ਹੋਇਆ ਹੈ। ਮੈਕਸੀਕੋ ਵਿਚ ਸਥਾਨਕ ਸਮੇਂ ਅਨੁਸਾਰ ਸ਼ੁਕਰਵਾਰ ਸਵੇਰੇ ਇਕ ਬੱਸ ਪਲਟ ਗਈ। ਇਸ ਹਾਦਸੇ 'ਚ 18 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਤਿੰਨ ਬੱਚੇ ਅਤੇ ਦੋ ਔਰਤਾਂ ਵੀ ਸ਼ਾਮਲ ਸਨ। ਅਧਿਕਾਰੀਆਂ ਮੁਤਾਬਕ ਅਜੇ ਤਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਜ਼ਿਆਦਾਤਰ ਪ੍ਰਵਾਸੀ ਸਨ।

ਇਹ ਵੀ ਪੜ੍ਹੋ: 19ਵੀਆਂ ਏਸ਼ੀਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗ਼ਾ, ਭਾਰਤ ਦੇ 100 ਤਮਗ਼ੇ ਪੂਰੇ  

ਮੀਡੀਆ ਰੀਪੋਰਟਾਂ ਮੁਤਾਬਕ ਓਕਸਾਕਾ ਰਾਜ ਦੇ ਅਟਾਰਨੀ ਜਨਰਲ ਨੇ ਕਿਹਾ ਕਿ ਸਾਰੇ ਮ੍ਰਿਤਕ ਵੈਨੇਜ਼ੁਏਲਾ ਅਤੇ ਹੈਤੀ ਦੇ ਨਿਵਾਸੀ ਸਨ। ਇਸ ਹਾਦਸੇ 'ਚ ਕਰੀਬ 27 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਖਾਕਾ ਤਿਆਰ; 3 ਪੜਾਵਾਂ ਵਿਚ ਹੋਵੇਗਾ ਨਿਰਮਾਣ 

ਇਸ ਹਫ਼ਤੇ ਦੇ ਸ਼ੁਰੂ ਵਿਚ ਵੀ ਮੈਕਸੀਕੋ ਵਿਚ ਐਤਵਾਰ ਤੜਕੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਸੀ। ਦੱਖਣੀ ਮੈਕਸੀਕੋ ਵਿਚ ਇਕ ਟਰੱਕ ਪਲਟਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 25 ਲੋਕ ਜ਼ਖਮੀ ਹੋ ਗਏ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement