
ਜਾਨੀ ਤੇ ਮਾਲੀ ਨੁਕਸਾਨ ਦੀ ਨਹੀਂ ਹੈ ਕੋਈ ਖਬਰ
ਦੁਬਈ: ਦੁਬਈ 'ਚ ਸੋਮਵਾਰ ਤੜਕੇ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ਨੇੜੇ 35 ਮੰਜ਼ਿਲਾ ਇਮਾਰਤ 'ਚ ਅੱਗ ਲੱਗ ਗਈ। ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਮਾਰਤ ਤੋਂ ਕਾਲਾ ਧੂੰਆਂ ਉੱਡਦਾ ਦੇਖਿਆ ਗਿਆ।
ਦੁਬਈ ਪੁਲਿਸ ਅਤੇ ਸਿਵਲ ਡਿਫੈਂਸ ਵਿਭਾਗ ਨੇ ਤੁਰੰਤ ਅੱਗ ਲੱਗਣ ਦੀ ਪੁਸ਼ਟੀ ਨਹੀਂ ਕੀਤੀ। ਐਮਆਰ ਦੇ ਅਧਿਕਾਰੀਆਂ ਨਾਲ ਵੀ ਸੰਪਰਕ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਆਇਆ