Donald Trump ਨੇ ਈਰਾਨ ਨੂੰ ਪ੍ਰਮਾਣੂ ਸਮਝੌਤੇ ਸਬੰਧੀ ਲਿਖਿਆ ਪੱਤਰ
Published : Mar 8, 2025, 12:46 pm IST
Updated : Mar 8, 2025, 12:46 pm IST
SHARE ARTICLE
Trump wrote a letter to Iran regarding nuclear deal News in Punjabi
Trump wrote a letter to Iran regarding nuclear deal News in Punjabi

Donald Trump News : ਕਿਹਾ, ਮੈਂ ਈਰਾਨ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦਾ

Trump wrote a letter to Iran regarding nuclear deal News in Punjabi : ਜਦੋਂ ਤੋਂ ਡੋਨਾਲਡ ਟਰੰਪ ਵ੍ਹਾਈਟ ਹਾਊਸ ਵਿਚ ਵਾਪਸ ਆਏ ਹਨ, ਉਨ੍ਹਾਂ ਦੇ ਪ੍ਰਸ਼ਾਸਨ ਨੇ ਲਗਾਤਾਰ ਕਿਹਾ ਹੈ ਕਿ ਈਰਾਨ ਨੂੰ ਪ੍ਰਮਾਣੂ ਹਥਿਆਰ ਪ੍ਰਾਪਤ ਕਰਨ ਤੋਂ ਰੋਕਣਾ ਚਾਹੀਦਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਈਰਾਨ ਨਾਲ ਪ੍ਰਮਾਣੂ ਸਮਝੌਤੇ 'ਤੇ ਗੱਲਬਾਤ ਕਰਨਾ ਚਾਹੁੰਦੇ ਹਨ ਅਤੇ ਇਸ ਨਾਲ ਸਬੰਧਤ ਇਕ ਪੱਤਰ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਖਮੇਨੀ ਨੂੰ ਭੇਜਿਆ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸਲਾਮੀ ਗਣਰਾਜ ਗੱਲਬਾਤ ਲਈ ਸਹਿਮਤ ਹੋਵੇਗਾ। ਸ਼ੁਕਰਵਾਰ ਨੂੰ ਪ੍ਰਸਾਰਤ ਹੋਏ ਫ਼ੌਕਸ ਬਿਜ਼ਨਸ ਨੈੱਟਵਰਕ ਨਾਲ ਇਕ ਇੰਟਰਵਿਊ ਵਿਚ, ਟਰੰਪ ਨੇ ਈਰਾਨ ਨਾਲ ਗੱਲਬਾਤ ਕਰਨ ਦੀ ਅਪਣੀ ਇੱਛਾ ਦੁਹਰਾਈ।

ਜਾਣਕਾਰੀ ਅਨੁਸਾਰ, ਡੋਨਾਲਡ ਟਰੰਪ ਨੇ ਕਿਹਾ, 'ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖਿਆ ਹੈ', ਜਿਸ ਵਿਚ ਉਨ੍ਹਾਂ ਲਿਖਿਆ ਹੈ, 'ਮੈਨੂੰ ਉਮੀਦ ਹੈ ਕਿ ਤੁਸੀਂ ਗੱਲਬਾਤ ਕਰੋਗੇ ਕਿਉਂਕਿ ਜੇ ਸਾਨੂੰ ਫ਼ੌਜੀ ਤੌਰ 'ਤੇ ਅੱਗੇ ਵਧਣਾ ਪਿਆ, ਤਾਂ ਇਹ ਬਹੁਤ ਭਿਆਨਕ ਚੀਜ਼ ਹੋਵੇਗੀ।' 

ਡੋਨਾਲਡ ਟਰੰਪ ਨੇ ਕਿਹਾ ਕਿ ਈਰਾਨ ਨਾਲ ਨਜਿੱਠਣ ਦੇ ਦੋ ਤਰੀਕੇ ਹਨ। ਪਹਿਲਾ ਹੈ ਇਸ ਨਾਲ ਫ਼ੌਜੀ ਤੌਰ 'ਤੇ ਨਜਿੱਠਣਾ ਅਤੇ ਦੂਜਾ ਹੈ ਸਮਝੌਤਾ ਕਰਨਾ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਮੈਂ ਇੱਕ ਸੌਦਾ ਕਰਨਾ ਪਸੰਦ ਕਰਾਂਗਾ ਕਿਉਂਕਿ ਮੈਂ ਈਰਾਨ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦਾ। ਉਹ ਬਹੁਤ ਵਧੀਆ ਲੋਕ ਹਨ।

ਜ਼ਿਕਰਯੋਗ ਹੈ ਕਿ ਟਰੰਪ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ 2015 ਦੇ ਈਰਾਨ ਪ੍ਰਮਾਣੂ ਸਮਝੌਤੇ ਤੋਂ ਅਮਰੀਕਾ ਨੂੰ ਪਿੱਛੇ ਹਟਾ ਲਿਆ ਸੀ। ਹੁਣ ਉਨ੍ਹਾਂ ਗੱਲ ਕਰਨ ਵਿਚ ਦਿਲਚਸਪੀ ਦਿਖਾਈ ਹੈ। ਇਸ ਦੌਰਾਨ ਰੂਸ ਨੇ ਵਾਸ਼ਿੰਗਟਨ ਅਤੇ ਤਹਿਰਾਨ ਵਿਚਕਾਰ ਵਿਚੋਲਗੀ ਦੀ ਪੇਸ਼ਕਸ਼ ਕੀਤੀ ਹੈ, ਅਤੇ ਕ੍ਰੇਮਲਿਨ ਨੇ ਇਸ ਮੁੱਦੇ ਨੂੰ ਸ਼ਾਂਤੀਪੂਰਵਕ ਹੱਲ ਕਰਨ ਲਈ ਕੂਟਨੀਤਕ ਯਤਨਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ।

ਰੂਸੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰੂਸ ਦੇ ਉਪ ਵਿਦੇਸ਼ ਮੰਤਰੀ ਸਰਗੇਈ ਰਿਆਬਕੋਵ ਨੇ ਸ਼ੁਕਰਵਾਰ ਨੂੰ ਈਰਾਨੀ ਰਾਜਦੂਤ ਕਾਜ਼ੇਮ ਜਲਾਲੀ ਨਾਲ ਗੱਲਬਾਤ ਕੀਤੀ ਅਤੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਸਬੰਧਤ ਸਥਿਤੀ ਨੂੰ ਹੱਲ ਕਰਨ ਲਈ ਅੰਤਰਰਾਸ਼ਟਰੀ ਯਤਨਾਂ 'ਤੇ ਚਰਚਾ ਕੀਤੀ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement