
ਤਿੰਨ ਸ਼ਹਿਰ 'ਤੇ ਦਾਗੇ 5 ਹਜ਼ਾਰ ਰਾਕੇਟ; 5 ਲੋਕਾਂ ਦੀ ਮੌਤ
ਰੂਸ਼ਲਮ: ਹਮਾਸ ਵਲੋਂ ਵੱਡੀ ਗਿਣਤੀ ਵਿਚ ਰਾਕੇਟ ਦਾਗੇ ਜਾਣ ਅਤੇ ਦੱਖਣੀ ਇਜ਼ਰਾਈਲ ਵਿਚ ਅਤਿਵਾਦੀਆਂ ਦੀ ਘੁਸਪੈਠ ਤੋਂ ਬਾਅਦ ਇਜ਼ਰਾਈਲ ਨੇ ਸ਼ਨਿਚਰਵਾਰ ਸਵੇਰੇ 'ਜੰਗ ਲਈ ਤਿਆਰ ਰਹਿਣ' ਦਾ ਸੰਦੇਸ਼ ਜਾਰੀ ਕੀਤਾ। ਹਮਾਸ ਦੇ ਰਾਕੇਟ ਹਮਲੇ ਵਿਚ 5 ਲੋਕਾਂ ਦੀ ਮੌਤ ਅਤੇ 16 ਹੋਰ ਲੋਕ ਜ਼ਖਮੀ ਹੋਣ ਦੀ ਖ਼ਬਰ ਹੈ। ਰੱਖਿਆ ਮੰਤਰੀ ਦੇ ਦਫ਼ਤਰ ਦੇ ਇਕ ਬਿਆਨ ਅਨੁਸਾਰ, ਰੱਖਿਆ ਮੰਤਰੀ ਯੋਵ ਗੈਲੈਂਟ ਨੇ ਆਈ.ਡੀ.ਐਫ. ਦੀਆਂ ਜ਼ਰੂਰਤਾਂ ਦੇ ਅਨੁਸਾਰ ਰਿਜ਼ਰਵ ਸੈਨਿਕਾਂ ਦੇ ਖਰੜੇ ਨੂੰ ਮਨਜ਼ੂਰੀ ਦੇ ਦਿਤੀ ਹੈ।
ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਸੁਰੱਖਿਆ ਅਦਾਰਿਆਂ ਦੇ ਸਾਰੇ ਮੁਖੀਆਂ ਦੇ ਨਾਲ ਮੌਜੂਦਾ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖਿਆ ਮੰਤਰਾਲੇ ਦੇ ਮੁੱਖ ਦਫ਼ਤਰ ਲਈ ਰਵਾਨਾ ਹੋ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈ.ਡੀ.ਐਫ.) ਨੇ ਇਕ ਬਿਆਨ ਵਿਚ ਕਿਹਾ ਕਿ ਚੀਫ ਆਫ ਸਟਾਫ ਲੈਫਟੀਨੈਂਟ ਜਨਰਲ ਹਰਜ਼ੀ ਹਲੇਵੀ ਸਥਿਤੀ ਦਾ ਮੁਲਾਂਕਣ ਕਰ ਰਹੇ ਹਨ ਅਤੇ ਕਾਰਜ ਯੋਜਨਾਵਾਂ ਨੂੰ ਮਨਜ਼ੂਰੀ ਦੇ ਰਹੇ ਹਨ।
ਇਹ ਵੀ ਪੜ੍ਹੋ: ਫਰੀਦਕੋਟ 'ਚ ਪੁਲਿਸ ਮੁਲਾਜ਼ਮ ਦੇ ਬੇਟੇ ਦਾ ਬੇਸਬਾਲਾਂ ਨਾਲ ਕਤਲ
ਇਜ਼ਰਾਈਲੀ ਫ਼ੌਜੀ ਬਿਆਨ ਵਿਚ ਕਿਹਾ ਗਿਆ ਹੈ, "ਆਈ.ਡੀ.ਐਫ. ਯੁੱਧ ਲਈ ਤਿਆਰ ਹੋਣ ਦੀ ਘੋਸ਼ਣਾ ਕਰਦਾ ਹੈ।ਹਮਾਸ ... ਜੋ ਇਸ ਹਮਲੇ ਦੇ ਪਿੱਛੇ ਹੈ, ਨੂੰ ਘਟਨਾਵਾਂ ਦੇ ਨਤੀਜਿਆਂ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ।" ਬਚਾਅ ਅਤੇ ਰਾਹਤ ਸੇਵਾਵਾਂ ਦੇ ਇੰਚਾਰਜ ਮੇਗੇਨ ਡੇਵਿਡ ਅਡੋਮ ਨੇ ਕਿਹਾ ਕਿ ਅੱਜ ਸਵੇਰੇ ਦੱਖਣੀ ਅਤੇ ਮੱਧ ਇਜ਼ਰਾਈਲ 'ਤੇ ਰਾਕੇਟ ਹਮਲਿਆਂ 'ਚ ਇਕ 60 ਸਾਲਾ ਔਰਤ ਦੀ ਮੌਤ ਹੋ ਗਈ ਅਤੇ 16 ਹੋਰ ਲੋਕ ਜ਼ਖਮੀ ਹੋ ਗਏ। ਬਚਾਅ ਸੇਵਾ 'ਚ ਲੱਗੇ ਅਧਿਕਾਰੀਆਂ ਨੇ ਦਸਿਆ ਕਿ ਜ਼ਖਮੀਆਂ 'ਚੋਂ ਦੋ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦਾ ਪਾਣੀ ਕਿਤੇ ਨਹੀਂ ਜਾਣ ਦੇਵਾਂਗੇ, ਕੇਂਦਰ ਨੂੰ ਕਰਾਵਾਂਗੇ ਮਸਲੇ ਬਾਰੇ ਜਾਣੂ: ਸੁਨੀਲ ਜਾਖੜ
ਆਈ.ਡੀ.ਐਫ. ਨੇ ਚਿਤਾਵਨੀ ਦਿਤੀ ਹੈ ਕਿ ਅੱਜ ਸਵੇਰੇ ਹਮਾਸ ਦੀ ਅਚਾਨਕ ਕਾਰਵਾਈ ਦੀ ਉਸ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਇਜ਼ਰਾਇਲੀ ਫ਼ੌਜ ਨੇ ਕਿਹਾ ਕਿ ਹਮਾਸ ਨੇ ਅੱਜ ਸਵੇਰੇ ਰਾਕੇਟ ਹਮਲੇ ਨਾਲ ਇਜ਼ਰਾਇਲੀ ਖੇਤਰ 'ਚ ਅਤਿਵਾਦੀ ਘੁਸਪੈਠ ਨੂੰ ਅੰਜਾਮ ਦਿਤਾ ਹੈ।
ਇਹ ਵੀ ਪੜ੍ਹੋ: ਛੁੱਟੀ ਕੱਟ ਕੇ ਡਿਊਟੀ ਵਾਪਸ ਜਾ ਰਹੇ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ
ਸਥਾਨਕ ਮੀਡੀਆ ਰੀਪੋਰਟਾਂ ਦੇ ਅਨੁਸਾਰ, ਹਮਾਸ ਦੇ ਫ਼ੌਜੀ ਵਿੰਗ ਦੇ ਮੁਖੀ ਮੁਹੰਮਦ ਦੇਈਫ ਨੇ ਇਕ ਬਿਆਨ ਵਿਚ ਕਿਹਾ, "ਅਸੀਂ ਦੁਸ਼ਮਣ ਨੂੰ ਅਲ-ਅਕਸਾ ਮਸਜਿਦ ਵਿਰੁਧ ਅਪਣਾ ਹਮਲਾ ਜਾਰੀ ਨਾ ਰੱਖਣ ਦੀ ਚਿਤਾਵਨੀ ਦਿਤੀ ਹੈ।" ਇਜ਼ਰਾਈਲੀ ਫ਼ੌਜ ਨੇ ਗਾਜ਼ਾ ਪੱਟੀ ਦੇ ਨੇੜੇ ਸ਼ਹਿਰਾਂ ਦੇ ਨਿਵਾਸੀਆਂ ਨੂੰ ਅਪਣੇ ਘਰਾਂ ਵਿਚ ਰਹਿਣ ਅਤੇ ਬਾਕੀ ਲੋਕਾਂ ਨੂੰ ਬੰਬ ਸ਼ੈਲਟਰਾਂ ਦੇ ਨੇੜੇ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਜ਼ਰਾਈਲ ’ਤੇ ਹਮਾਸ ਦੇ ਹਮਲੇ ਤੋਂ ਬਾਅਦ ਭਾਰਤ ਵਲੋਂ ਐਡਵਾਈਜ਼ਰੀ ਜਾਰੀ
ਇਜ਼ਰਾਈਲ 'ਚ ਹਮਾਸ ਦੇ ਹਮਲੇ ਤੋਂ ਬਾਅਦ ਭਾਰਤ ਨੇ ਅਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਤੇਲ ਅਵੀਵ ਵਿਚ ਭਾਰਤੀ ਦੂਤਾਵਾਸ ਨੇ ਇਕ ਬਿਆਨ ਜਾਰੀ ਕਰਕੇ ਕਿਹਾ, "ਇਸਰਾਈਲ ਵਿਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਇਜ਼ਰਾਈਲ ਵਿਚ ਰਹਿਣ ਵਾਲੇ ਭਾਰਤੀਆਂ ਨੂੰ ਸੁਚੇਤ ਰਹਿਣ ਅਤੇ ਸਥਾਨਕ ਪ੍ਰਸ਼ਾਸਨ ਦੁਆਰਾ ਦਿਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।"
ਭਾਰਤੀ ਦੂਤਾਵਾਸ ਨੇ ਇਜ਼ਰਾਈਲ ਵਿਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਬਿਨਾਂ ਕਿਸੇ ਕਾਰਨ ਦੇ ਬਾਹਰ ਨਾ ਜਾਣ ਅਤੇ ਸੁਰੱਖਿਅਤ ਥਾਵਾਂ ਦੇ ਨੇੜੇ ਰਹਿਣ ਲਈ ਕਿਹਾ ਹੈ। ਦੂਤਾਵਾਸ ਨੇ ਭਾਰਤੀਆਂ ਨੂੰ ਇਜ਼ਰਾਇਲੀ ਹੋਮ ਫਰੰਟ ਕਮਾਂਡ ਦੀ ਵੈੱਬਸਾਈਟ 'ਤੇ ਨਜ਼ਰ ਰੱਖਣ ਲਈ ਕਿਹਾ ਹੈ। ਐਮਰਜੈਂਸੀ ਨੰਬਰ ਵੀ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਇਜ਼ਰਾਈਲ 'ਚ ਕਰੀਬ 18 ਹਜ਼ਾਰ ਭਾਰਤੀ ਰਹਿੰਦੇ ਹਨ।