ਮਲਬੇ ’ਚ ਦੱਬੇ ਦੋਵੇਂ ਭੈਣ-ਭਰਾ ਇੱਕ-ਦੂਜੇ ਲਈ ਬਣੇ ਢਾਲ, ਇੱਕ ਦੂਜੇ ਦਾ ਹੱਥ ਫੜ ਜਿੱਤੇ ਜ਼ਿੰਦਗੀ ਦੀ ਜੰਗ
Published : Feb 8, 2023, 2:50 pm IST
Updated : Feb 8, 2023, 2:50 pm IST
SHARE ARTICLE
photo
photo

ਦੋਵਾਂ ਬੱਚਿਆਂ ਨੂੰ 17 ਘੰਟਿਆਂ ਬਾਅਦ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

 

ਸੀਰੀਆ: ਤੁਰਕੀ ਅਤੇ ਸੀਰੀਆ ਦੇ ਇਤਿਹਾਸ ਤੋਂ 6 ਫਰਵਰੀ, 2023 ਦਾ ਦਿਨ ਕਦੇ ਨਹੀਂ ਮਿਟੇਗਾ। ਸਵੇਰੇ 4:17 'ਤੇ ਆਏ ਭੂਚਾਲ ਨੇ ਸਭ ਕੁਝ ਤਬਾਹ ਕਰ ਦਿੱਤਾ। ਹੁਣ ਤੱਕ 17 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਤਸਵੀਰਾਂ ਦਿਲ ਦਹਿਲਾ ਦੇਣ ਵਾਲੀਆਂ ਹਨ। ਇਸ ਤਬਾਹੀ ’ਚ ਸੈਂਕੜੇ ਹੀ ਮਾਸੂਮ ਬੱਚਿਆਂ ਦੀ ਵੀ ਮੌਤ ਹੋ ਚੁੱਕੀ ਹੈ। ਪਰ ਇਸ ਭੂਚਾਲ ਦੇ ਮਲਬੇ ਵਿੱਚੋਂ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜੋ ਰੂਹ ਤੱਕ ਨੂੰ ਕੰਬਾ ਕੇ ਤੇ ਝਿੰਜੋੜ ਕੇ ਰੱਖ ਦਿੰਦੀ ਹੈ। ਇਹ ਤਸਵੀਰ ਛੋਟੀ ਮਾਸੂਮ ਬੱਚੀ ਅਤੇ ਉਸ ਦੇ ਭਰਾ ਦੀ ਹੈ। ਜੋ ਭੂਚਾਲ ਦੌਰਾਨ ਮਲਬੇ ਚ ਦੱਬ ਗਏ। ਦੋਵੇ ਭੈਣ ਭਰਾ ਦੇ ਉੱਪਰ ਇਕ ਵੱਡਾ ਪੱਥਰ ਪਿਆ ਹੈ। ਇਸ ਦੌਰਾਨ ਭੈਣ ਭਰਾ ਦੋਵੇਂ ਇਕ ਦੂਜੇ ਦੀ ਢਾਲ ਬਣੇ ਹਨ। ਭੈਣ ਆਪਣੇ ਭਰਾ ਦਾ ਸਿਰ ਪਲੋਸਦੀ ਹੈ ਤੇ ਉਸ ਨੂੰ ਹਿੰਮਤ ਦਿੰਦੀ ਹੈ। ਉਸ ਖੂਬਸੂਰਤ ਰਿਸ਼ਤੇ ਨੂੰ ਅਮਰ ਕਰ ਦਿੱਤਾ ਜੋ ਦੁਨੀਆ ਦਾ ਸਭ ਤੋਂ ਪਿਆਰਾ ਰਿਸ਼ਤਾ ਹੈ। ਇਨ੍ਹਾਂ ਦੋਵਾਂ ਬੱਚਿਆਂ ਨੂੰ 17 ਘੰਟਿਆਂ ਬਾਅਦ ਮਲਬੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਇਸ ਤਸਵੀਰ ਨੂੰ ਟਵੀਟ ਕਰਨ ਵਾਲੇ ਸੰਯੁਕਤ ਰਾਸ਼ਟਰ (ਯੂ.ਐਨ.) ਦੇ ਪ੍ਰਤੀਨਿਧੀ ਮੁਹੰਮਦ ਸਫਾ ਨੇ ਇਸ ਬੱਚੇ ਨੂੰ ਉਸ ਦਾ ਭਰਾ ਦੱਸਿਆ ਹੈ। ਸਫਾ ਨੇ ਲਿਖਿਆ ਕਿ 'ਇਹ ਸੱਤ ਸਾਲ ਦੀ ਬੱਚੀ ਸਿਰ 'ਤੇ ਹੱਥ ਰੱਖ ਕੇ ਆਪਣੇ ਛੋਟੇ ਭਰਾ ਦੀ ਰੱਖਿਆ ਕਰ ਰਹੀ ਹੈ, ਜਦੋਂ ਕਿ ਦੋਵੇਂ 17 ਘੰਟਿਆਂ ਤੋਂ ਮਲਬੇ 'ਚ ਫਸੇ ਹੋਏ ਸਨ। ਇਸ ਤਸਵੀਰ ਨੂੰ ਕਿਸੇ ਨੇ ਵੀ ਸ਼ੇਅਰ ਨਹੀਂ ਕੀਤਾ ਅਤੇ ਜੇਕਰ ਉਸ ਦੀ ਮੌਤ ਹੋ ਜਾਂਦੀ ਤਾਂ ਹਰ ਕੋਈ ਇਸ ਨੂੰ ਸ਼ੇਅਰ ਕਰ ਰਿਹਾ ਹੁੰਦਾ। ਸਫਾ ਨੇ ਅੰਤ 'ਚ ਲਿਖਿਆ, 'ਸਕਾਰਾਤਮਕਤਾ ਨੂੰ ਸਾਂਝਾ ਕਰੋ।' 

ਰਿਪੋਰਟਾਂ ਮੁਤਾਬਕ ਇਸ ਸਮੇਂ ਬਾਗੀਆਂ ਦੇ ਕਬਜ਼ੇ ਵਾਲੀ ਜ਼ਮੀਨ 'ਤੇ ਸੈਂਕੜੇ ਪਰਿਵਾਰ ਮਲਬੇ ਹੇਠ ਦੱਬੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਤੁਰਕੀ 'ਚ ਭੂਚਾਲ ਨਾਲ ਕਰੀਬ 1700 ਇਮਾਰਤਾਂ ਢਹਿ ਗਈਆਂ ਹਨ। ਤੁਰਕੀ ਦੇ ਦਿਯਾਰਬਾਕਿਰ ਤੋਂ ਇਲਾਵਾ ਸੀਰੀਆ ਦੇ ਅਲੇਪੋ ਅਤੇ ਹਾਮਾ 'ਚ ਥਾਂ-ਥਾਂ ਇਮਾਰਤਾਂ ਦਾ ਮਲਬਾ ਪਿਆ ਹੈ। ਇਹ ਮਲਬਾ ਉੱਤਰ-ਪੂਰਬ ਦਿਸ਼ਾ ਵਿੱਚ 330 ਕਿਲੋਮੀਟਰ ਤੱਕ ਫੈਲਿਆ ਹੋਇਆ ਹੈ।
 

Tags: syria, earthquake

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement