
17 ਲੋਕਾਂ ਦੀ ਮੌਤ ਤੇ ਦੋ ਦਰਜਨ ਦੇ ਕਰੀਬ ਜ਼ਖ਼ਮੀ
ਜਿਆਂਗਸ਼ੀ: ਪੂਰਬੀ ਚੀਨ ਦੇ ਜਿਆਂਗਸ਼ੀ ਸੂਬੇ ਵਿੱਚ ਐਤਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ ਨਾਨਚਾਂਗ ਕਾਉਂਟੀ ਵਿੱਚ ਇੱਕ ਸੜਕ ਹਾਦਸੇ ਵਿੱਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ।
ਇਸ ਹਾਦਸੇ 'ਚ 22 ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਦਿਸਣਹੱਦ ਬਹੁਤ ਘੱਟ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੰਘਣੀ ਧੁੰਦ ਵਿਚ ਸੁਰੱਖਿਅਤ ਡਰਾਈਵਿੰਗ ਕੀਤੀ ਜਾਵੇ। ਅਜਿਹੇ ਮੌਸਮ ਵਿਚ ਵਾਹਨ ਹੌਲੀ ਚਲਾਉਣ ਦੀ ਸਲਾਹ ਦਿਤੀ ਗਈ ਹੈ ਤਾਂ ਜੋ ਅਜਿਹੇ ਭਿਆਨਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਫਿਲਹਾਲ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਤਫਤੀਸ਼ ਜਾਰੀ ਹੈ।