ਕੋਰੋਨਾ ਵਾਇਰਸ ਕਾਰਨ ਇਰਾਨ ਤੋਂ ਬਾਅਦ ਹੁਣ ਅਮਰੀਕਾ ਦੀ ਜੇਲ੍ਹਾਂ ਵਿਚ ਅਲਰਟ ਜਾਰੀ
Published : Mar 8, 2020, 11:23 am IST
Updated : Mar 8, 2020, 12:43 pm IST
SHARE ARTICLE
File
File

ਦੁਨੀਆ ਦੇ 9 ਦੇਸ਼ਾਂ ਵਿਚ ਪਹੁੰਚਿਆ ਕੋਰੋਨਾ ਵਾਇਰਸ

ਬੀਜਿੰਗ-  ਦੇਸ਼ ਦੁਨੀਆ ਵਿਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇਹ ਵਾਇਰਸ ਚੀਨ ਤੋਂ ਸ਼ੁਰੂ ਹੋਇਆ ਸੀ ਤੇ ਹੁਣ ਇਹ ਪੂਰੀ ਦੁਨੀਆ ਵਿਚ ਆਪਣੇ ਪੈਰ ਫੈਲਾ ਚੁੱਕਿਆ ਹੈ। ਅਜਿਹੇ ਦੇਸ਼ਾਂ ਦੀ ਗਿਣਤੀ 85 ਤੋਂ ਵੱਧ ਕੇ 94 ਹੋ ਗਈ ਹੈ। ਦੁਨੀਆ ਭਰ ਵਿਚ ਵਾਇਰਸ ਪ੍ਰਭਾਵਿਤ ਲੋਕਾਂ ਦਾ ਅੰਕੜਾ ਇਕ ਲੱਖ ਤੋਂ ਪਾਰ ਪਹੁੰਚ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਕੇ 3491 ਹੋ ਗਈ ਹੈ। ਈਰਾਨ ਵਿਚ ਇਕ ਸੰਸਦ ਮੈਂਬਰ ਸਮੇਤ 21 ਪੀੜਤਾਂ ਨੇ ਦਮ ਤੋੜ ਦਿੱਤਾ। ਚੀਨ ਵਿਚ 28 ਮੌਤਾਂ ਹੋਣ ਦੀ ਖ਼ਬਰ ਹੈ। ਦੱਖਣੀ ਕੋਰੀਆ ਅਤੇ ਜਾਪਾਨ ਵਿਚ ਵੀ ਲੋਕ ਵਾਇਰਸ ਤੋਂ ਜ਼ਿਆਦਾ ਪ੍ਰਭਾਵਿਤ ਹਨ। ਇਹ ਵਾਇਰਸ ਮੱਧ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਤੋਂ ਹੀ ਦੁਨੀਆ ਭਰ ਵਿਚ ਫੈਲਿਆ ਹੈ।

Corona VirusFile

ਵਿਸ਼ਵ ਸਿਹਤ ਸੰਗਠਨ (WHO) ਨੇ ਸ਼ੁਕਰਵਾਰ ਨੂੰ ਦੱਸਿਆ ਕਿ ਚੀਨ ਤੋਂ ਬਾਹਰ 94 ਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਪਹੁੰਚਣ ਦੀ ਖ਼ਬਰ ਹੈ। ਪਿਛਲੇ 24 ਘੰਟਿਆਂ ਦੌਰਾਨ ਫਿਲੀਪੀਂਸ, ਨਿਊਜ਼ੀਲੈਂਡ, ਆਇਰਲੈਂਡ, ਚੈੱਕ ਗਣਰਾਜ, ਸਲੋਵੇਨੀਆ, ਭੂਟਾਨ, ਕੈਮਰੂਨ, ਸਰਬੀਆ ਤੇ ਦੱਖਣੀ ਅਫਰੀਕਾ ਵਿਚ ਪਹਿਲੇ ਮਾਮਲੇ ਸਾਹਮਣੇ ਆਏ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ਨੀਵਾਰ ਨੂੰ ਰਿਪੋਰਟ ਦਿੱਤੀ ਕਿ ਦੇਸ਼ ਵਿੱਚ 99 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 28 ਮੌਤਾਂ ਹਨ। ਇਹ ਸਾਰੀਆਂ ਮੌਤਾਂ ਕੋਰੋਨਾ ਦੇ ਕੇਂਦਰ ਹੁਬੇਈ ਵਿੱਚ ਹੋਈਆਂ। ਚੀਨ ਵਿੱਚ ਹੁਣ ਤੱਕ ਕੁੱਲ 3,070 ਮੌਤਾਂ ਹੋ ਚੁੱਕੀਆਂ ਹਨ। ਸੰਕਰਮਿਤ ਮਾਮਲਿਆਂ ਦੀ ਗਿਣਤੀ 80,651 ਤੱਕ ਪਹੁੰਚ ਗਈ ਹੈ। ਜਦੋਂ ਕਿ ਚੀਨ ਦੇ ਨਿਯੰਤਰਿਤ ਹਾਂਗ ਕਾਂਗ ਵਿੱਚ ਦੋ ਮੌਤਾਂ ਨਾਲ 107 ਮਾਮਲਿਆਂ ਦੀ ਪੁਸ਼ਟੀ ਹੋਈ ਹੈ।

Corona VirusFile

ਡਬਲਯੂਐਚਓ ਦੇ ਸਿਹਤ ਐਮਰਜੈਂਸੀ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਮਾਈਕਲ ਰਿਆਨ ਨੇ ਕਿਹਾ, "ਫਿਲਹਾਲ ਇਸ ਗੱਲ ਦਾ ਕੋਈ ਸੰਕੇਤ ਨਹੀਂ ਮਿਲ ਰਿਹਾ ਹੈ ਕਿ ਕੋਰੋਨਾ ਵਾਇਰਸ ਗਰਮੀਆਂ ਵਿੱਚ ਖ਼ਤਮ ਹੋ ਜਾਵੇਗਾ।" ਅਸੀਂ ਅਨੁਮਾਨ ਲਗਾਉਂਦੇ ਹਾਂ ਕਿ ਇਹ ਵਿਸ਼ਾਣੂ ਫੈਲਦਾ ਰਹੇਗਾ। ਇਸ ਦੇ ਨਾਲ ਹੀ, ਮਿਸਰ ਦੇ ਦੱਖਣ ਵਿਚ ਲਕਸੋਰ ਦੇ ਤੱਟ 'ਤੇ ਭਾਰਤੀਆਂ ਸਮੇਤ 150 ਯਾਤਰੀ ਫੜੇ ਗਏ ਹਨ। ਇਸ ਕਰੂਜ਼ ਨੂੰ ਕੋਰੋਨਾ ਵਾਇਰਸ ਦੇ ਕਾਰਨ ਅਲੱਗ ਕਰ ਦਿੱਤਾ ਗਿਆ ਹੈ। ਇਸ ਕਰੂਜ਼ 'ਤੇ ਤਾਈਵਾਨੀ-ਅਮਰੀਕੀ ਯਾਤਰੀ ਵਿਚ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਸੇ ਦੌਰਾਨ ਕੋਰੋਨਾ ਵਾਇਰਸ ਦੇ ਕਹਿਰ ਨਾਲ ਜੰਗ ਨੂੰ ਈਰਾਨ ਦੇ ਵਿਸ਼ੇਸ਼ ਬਲ ਰੈਵੋਲੂਸ਼ਨਰੀ ਗਾਰਡਜ਼ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ।

Corona VirusFile

ਸਿਹਤ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਦੇਸ਼ ਵਿਚ 21 ਹੋਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸੰਕਰਮਿਤ ਲੋਕਾਂ ਦੀ ਗਿਣਤੀ 1,076 ਨਵੇਂ ਮਾਮਲਿਆਂ ਨਾਲ 5,823 ਹੋ ਗਈ ਹੈ। ਹੁਣ ਤੱਕ ਕੁੱਲ 145 ਜਾਨਾਂ ਗਈਆਂ ਹਨ। ਇਰਾਨ ਮੀਡੀਆ ਨੇ ਕੋਰੋਨਾ ਵਾਇਰਸ ਦੇ ਇੱਕ ਹੋਰ ਸੰਸਦ ਮੈਂਬਰ ਦੀ ਮੌਤ ਦੀ ਖਬਰ ਦਿੱਤੀ ਹੈ। ਮੀਡੀਆ ਨੇ ਕਿਹਾ ਕਿ ਸੰਸਦ ਮੈਂਬਰ ਫਤੇਮੇਹ ਰਹਿਬਰ ਦੀ ਮੌਤ ਹੋ ਗਈ। ਵਾਇਰਸ ਨਾਲ ਹੁਣ ਤੱਕ ਦੋ ਸੰਸਦ ਮੈਂਬਰਾਂ ਨੇ ਆਪਣੀ ਜਾਨ ਗੁਆਈ ਹੈ। ਕੋਰੋਨਾ ਵਾਇਰਸ ਨੇ ਅਮਰੀਕਾ ਸਮੇਤ ਵਿਸ਼ਵ ਭਰ ਵਿੱਚ ਫਿਲਮਾਂ, ਸਮਾਰੋਹਾਂ ਅਤੇ ਸੰਗੀਤ ਪ੍ਰੋਗਰਾਮਾਂ ਉੱਤੇ ਬਹੁਤ ਪ੍ਰਭਾਵ ਪਾਇਆ ਹੈ। ਅਜਿਹੇ ਬਹੁਤ ਸਾਰੇ ਵੱਡੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।

Corona VirusFile

ਐਪਲ, ਐਮਾਜ਼ਾਨ, ਨੈੱਟਫਲਿਕਸ, ਫੇਸਬੁੱਕ, ਟਵਿੱਟਰ ਅਤੇ ਟਿਕਟੌਕ ਵਰਗੀਆਂ ਵੱਡੀਆਂ ਕੰਪਨੀਆਂ ਵਾਇਰਸ ਦੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਪਿੱਛੇ ਹਟ ਰਹੀਆਂ ਹਨ। ਅਮਰੀਕਾ ਵਿਚ ਕੈਲੀਫੋਰਨੀਆ ਪ੍ਰਾਂਤ ਦੇ ਸਾਨ ਫਰਾਂਸਿਸਕੋ ਤਟ 'ਤੇ ਖੜ੍ਹੇ ਗਰੈਂਡ ਪ੍ਰਿੰਸੇਜ਼ ਕਰੂਜ਼ 'ਤੇ ਕੋਰੋਨਾ ਵਾਇਰਸ ਦੇ 21 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕਰੂਜ਼ 'ਤੇ ਕਰੀਬ 3500 ਲੋਕ ਸਵਾਰ ਹਨ। ਅਮਰੀਕਾ ਦੀਆਂ ਜੇਲ੍ਹਾਂ ਵਿਚ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਜੇਲ੍ਹਾਂ ਵਿਚ ਅਜੇ ਤਕ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement