ਕੈਨੇਡੀਅਨ ਮਹਿਲਾ ਨੇ ਸਿੱਖ ਨੌਜਵਾਨ ਦੀ ਦਸਤਾਰ ਨੂੰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਗੁੱਸੇ ਵਿਚ ਨੌਜਵਾਨ ਨੇ ਮਾਰਿਆ ਥੱਪੜ
Published : Feb 8, 2026, 12:00 pm IST
Updated : Feb 8, 2026, 12:00 pm IST
SHARE ARTICLE
Sikh security guard and woman clash in Canada
Sikh security guard and woman clash in Canada

ਮਹਿਲਾ ਨੇ ਨੌਜਵਾਨ ਦੀ ਦਸਤਾਰ ਨੂੰ ਹੱਥ ਪਾਉਣ ਦੀ ਕੀਤੀ ਕੋਸ਼ਿਸ਼

ਕੈਨੇਡਾ ਦੇ ਸਸਕੈਚਵਨ ਵਿਚ ਇਕ ਸਿੱਖ ਸੁਰੱਖਿਆ ਗਾਰਡ ਨੇ ਇੱਕ ਕੈਨੇਡੀਅਨ ਔਰਤ ਨੂੰ ਨਸਲੀ ਟਿੱਪਣੀ ਕਰਨ ਤੋਂ ਬਾਅਦ ਥੱਪੜ ਮਾਰ ਦਿੱਤਾ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਕੈਨੇਡੀਅਨ ਔਰਤ ਅਤੇ ਸਿੱਖ ਸੁਰੱਖਿਆ ਗਾਰਡ ਸ਼ੁਰੂ ਵਿੱਚ ਇੱਕ ਸਟੋਰ 'ਤੇ ਬਹਿਸ ਹੋਈ। 

ਇਸ ਦੌਰਾਨ ਔਰਤ ਨੇ ਸਿੱਖ ਸੁਰੱਖਿਆ ਗਾਰਡ ਦੀ ਪੱਗ ਅਤੇ ਦਾੜ੍ਹੀ ਨੂੰ ਛੂਹਣ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਗਾਰਡ ਗੁੱਸੇ ਵਿੱਚ ਆ ਗਿਆ ਅਤੇ ਉਸ ਨੂੰ ਥੱਪੜ ਮਾਰ ਦਿੱਤਾ। ਸਟੋਰ ਵਿੱਚ ਖੜ੍ਹੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਇਸ ਬਾਰੇ ਪ੍ਰਿੰਸ ਐਲਬਰਟ ਸਿਟੀ ਪੁਲਿਸ ਨੂੰ ਸ਼ਿਕਾਇਤ ਕੀਤੀ। 

ਪ੍ਰਿੰਸ ਐਲਬਰਟ ਪੁਲਿਸ ਨੇ ਸਟੋਰ ਤੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਥੱਪੜ ਮਾਰਨ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕਰ ਰਹੇ ਹਨ, ਕੀ ਇਹ ਹਮਲਾ ਸੀ ਜਾਂ ਬਚਾਅ ਲਈ ਮਾਰਿਆ ਗਿਆ। 

ਇਹ ਵੀਡੀਓ ਸਸਕੈਚਵਨ ਦੇ ਇੱਕ ਸਟੋਰ ਦਾ ਹੈ। ਇਸ ਵਿੱਚ ਇੱਕ ਪ੍ਰਾਈਵੇਟ ਸੁਰੱਖਿਆ ਗਾਰਡ ਅਤੇ ਇੱਕ ਔਰਤ ਵਿਚਕਾਰ ਬਹਿਸ ਹੁੰਦੀ ਦਿਖਾਈ ਦਿੰਦੀ ਹੈ। ਸੁਰੱਖਿਆ ਗਾਰਡ ਨੇ ਪੁਲਿਸ ਨੂੰ ਦੱਸਿਆ ਕਿ ਔਰਤ ਚੀਜ਼ਾਂ ਨੂੰ ਇੱਧਰ-ਉੱਧਰ ਘੁੰਮਾ ਰਹੀ ਸੀ। ਉਸ ਨੇ ਉਸ ਨੂੰ ਸਹੀ ਢੰਗ ਨਾਲ ਵਿਵਹਾਰ ਕਰਨ ਲਈ ਕਿਹਾ ਸੀ, ਪਰ ਉਸ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਨੌਜਵਾਨ ਦੀ ਪੱਗ ਨੂੰ ਛੂੰਹਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਨੌਜਵਾਨ ਨੇ ਔਰਤ ਨੂੰ ਥੱਪੜ ਮਾਰ ਦਿੱਤਾ।


 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement