
ਉਹਨਾਂ ਕਿਹਾ ਕਿ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਕਿਹਾ ਹੈ ਕਿ ਅੱਤਵਾਦੀਆਂ ਵੱਲੋਂ ਲੜਕੀਆਂ ਅਤੇ ਔਰਤਾਂ ਵਿਰੁੱਧ ਹਿੰਸਾ ਜਾਰੀ ਹੈ। ਹਰ ਤਰ੍ਹਾਂ ਦੇ ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦਾ ਸੱਦਾ ਦਿੰਦਿਆਂ ਉਹਨਾਂ ਕਿਹਾ ਕਿ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਮਾਨਿਕ ਸਾਹਾ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼, ਪ੍ਰਧਾਨ ਮੰਤਰੀ ਵੀ ਸਮਾਰੋਹ ਵਿਚ ਹੋਏ ਸ਼ਾਮਲ
ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਸਥਾਈ ਪ੍ਰਤੀਨਿਧੀ ਅਤੇ ਰਾਜਦੂਤ ਰੁਚਿਰਾ ਕੰਬੋਜ ਨੇ ਕਿਹਾ ਕਿ ਮੈਂਬਰ ਦੇਸ਼ਾਂ ਨੂੰ ਰਾਜਨੀਤਿਕ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਭਾਗੀਦਾਰੀ ਅਤੇ ਸ਼ਮੂਲੀਅਤ ਲਈ ਅਨੁਕੂਲ ਮਾਹੌਲ ਬਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਕੰਮ ਕਰਨਾ ਜਾਰੀ ਰੱਖੇਗੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਉਹਨਾਂ ਕਿਹਾ, "ਅੱਤਵਾਦ ਅਤੇ ਕੱਟੜਵਾਦ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਲਈ ਖ਼ਤਰਾ ਹਨ, ਅਤੇ ਔਰਤਾਂ ਅਤੇ ਲੜਕੀਆਂ ਇਸ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੁੰਦੀਆਂ ਹਨ"। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ 'ਔਰਤਾਂ, ਸ਼ਾਂਤੀ ਅਤੇ ਸੁਰੱਖਿਆ: ਮਤਾ 1325, 25ਵੀਂ ਵਰ੍ਹੇਗੰਢ' ਵਿਸ਼ੇ 'ਤੇ ਬਹਿਸ ਦੀ ਸ਼ੁਰੂਆਤ ਕਰਦਿਆਂ ਕੰਬੋਜ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਔਰਤਾਂ ਅਤੇ ਲੜਕੀਆਂ ਵਿਰੁੱਧ ਹਿੰਸਾ ਜਾਰੀ ਹੈ।
ਇਹ ਵੀ ਪੜ੍ਹੋ: ਨੌਜਵਾਨ ਨੇ ਦਾਜ ਨਾ ਲੈ ਕੇ ਦਿੱਤਾ ਨਵਾਂ ਸੰਦੇਸ਼: ਸ਼ਗਨ ਵਜੋਂ ਮਿਲੇ 9 ਲੱਖ ਰੁਪਏ ਵੀ ਕੀਤੇ ਵਾਪਸ
ਉਹਨਾਂ ਕਿਹਾ, ''ਹਿੰਸਾ ਨੂੰ ਨੱਥ ਪਾਈ ਜਾਣੀ ਚਾਹੀਦੀ ਹੈ ਅਤੇ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ”।
ਜ਼ਿਕਰਯੋਗ ਹੈ ਕਿ ਸੁਰੱਖਿਆ ਪ੍ਰੀਸ਼ਦ ਨੇ ਅਕਤੂਬਰ 2000 ਵਿਚ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਨਾਲ ਸਬੰਧਤ ਮਤਾ 1325 ਪਾਸ ਕੀਤਾ ਸੀ।