''ਲੋਕਾਂ ਨੂੰ ਸਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਹੱਕ ਹੈ'' - ਸੰਯੁਕਤ ਰਾਸ਼ਟਰ 
Published : Dec 7, 2020, 10:28 am IST
Updated : Dec 7, 2020, 10:28 am IST
SHARE ARTICLE
 People have a right to demonstrate peacefully: UN spokesperson on farmers’ protests
People have a right to demonstrate peacefully: UN spokesperson on farmers’ protests

ਬਹੁਤ ਸਾਰੇ ਬ੍ਰਿਟਿਸ਼ ਸਿੱਖ ਅਤੇ ਪੰਜਾਬੀ ਲੋਕਾਂ ਨੇ ਆਪਣੇ ਸੰਸਦ ਮੈਂਬਰਾਂ ਕੋਲ ਕਿਸਾਨੀ ਦਾ ਮੁੱਦਾ ਉਠਾਇਆ ਹੈ

ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਭਾਰਤ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਕਿਹਾ ਕਿ ਲੋਕਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ। ਭਾਰਤ ਨੇ ਕਿਸਾਨੀ ਪ੍ਰਦਰਸ਼ਨਾਂ ਬਾਰੇ ਵਿਦੇਸ਼ੀ ਨੇਤਾਵਾਂ ਦੀਆਂ ਟਿੱਪਣੀਆਂ ਨੂੰ “ਗੁੰਮਰਾਹਕੁੰਨ” ਅਤੇ “ਗੈਰ-ਜ਼ਰੂਰੀ” ਕਰਾਰ ਦਿੱਤਾ ਅਤੇ ਕਿਹਾ ਕਿ ਇਹ ਇੱਕ ਲੋਕਤੰਤਰੀ ਦੇਸ਼ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਵਿਸ਼ਾ ਹੈ।

United NationesUnited Nationes

ਸੱਕਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਸ਼ੁੱਕਰਵਾਰ ਨੂੰ ਕਿਹਾ, “ਜਿੱਥੋਂ ਤੱਕ ਭਾਰਤ ਦਾ ਸਵਾਲ ਹੈ, ਮੈਂ ਉਹੀ ਕਹਿਣਾ ਚਾਹੁੰਦਾ ਹਾਂ ਕਿ ਜੋ ਮੈਂ ਇਸ ਮੁੱਦੇ ਨੂੰ ਉਠਾਉਣ ਵਾਲੇ ਹੋਰ ਲੋਕਾਂ ਨੂੰ ਕਿਹਾ ਹੈ, ਲੋਕਾਂ ਨੂੰ ਸ਼ਾਂਤੀ ਨਾਲ ਪ੍ਰਦਰਸ਼ਨ ਕਰਨ ਦਾ ਹੱਕ ਹੈ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਅਜਿਹਾ ਕਰਨ ਦੇਣਾ ਚਾਹੀਦਾ ਹੈ। ” 
ਸਤੰਬਰ ਵਿਚ ਭਾਰਤ ਵਿਚ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ 26 ਨਵੰਬਰ ਤੋਂ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ।

Farmers ProtestFarmers Protest

ਬ੍ਰਿਟੇਨ ਦੀਆਂ ਵੱਖ-ਵੱਖ ਪਾਰਟੀਆਂ ਦੇ ਐੱਮਪੀ 36 ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਡੋਮਿਨਿਕ ਰਾਅਬ ਨੂੰ ਪੱਤਰ ਲਿਖ ਕੇ ਕਿਹਾ ਕਿ ਭਾਰਤ ਵਿਚ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨੀ ਅੰਦੋਲਨ ਦੇ ਬ੍ਰਿਟਿਸ਼ ਪੰਜਾਬੀ ਲੋਕਾਂ 'ਤੇ ਪ੍ਰਭਾਵ ਬਾਰੇ ਉਹ ਆਪਣੇ ਭਾਰਤੀ ਹਮਰੁਤਬਾ ਐਸ. ਜੈਸ਼ੰਕਰ ਨੂੰ ਜਾਗਰੂਕ ਕਰਾਉਣ। 
ਪੱਤਰ ਵਿਚ ਕਿਹਾ ਗਿਆ ਹੈ ਕਿ ਇਹ ਬ੍ਰਿਟੇਨ ਵਿਚ ਸਿੱਖਾਂ ਅਤੇ ਪੰਜਾਬ ਨਾਲ ਜੁੜੇ ਲੋਕਾਂ ਲਈ ਵਿਸ਼ੇਸ਼ ਤੌਰ ‘ਤੇ ਚਿੰਤਾ ਦਾ ਵਿਸ਼ਾ ਹੈ, ਹਾਲਾਂਕਿ ਇਸ ਦਾ ਹੋਰ ਭਾਰਤੀ ਰਾਜਾਂ‘ ਤੇ ਵੀ ਮਹੱਤਵਪੂਰਨ ਪ੍ਰਭਾਵ ਹੈ।

United NationsUnited Nations

ਬਹੁਤ ਸਾਰੇ ਬ੍ਰਿਟਿਸ਼ ਸਿੱਖ ਅਤੇ ਪੰਜਾਬੀ ਲੋਕਾਂ ਨੇ ਆਪਣੇ ਸੰਸਦ ਮੈਂਬਰਾਂ ਕੋਲ ਇਹ ਮਾਮਲਾ ਉਠਾਇਆ ਹੈ, ਕਿਉਂਕਿ ਉਹ ਸਿੱਧੇ ਤੌਰ ਤੇ ਪੰਜਾਬ ਦੇ ਪਰਿਵਾਰਕ ਮੈਂਬਰਾਂ ਅਤੇ ਪੁਰਖੀ ਜ਼ਮੀਨਾਂ ਤੋਂ ਪ੍ਰਭਾਵਿਤ ਹਨ। ਇਹ ਪੱਤਰ ਸ਼ੁੱਕਰਵਾਰ ਨੂੰ ਜਾਰੀ ਕੀਤਾ ਗਿਆ ਸੀ ਅਤੇ ਇਸ ਨੂੰ ਲੇਬਰ ਪਾਰਟੀ ਦੇ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੇ ਤਿਆਰ ਕੀਤਾ ਸੀ। ਇਸ 'ਤੇ ਭਾਰਤੀ ਮੂਲ ਦੇ ਕਈ ਸੰਸਦ ਮੈਂਬਰਾਂ ਨੇ ਦਸਤਖ਼ਤ ਕੀਤੇ ਸਨ। ਇਨ੍ਹਾਂ ਨੇਤਾਵਾਂ ਵਿਚ ਵਰਿੰਦਰ ਸ਼ਰਮਾ, ਸੀਮਾ ਮਲਹੋਤਰਾ ਅਤੇ ਵਲੇਰੀ ਵਾਜ਼ ਦੇ ਨਾਲ-ਨਾਲ ਜੇਰੇਮੀ ਕੋਰਬੀਨ ਵੀ ਸ਼ਾਮਲ ਹਨ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement