ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਫ਼ੌਜ ਨੇ ਉਮੀਦ ਪ੍ਰਗਟਾਈ ਹੈ ਕਿ ਭਾਰਤ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਰਹੱਦ ਖੋਲ੍ਹਣ...........
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਫ਼ੌਜ ਨੇ ਉਮੀਦ ਪ੍ਰਗਟਾਈ ਹੈ ਕਿ ਭਾਰਤ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਉਸ ਦੀ 'ਦੋਸਤਾਨਾ ਪਹਿਲ' 'ਤੇ 'ਹਾਂ-ਪੱਖੀ' ਜਵਾਬ ਦੇਵੇਗਾ। ਇਮਰਾਨ ਨੇ 28 ਨਵੰਬਰ ਨੂੰ ਪਾਕਿਸਤਾਨ 'ਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰਖਿਆ ਸੀ। ਕੈਬਨਿਟ ਨੂੰ ਸੰਬੋਧਨ ਕਰਦਿਆਂ ਇਮਰਾਨ ਨੇ ਕਿਹਾ, ''ਮੰਦਭਾਗੀ ਗੱਲ ਹੈ ਕਿ ਭਾਰਤੀ ਮੀਡੀਆ ਨੇ ਕਰਤਾਰਪੁਰ ਨੂੰ ਸਿਆਸੀ ਰੰਗ ਦੇ ਦਿਤਾ ਕਿ ਅਸੀਂ ਕੁੱਝ ਸਿਆਸੀ ਲਾਭ ਹਾਸਲ ਕਰਨ ਲਈ ਇਹ ਕੀਤਾ ਹੈ।
ਇਹ ਸੱਚ ਨਹੀਂ ਹੈ। ਅਸੀਂ ਅਜਿਹਾ ਇਸ ਲਈ ਕੀਤਾ ਕਿਉਂਕਿ ਇਹ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਐਲਾਨਨਾਮੇ ਦਾ ਹਿੱਸਾ ਹੈ।'' ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਹਿੰਦੂਆਂ ਅਤੇ ਬੋਧੀਆਂ ਲਈ ਜੋ ਮਹੱਤਵਪੂਰਨ ਧਾਰਮਕ ਅਸਥਾਨ ਹਨ ਉਨ੍ਹਾਂ ਨੂੰ ਵੀ ਖੋਲ੍ਹਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਇੱਥੇ ਸਦਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਕੋਸ਼ਿਸ਼ 'ਤੇ ਬਹੁਤ ਸਾਕਾਰਾਤਮਕ ਪ੍ਰਤੀਕਿਰਿਆ 
ਦਿਤੀ ਹੈ।  (ਪੀਟੀਆਈ)
                    
                