ਸਿੱਖ ਸੰਗਤਾਂ ਵੱਡੀ ਖੁਸ਼ਖ਼ਬਰੀ, ਬਿਨਾਂ ਪਾਸਪੋਰਟ ਕਰ ਸਕੋਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ!
Published : Feb 8, 2020, 5:45 pm IST
Updated : Feb 8, 2020, 5:45 pm IST
SHARE ARTICLE
Pak is considering to offer passport free entry to indian for kartarpur
Pak is considering to offer passport free entry to indian for kartarpur

ਇਹ ਗਲਿਆਰਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ...

ਇਸਲਾਮਾਬਾਦ: ਪਾਕਿਸਤਾਨ ਦੇ ਗ੍ਰਹਿ ਮੰਤਰੀ ਇਜਾਜ਼ ਸ਼ਾਹ ਨੇ ਕਿਹਾ ਹੈ ਕਿ ਉਹਨਾਂ ਨੇ ਦੇਸ਼ ਵਿਚ ਗੁਰਦੁਆਰਾ ਦਰਬਾਰ ਸਾਹਿਬ ਲਈ ਅਤੇ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਦੇ ਕਰਤਾਰਪੁਰ ਗਲਿਆਰੇ ਵਿਚ ਦਾਖਲ ਹੋਣ ਦੇ ਇਕ ਪ੍ਰਸਤਾਵ ’ਤੇ ਵਿਚਾਰ ਕਰ ਰਿਹਾ ਹੈ। ਪਿਛਲੇ ਸਾਲ ਨਵੰਬਰ ਵਿਚ ਪਾਕਿਸਤਾਨ ਅਤੇ ਭਾਰਤ ਨੇ ਅਪਣੀ-ਅਪਣੀ ਸਰਹੱਦ ਅੰਦਰ ਇਸ ਗਲਿਆਰੇ ਦੇ ਹਿੱਸਿਆਂ ਦਾ ਵੱਖ-ਵੱਖ ਉਦਘਾਟਨ ਕੀਤਾ ਸੀ।

Kartarpur Sahib Kartarpur Sahib

ਇਹ ਗਲਿਆਰਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚ ਨਾਰੋਵਾਲ ਦੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਿੰਘ ਵਿਖੇ ਪਹੁੰਚਣ ਲਈ ਸਭ ਤੋਂ ਛੋਟਾ ਰਸਤਾ ਪ੍ਰਦਾਨ ਕਰਦਾ ਹੈ। ਕਰਤਾਰਪੁਰ ਸਾਹਿਬ ਵਿਚ ਗੁਰੂ ਨਾਨਕ ਦੇਵ ਜੀ ਨੇ ਅਪਣੇ ਜੀਵਨ ਦੇ ਆਖਰੀ 18 ਸਾਲ ਗੁਜ਼ਾਰੇ ਸਨ।

Kartarpur Sahib Kartarpur Sahib

ਗ੍ਰਹਿ ਮੰਤਰੀ ਨੇ ਸ਼ੁੱਕਰਵਾਰ ਨੂੰ ਨੈਸ਼ਨਲ ਅਸੈਂਬਲੀ ਵਿਚ ਪ੍ਰਸ਼ਨਕਾਲ ਦੌਰਾਨ ਕਿਹਾ ਕਿ ਫਿਲਹਾਲ ਭਾਰਤ ਅਤੇ ਪਾਕਿਸਤਾਨ ਵਿਚ ਹੋਏ ਸਮਝੌਤੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਪਾਸਪੋਰਟ ਦੇ ਕਰਤਾਰਪੁਰ ਗਲਿਆਰੇ ਵਿਚ ਜਾਣ ਦੀ ਇਜ਼ਾਜ਼ਤ ਨਹੀਂ ਹੈ। ਉਹਨਾਂ ਕਿਹਾ ਕਿ ਪਰ ਸੰਗਤਾਂ ਨੂੰ ਆਕਰਸ਼ਿਤ ਕਰਨ ਲਈ ਉਹਨਾਂ ਨੂੰ ਬਿਨਾਂ ਪਾਸਪੋਰਟ ਦੇ ਆਉਣ ਦੇ ਪ੍ਰਸਤਾਵ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਿਸ ਦੇ ਲਈ ਵਿਦੇਸ਼ ਵਿਭਾਗ ਤੋਂ ਵਿਸਥਾਰ ਨਾਲ ਜਾਣਕਾਰੀ ਮੰਗੀ ਜਾ ਸਕਦੀ ਹੈ।

Kartarpur Sahib Kartarpur Sahib

ਦਸ ਦਈਏ ਕਿ ਪਾਕਿਸਤਾਨ ਵਿੱਚ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਭਾਰਤੀ ਸਰਹੱਦ 'ਤੇ ਬੀਐਸਐਫ ਵਲੋਂ ਬਣਾਏ ਗਏ ਦਰਸ਼ਨ ਅਸਥਾਨ 'ਤੇ ਵੱਡੀ ਗਿਣਤੀ 'ਚ ਦੂਰ ਦੁਰਾਡੇ ਤੋਂ ਸੰਗਤਾਂ ਇੱਥੇ ਦਰਸ਼ਨ ਕਰਨ ਲਈ ਪਹੁੰਚਦੀਆਂ ਹਨ। ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ। 

Kartarpur Sahib Kartarpur Sahib

ਇਤਿਹਾਸ ਮੁਤਾਬਕ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਗੱਦੀ ਵੀ ਇਸ ਸਥਾਨ 'ਤੇ ਹੀ ਸੌਂਪੀ ਗਈ ਸੀ, ਜਿਨ੍ਹਾਂ ਨੂੰ ਦੂਜੀ ਪਾਤਸ਼ਾਹੀ ਗੁਰੂ ਅੰਗਦ ਦੇਵ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਆਖ਼ਿਰ 'ਚ ਗੁਰੂ ਨਾਨਕ ਦੇਵ ਜੀ ਇਸੇ ਸਥਾਨ 'ਤੇ ਹੀ ਜੋਤੀ ਜੋਤ ਸਮਾਏ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ   Facebook  ਤੇ ਲਾਈਕ Twitter  ਤੇ follow  ਕਰੋ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement