ਖੇਤੀ ਕਾਨੂੰਨਾਂ ਦੇ ਵਿਰੋਧ 'ਚ ਲੰਡਨ ਵਿਚ ਲੋਕਾਂ ਨੇ ਕੀਤਾ ਪ੍ਰਦਰਸ਼ਨ, ਕਈ ਗ੍ਰਿਫਤਾਰ
Published : Dec 7, 2020, 10:09 am IST
Updated : Dec 7, 2020, 10:09 am IST
SHARE ARTICLE
protest
protest

ਸਕਾਟਲੈਂਡ ਯਾਰਡ ਪੁਲਿਸ ਨੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨਾਂ ਕਰ ਰਹੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਲੰਡਨ: ਖੇਤੀ ਕਾਨੂੰਨਾਂ ਦਾ ਵਿਰੋਧ ਪੂਰੇ ਦੇਸ਼ਭਰ ਵਿੱਚ ਜਾਰੀ ਹੈ। ਇਸ ਦੇ ਨਾਲ ਹੀ ਹੁਣ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਵਿਦੇਸ਼ਾਂ ‘ਚ ਰਹਿੰਦ ਭਾਰਤੀਆਂ ਵਲੋਂ ਵੀ ਖੂਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਕੈਨੇਡਾ, ਅਮਰੀਕਾ ਤੇ ਆਸਟ੍ਰੇਲਿਆ ਸਮੇਤ ਲੰਡਨ ‘ਚ ਵੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਇਸੇ ਸਿਲਸਿਲੇ ‘ਚ ਐਤਵਾਰ ਨੂੰ ਹਜ਼ਾਰਾਂ ਲੋਕਾਂ ਨੇ ਲੰਡਨ ‘ਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ।

Protest against Farm Laws in front of Indian Consulate in New York

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਭੀੜ ਲੰਡਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ ਇਕੱਠੀ ਹੋਈ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਟ੍ਰਾਫਲਗਰ ਸਕਵਾਇਰ ਦੇ ਆਸ ਪਾਸ ਮਾਰਚ ਵੀ ਕੀਤਾ। ਦੱਸ ਦਈਏ ਕਿ ਬ੍ਰਿਟੇਨ ਵਿਚ ਪੰਜਾਬ ਦੇ ਵੱਡੀ ਗਿਣਤੀ ਲੋਕ ਰਹਿੰਦੇ ਹਨ। ਇਸ ਕਿਸਾਨਾਂ ਦੇ ਵਿਰੋਧ ਨੇ ਉਸ ਨੂੰ ਅੰਦੋਲਨ ਕਰਨ ਨੂੰ ਪ੍ਰੇਰਿਤ ਕੀਤਾ ਅਤੇ ਉਹ ਵੀ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰ ਆਏ। ਸਕਾਟਲੈਂਡ ਯਾਰਡ ਪੁਲਿਸ ਨੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨਾਂ ਕਰ ਰਹੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

Protest against Farm Laws in front of Indian Consulate in New York

ਜਿਕਰਯੋਗ ਹੈ ਕਿ ਕੱਲ੍ਹ ਯਾਨੀ  8 ਦਸੰਬਰ ਨੂੰ ਭਾਰਤ ਵਿਚ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਜਾਣਕਾਰੀ ਦਿੱਤੀ ਹੈ ਕਿ 8 ਦਸੰਬਰ ਨੂੰ ਸਵੇਰੇ ਤੋਂ ਸ਼ਾਮ ਤੱਕ ਭਾਰਤ ਬੰਦ ਰਹੇਗਾ। ਇਸ ਤੋਂ ਇਲਾਵਾ ਦੁਪਹਿਰ 3 ਵਜੇ ਤੱਕ ਪੂਰੇ ਦੇਸ਼ ਵਿੱਚ ਟ੍ਰੈਫਿਕ ਜਾਮ ਰਹੇਗਾ। ਕਿਸਾਨਾਂ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਤੇ ਵਿਆਹ ਦੀਆਂ ਗੱਡੀਆਂ ਨੂੰ ਨਹੀਂ ਰੋਕੀਆਂ ਜਾਏਗਾ।

Protest against Farm Laws in front of Indian Consulate in New York
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement