
Priti Patel News: ਬ੍ਰਿਟੇਨ ਨੂੰ ਅਤਿਵਾਦ ਵਿਰੋਧੀ ਕਾਰਵਾਈਆਂ ਵਿੱਚ ਭਾਰਤ ਨਾਲ ਸਹਿਯੋਗ ਵਧਾਉਣ ਦੀ ਕੀਤੀ ਅਪੀਲ
British MP Priti Patel warns Pakistan, says India has right to self-defense News : ਬ੍ਰਿਟੇਨ ਦੀ ਭਾਰਤੀ ਮੂਲ ਦੀ MP ਪ੍ਰੀਤੀ ਪਟੇਲ ਨੇ ਯੂਕੇ ਸੰਸਦ 'ਚ ਪਹਿਲਗਾਮ ਹਮਲੇ ਦੀ ਨਿੰਦਾ ਕੀਤੀ ਹੈ। ਬ੍ਰਿਟਿਸ਼ ਸੰਸਦ ਵਿੱਚ, ਸੰਸਦ ਮੈਂਬਰ ਪ੍ਰੀਤੀ ਪਟੇਲ ਨੇ ਆਪ੍ਰੇਸ਼ਨ ਸਿੰਦੂਰ ਲਈ ਭਾਰਤ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਆਪਣੀ ਸਰਕਾਰ ਨੂੰ ਗਲੋਬਲ ਅਤਿਵਾਦ ਦਾ ਮੁਕਾਬਲਾ ਕਰਨ ਲਈ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ।
22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ, ਪ੍ਰੀਤੀ ਪਟੇਲ ਨੇ ਕਿਹਾ ਕਿ ਸਭ ਜਾਣਦੇ ਹਾਂ ਕਿ ਪਾਕਿਸਤਾਨ ਵਿੱਚ ਅਤਿਵਾਦੀ ਸਿਖਲਾਈ ਕੇਂਦਰ ਭਾਰਤ ਅਤੇ ਪੱਛਮ ਲਈ ਖ਼ਤਰਾ ਹਨ। ਉਨ੍ਹਾਂ ਨੇ ਬ੍ਰਿਟੇਨ ਨੂੰ ਅਤਿਵਾਦ ਵਿਰੋਧੀ ਕਾਰਵਾਈਆਂ ਵਿੱਚ ਭਾਰਤ ਨਾਲ ਸਹਿਯੋਗ ਵਧਾਉਣ ਦੀ ਅਪੀਲ ਕੀਤੀ।
ਉਨ੍ਹਾਂ ਯੂਕੇ ਸੰਸਦ 'ਚ ਬੋਲਦਿਆਂ ਕਿਹਾ ਕਿ ਅਪ੍ਰੈਲ ਨੂੰ ਪਹਿਲਗਾਮ ਵਿੱਚ ਅਤਿਵਾਦੀਆਂ ਨੇ 26 ਸੈਲਾਨੀਆਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ।' ਜ਼ਿਆਦਾਤਰ ਲੋਕਾਂ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ। ਮੈਂ ਇਸ ਬੇਰਹਿਮ ਕਤਲੇਆਮ ਤੋਂ ਪ੍ਰਭਾਵਿਤ ਸਾਰੇ ਪਰਿਵਾਰਾਂ ਦੇ ਨਾਲ ਖੜ੍ਹੀ ਹਾਂ। ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘੱਟ ਹੋਣਾ ਚਾਹੀਦਾ ਹੈ, ਜੰਗ ਨਹੀਂ ਹੋਣੀ ਚਾਹੀਦੀ ਪਰ ਭਾਰਤ ਨੂੰ ਆਪਣੀ ਰੱਖਿਆ ਕਰਨ ਅਤੇ ਪਾਕਿਸਤਾਨੀ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਦਾ ਪੂਰਾ ਅਧਿਕਾਰ ਹੈ ਜੋ ਲਗਾਤਾਰ ਭਾਰਤ ਨੂੰ ਧਮਕੀਆਂ ਦੇ ਰਹੇ ਹਨ ਅਤੇ ਨਾਗਰਿਕਾਂ ਨੂੰ ਮਾਰ ਰਹੇ ਹਨ। ਅਸੀਂ ਜਾਣਦੇ ਹਾਂ ਕਿ ਪਾਕਿਸਤਾਨ ਸਥਿਤ ਅਤਿਵਾਦੀ ਸਮੂਹ ਭਾਰਤ ਅਤੇ ਪੱਛਮੀ ਦੇਸ਼ਾਂ ਦੀ ਨੀਂਦ ਹਰਾਮ ਕਰ ਰਹੇ ਹਨ।
'ਪਾਕਿਸਤਾਨ ਉਹੀ ਦੇਸ਼ ਹੈ ਜਿੱਥੇ ਓਸਾਮਾ ਬਿਨ ਲਾਦੇਨ ਲੁਕਿਆ ਹੋਇਆ ਸੀ।' ਭਾਰਤ ਵਿਰੁੱਧ ਪਾਕਿਸਤਾਨੀ ਅਤਿਵਾਦੀਆਂ ਦੇ ਹਮਲਿਆਂ ਦਾ ਇੱਕ ਲੰਮਾ ਇਤਿਹਾਸ ਹੈ, ਇਸ ਲਈ ਯੂਕੇ ਦੇ ਭਾਰਤ ਨਾਲ ਲੰਬੇ ਸਮੇਂ ਤੋਂ ਸੁਰੱਖਿਆ ਸਹਿਯੋਗ ਸਮਝੌਤੇ ਹਨ। ਪ੍ਰੀਤੀ ਪਟੇਲ ਨੇ ਇਹ ਵੀ ਅਪੀਲ ਕੀਤੀ ਕਿ ਬ੍ਰਿਟੇਨ ਨੂੰ ਗਲੋਬਲ ਅਤਿਵਾਦ ਨੂੰ ਖ਼ਤਮ ਕਰਨ ਲਈ ਸਹਿਯੋਗੀਆਂ ਨਾਲ ਹੋਰ ਸਹਿਯੋਗ ਵਧਾਉਣਾ ਚਾਹੀਦਾ ਹੈ।
(For more news apart from 'British MP Priti Patel warns Pakistan NEws , stay tuned to Rozana Spokesman)