ਈਰਾਨ ਦੀ ਮੀਡੀਆ ਨੇ ਅਮਰੀਕਾ ਦੇ ਇੰਨੇ ਸੈਨਿਕਾ ਦੇ ਮਾਰੇ ਜਾਣ ਨੂੰ ਲੈ ਕੇ ਕੀਤਾ ਵੱਡਾ ਦਾਅਵਾ...
Published : Jan 8, 2020, 1:05 pm IST
Updated : Jan 8, 2020, 1:05 pm IST
SHARE ARTICLE
File Photo
File Photo

ਪੱਛਮੀ ਏਸ਼ੀਆ ਵਿਚ ਪੈਦਾ ਹੋ ਰਹੀ ਹੈ ਤੀਜੇ ਵਿਸ਼ਵ ਯੁੱਧ ਦੀ ਸਥਿਤੀ

ਨਵੀਂ ਦਿੱਲੀ : ਪੱਛਮੀ ਏਸ਼ੀਆ ਵਿਚ ਤਣਾਅ ਦੀ ਸਥਿਤੀ ਲਗਾਤਾਰ ਭਿਆਨਕ ਰੂਪ ਲੈਂਦੀ ਜਾ ਰਹੀ ਹੈ। ਈਰਾਨ ਨੇ ਅੱਜ ਆਪਣੇ ਕਮਾਂਡਰ ਦੀ ਹੱਤਿਆ ਦਾ ਬਦਲਾ ਲੈਣ ਲਈ ਵੱਡਾ ਕਦਮ ਚੁੱਕਦੇ ਹੋਏ ਈਰਾਕ ਸਥਿਤ ਅਮਰੀਕੀ ਫ਼ੌਜਾ ਦੇ ਟਿਕਾਣਿਆ 'ਤੇ ਮਿਸਾਇਲਾਂ ਨਾਲ ਹਮਲਾ ਕੀਤਾ ਹੈ ਜਿਸ ਵਿਚ 80 ਅਮਰੀਕੀ ਸੈਨਿਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ।

file photofile photo

ਦਰਅਸਲ ਈਰਾਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਈਰਾਨ ਵੱਲੋਂ ਇਕ ਦਰਜਨ ਤੋਂ ਵੱਧ ਬੈਲਿਸਟਿਕ ਮਿਸਾਇਲਾਂ ਨਾਲ ਈਰਾਕ ਸਥਿਤ ਅਮਰੀਕਾ ਦੇ ਦੋ ਫ਼ੌਜੀ ਟਿਕਾਣਿਆ 'ਤੇ ਹਮਲਾ ਕੀਤਾ ਗਿਆ ਹੈ ਜਿਸ ਵਿਚ 80 ਅਮਰੀਕੀ ਸੈਨਿਕ ਮਾਰੇ ਗਏ ਹਨ। ਹਾਲਾਕਿ ਅਮਰੀਕੀ ਸੈਨਿਕਾ ਦੀ ਮਾਰੇ ਜਾਣ ਦੀ ਪੁਸ਼ਟੀ ਅਜੇ ਅਮਰੀਕਾ ਵੱਲੋਂ ਨਹੀਂ ਕੀਤੀ ਗਈ ਹੈ। ਈਰਾਨ ਵੱਲੋਂ ਕੀਤੇ ਗਏ ਮਿਸਾਇਲ ਹਮਲੇ ਦੀ ਖਬਰਾਂ ਨੂੰ ਅਮਰੀਕਾ ਨੇ ਸਹੀ ਠਹਿਰਾਇਆ ਹੈ ਅਤੇ ਕਿਹਾ ਹੈ ਕਿ ਇਸ ਹਮਲੇ ਵਿਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਦਾ ਮੁਲਾਂਕਣ ਕੀਤੀ ਜਾ ਰਿਹਾ ਹੈ।

file photofile photo

ਈਰਾਨ ਦੀ ਇਸ ਕਾਰਵਾਈ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਵੀ ਬਿਆਨ ਸਾਹਮਣੇ ਆਇਆ ਹੈ ਟਰੰਪ ਨੇ ਟਵੀਟ ਕਰਦੇ ਹੋਏ ਲਿਖਿਆ ਕਿ ''ਸੱਭ ਠੀਕ ਹੈ। ਅਸੀ ਜਾਨੀ ਅਤੇ ਮਾਲੀ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਾਂ। ਸਾਡੇ ਕੋਲ ਦੁਨੀਆਂ ਦੀ ਸੱਭ ਤੋਂ ਮਜ਼ਬੂਤ ਫੌਜ ਹੈ। ਮੈ ਕੱਲ੍ਹ ਸਵੇਰੇ ਇਸ ਵਿਸ਼ੇ ਤੇ ਬਿਆਨ ਦੇਵਾਂਗਾ''।

file photofile photo

ਖੈਰ ਮੰਨਿਆ ਇਹ ਜਾ ਰਿਹਾ ਹੈ ਕਿ ਜੇਕਰ ਈਰਾਨ ਦੀ ਮੀਡੀਆ ਵੱਲੋਂ ਕੀਤਾ ਜਾ ਰਿਹਾ ਇਹ ਦਾਅਵਾ ਸਹੀ ਨਿਕਲਿਆ ਤਾਂ ਪੱਛਮੀ ਏਸ਼ੀਆ ਵਿਚ ਇਹ ਭਿਆਨਕ ਸਥਿਤੀ ਯੁੱਧ ਦਾ ਰੂਪ ਧਾਰਨ ਕਰ ਸਕਦੀ ਹੈ। ਜਿਸ ਦੇ ਖਤਰੇ ਨੂੰ ਨਾਪਦੇ ਹੋਏ ਈਰਾਨ ਦੇ ਗੁਆਂਢੀ ਅਤੇ ਉਸ ਦੇ ਵਿਰੋਧੀ ਮੁਲਕ ਇਜ਼ਰਾਇਲ 'ਤੇ ਸਾਊਦੀ ਅਰਬ ਵੀ ਅਲਰਟ ਹੋ ਗਏ ਹਨ। ਦੂਜੇ ਪਾਸੇ ਅਮਰੀਕਾ ਨੇ ਵੀ ਇਰਾਕ ਵਿਚ ਪਲ-ਪਲ ਦੀ ਸਥਿਤੀ 'ਤੇ ਨਜ਼ਰ ਬਣਾਈ ਹੋਈ ਹੈ। ਖੁਦ ਰਾਸ਼ਟਰਪਤੀ ਟਰੰਪ ਨੇ ਮੌਜੂਦਾ ਹਲਾਤ ਦੀ ਜਾਣਕਾਰੀ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਨਾਲ ਬੈਠਕ ਕੀਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement