
Canada News: ਵਿਜ਼ਟਰ ਵੀਜ਼ਾ ਨੂੰ ਵਰਕ ਵੀਜ਼ਾ ਵਿਚ ਤਬਦੀਲ ਕਰਨ ਕਰਕੇ ਲਿਆ ਫ਼ੈਸਲਾ
Canada's 10-year visitor visa will no longer be available: ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ 'ਚ ਸਖ਼ਤ ਬਦਲਾਅ ਕੀਤੇ ਹਨ, ਜਿਸ ਨਾਲ ਭਾਰਤੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ 'ਤੇ ਵਰਕ ਵੀਜ਼ਾ 'ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਸੀ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ।
ਇਹ ਤਬਦੀਲੀ ਉਹਨਾਂ ਭਾਰਤੀਆਂ ਲਈ ਖਾਸ ਤੌਰ 'ਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।
ਇਸ ਦੇ ਨਾਲ ਹੀ ਕੈਨੇਡਾ ਵਿੱਚ ਵਰਕ ਪਰਮਿਟ (PGWP) ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ, ਜੋ ਕਿ 1 ਨਵੰਬਰ, 2024 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਵਿਦਿਆਰਥੀਆਂ ਨੂੰ ਹੁਣ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਵੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ