
Pakistan News: ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
The daughter killed 13 people of the family including parents Pakistan News: ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕੁੜੀ ਦਾ ਪ੍ਰੇਮ ਸਬੰਧ ਸੀ। ਉਸ ਦਾ ਪਰਿਵਾਰ ਲੜਕੀ ਦੀ ਪਸੰਦ ਦੇ ਲੜਕੇ ਨਾਲ ਵਿਆਹ ਕਰਨ ਲਈ ਤਿਆਰ ਨਹੀਂ ਸੀ। ਇਸ ਗੱਲ ਤੋਂ ਉਹ ਇੰਨੀ ਗੁੱਸੇ 'ਚ ਆ ਗਈ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ 13 ਮੈਂਬਰਾਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ।
ਐਤਵਾਰ 6 ਅਕਤੂਬਰ ਨੂੰ ਸਿੰਧ ਸੂਬੇ 'ਚ ਪੁਲਿਸ ਨੇ ਦੋਸ਼ੀ ਲੜਕੀ ਨੂੰ ਗ੍ਰਿਫਤਾਰ ਕਰ ਲਿਆ। ਇਹ ਘਟਨਾ 19 ਅਗਸਤ ਨੂੰ ਖੈਰਪੁਰ ਨੇੜੇ ਪਿੰਡ ਹੈਬਤ ਖਾਨ ਬਰੋਹੀ ਵਿੱਚ ਵਾਪਰੀ ਸੀ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਲੜਕੀ ਨੇ ਖੁਦ ਹੀ ਆਪਣੇ ਪਰਿਵਾਰ ਵਾਲਿਆਂ ਦੇ ਖਾਣੇ 'ਚ ਜ਼ਹਿਰ ਮਿਲਾਇਆ ਸੀ ਕਿਉਂਕਿ ਉਸ ਦੇ ਪਰਿਵਾਰ ਵਾਲੇ ਉਸ ਦੀ ਪਸੰਦ ਮੁਤਾਬਕ ਉਸ ਨਾਲ ਵਿਆਹ ਕਰਨ ਨੂੰ ਤਿਆਰ ਨਹੀਂ ਸਨ।
ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰ ਵੱਲੋਂ ਨਾ ਮੰਨਣ ਕਾਰਨ ਲੜਕੀ ਕਾਫੀ ਗੁੱਸੇ 'ਚ ਆ ਗਈ ਸੀ। ਜਿਸ ਤੋਂ ਬਾਅਦ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਦੋਸ਼ੀ ਲੜਕੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਸਮੇਤ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਜ਼ਹਿਰ ਦੇਣ ਦੀ ਸਾਜ਼ਿਸ਼ ਰਚੀ ਸੀ।
ਉਨ੍ਹਾਂ ਨੇ ਖਾਣੇ 'ਚ ਜ਼ਹਿਰ ਮਿਲਾਇਆ, ਜਿਸ ਦਾ ਸੇਵਨ ਕਰਨ ਤੋਂ ਬਾਅਦ ਪਰਿਵਾਰ ਦੇ ਸਾਰੇ 13 ਮੈਂਬਰ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਸਾਰਿਆਂ ਦੀ ਮੌਤ ਹੋ ਗਈ।