Pakistan Elections 2024: ਪਾਕਿਸਤਾਨ ਵਿਚ ਆਮ ਚੋਣਾਂ ਵਿਚਾਲੇ ਇੰਟਰਨੈੱਟ ਸੇਵਾਵਾਂ ਮੁਅੱਤਲ!
Published : Feb 8, 2024, 11:46 am IST
Updated : Feb 8, 2024, 11:46 am IST
SHARE ARTICLE
Internet Shutdown in Pakistan as Voting Begins
Internet Shutdown in Pakistan as Voting Begins

ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਪਿੱਛੇ "ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ" ਦੀ ਲੋੜ ਦਾ ਹਵਾਲਾ ਦਿਤਾ ਹੈ।

Pakistan Elections 2024: ਪਾਕਿਸਤਾਨ ਵਿਚ ਅੱਜ ਆਮ ਚੋਣਾਂ ਹੋ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਅੱਜ ਯਾਨੀ ਵੀਰਵਾਰ ਨੂੰ ਪੂਰੇ ਪਾਕਿਸਤਾਨ ਵਿਚ ਮੋਬਾਈਲ-ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਪਿੱਛੇ "ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ" ਦੀ ਲੋੜ ਦਾ ਹਵਾਲਾ ਦਿਤਾ ਹੈ।

ਮੰਤਰਾਲੇ ਦੇ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ, "ਦੇਸ਼ ਭਰ ਵਿਚ ਮੋਬਾਈਲ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।" ਬੁਧਵਾਰ ਨੂੰ ਹਿੰਸਾ ਦੀਆਂ ਘਟਨਾਵਾਂ 'ਚ ਮਾਰੇ ਗਏ ਲੋਕਾਂ ਦਾ ਜ਼ਿਕਰ ਕਰਦੇ ਹੋਏ ਬੁਲਾਰੇ ਨੇ ਕਿਹਾ ਕਿ ਹਮਲਿਆਂ 'ਚ 'ਕੀਮਤੀ ਜਾਨਾਂ' ਦੇ ਨੁਕਸਾਨ ਤੋਂ ਬਾਅਦ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਸੁਰੱਖਿਆ ਉਪਾਅ ਜ਼ਰੂਰੀ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਵੀਰਵਾਰ ਨੂੰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਣ ਕਾਰਨ ਨਿਊਜ਼ ਏਜੰਸੀ ਏਐਫਪੀ ਦੇ ਪੱਤਰਕਾਰ ਰਾਜਧਾਨੀ ਇਸਲਾਮਾਬਾਦ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਦੀ ਵਰਤੋਂ ਨਹੀਂ ਕਰ ਸਕੇ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਉਤੇ ਵੀ ਕਈ ਲੋਕ ਇੰਟਰਨੈੱਟ ਬੰਦ ਹੋਣ ਦੀ ਸ਼ਿਕਾਇਤ ਕਰ ਰਹੇ ਹਨ। ਦੱਸ ਦੇਈਏ ਕਿ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਚੋਣ ਦਫਤਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋ ਬੰਬ ਧਮਾਕਿਆਂ 'ਚ ਕਰੀਬ 28 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖਮੀ ਹੋ ਗਏ। ਆਈਐਸਆਈਐਸ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਪਾਕਿਸਤਾਨ 'ਚ ਆਮ ਚੋਣਾਂ ਲਈ ਵੀਰਵਾਰ ਨੂੰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ 'ਚ ਸੱਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤਕ ਜਾਰੀ ਰਹੇਗੀ। ਇਨ੍ਹਾਂ ਚੋਣਾਂ ਵਿਚ ਦੇਸ਼ ਭਰ ਵਿਚ ਕੁੱਲ 12,85,85,760 ਵੋਟਰ ਅਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਅੱਜ ਦੇਸ਼ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 (For more Punjabi news apart from Pakistan Elections 2024 Internet Shutdown in Pakistan as Voting Begins , stay tuned to Rozana Spokesman)

Tags: pakistan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement