Tibet Earthquake Update: ਤਿੱਬਤ ’ਚ ਆਏ ਭੂਚਾਲ ਦਾ ਕਹਿਰ, ਹੁਣ ਤਕ 126 ਲੋਕਾਂ ਦੀ ਮੌਤ
Published : Jan 8, 2025, 8:10 am IST
Updated : Jan 8, 2025, 8:10 am IST
SHARE ARTICLE
FILE Photo
FILE Photo

1000 ਤੋਂ ਵੱਧ ਘਰ ਹੋਏ ਢਹਿ-ਢੇਰੀ

 

Tibet Earthquake Update: ਤਿੱਬਤ 'ਚ ਮੰਗਲਵਾਰ ਸਵੇਰੇ ਆਏ ਭੂਚਾਲ 'ਚ ਹੁਣ ਤੱਕ 126 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅੰਕੜਿਆਂ ਮੁਤਾਬਕ ਇਸ ਭੂਚਾਲ ਦੀ ਤੀਬਰਤਾ 7.1 ਸੀ। ਇਸ ਦਾ ਕੇਂਦਰ ਤਿੱਬਤ ਦੇ ਡਿਂਗਰੀ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਸਵੇਰੇ 6.30 ਵਜੇ ਆਇਆ। ਹਾਦਸੇ ਦੇ 15 ਘੰਟੇ ਬਾਅਦ ਵੀ ਬਚਾਅ ਕਾਰਜ ਜਾਰੀ ਹੈ। ਚੀਨੀ ਰਾਸ਼ਟਰਪਤੀ ਨੇ ਭੂਚਾਲ ਪੀੜਤਾਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਮੁਤਾਬਕ ਭੂਚਾਲ ਕਾਰਨ ਕਰੀਬ 1,000 ਘਰਾਂ ਨੂੰ ਨੁਕਸਾਨ ਪੁੱਜਾ ਹੈ। ਪਹਿਲੇ ਭੂਚਾਲ ਤੋਂ ਬਾਅਦ 3 ਘੰਟਿਆਂ ਦੇ ਅੰਦਰ 4.4 ਤੀਬਰਤਾ ਦੇ ਕਰੀਬ 50 ਭੂਚਾਲ ਆਏ। ਚਾਈਨਾ ਭੂਚਾਲ ਨੈੱਟਵਰਕ ਕੇਂਦਰ ਨੇ ਕਿਹਾ ਕਿ ਮੰਗਲਵਾਰ ਦਾ ਭੂਚਾਲ ਪਿਛਲੇ ਪੰਜ ਸਾਲਾਂ ਵਿੱਚ 200 ਕਿਲੋਮੀਟਰ (124 ਮੀਲ) ਦੇ ਘੇਰੇ ਵਿੱਚ ਦਰਜ ਕੀਤਾ ਗਿਆ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਸੀ।

ਨੇਪਾਲ ਤੋਂ ਲੈ ਕੇ ਭਾਰਤ ਅਤੇ ਬੰਗਲਾਦੇਸ਼ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ ਦਸੰਬਰ 2023 ਵਿਚ ਚੀਨ ਦੇ ਗਾਂਸੂ ਸੂਬੇ ਵਿਚ 6.2 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਵਿਚ 151 ਲੋਕਾਂ ਦੀ ਜਾਨ ਚਲੀ ਗਈ ਸੀ।

SHARE ARTICLE

ਏਜੰਸੀ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement