
Donald Trump News: ਕਿਹਾ-''ਮੇਰੇ ਦੋਵਾਂ ਦੇਸ਼ਾਂ ਨਾਲ ਚੰਗੇ ਸਬੰਧ ਹਨ, ਮੈਂ ਚਾਹੁੰਦਾ ਹਾਂ ਦੋਵੇਂ ਦੇਸ਼ ਜੰਗ ਦੇ ਹਾਲਾਤ ਤੋਂ ਪਿੱਛੇ ਹਟਣ''
Trump's big statement amid India-Pakistan tensions News: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ) ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਭਾਰਤ-ਪਾਕਿਸਤਾਨ ਸਰਹੱਦ 'ਤੇ ਤਣਾਅ ਘਟਾਉਣ ਲਈ ਹਰ ਸੰਭਵ ਮਦਦ ਦੀ ਪੇਸ਼ਕਸ਼ ਕਰਨਗੇ। 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ 'ਤੇ ਬੋਲਦੇ ਹੋਏ, ਟਰੰਪ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਇਸ ਸੰਕਟ ਦਾ ਹੱਲ ਲੱਭਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਭਿਆਨਕ ਸੀ! ਮੇਰੀ ਸਥਿਤੀ ਇਹ ਹੈ ਕਿ ਮੈਂ ਦੋਵਾਂ ਨਾਲ ਕੰਮ ਕਰਦਾ ਹਾਂ। ਮੈਂ ਉਨ੍ਹਾਂ ਦੋਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ ਅਤੇ ਜੰਗ ਵੱਲ ਵੱਧ ਰਹੇ ਰਹੇ ਦੋਵਾਂ ਦੇਸ਼ਾਂ ਨੂੰ ਰੁਕਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਬਦਲਾ ਲੈ ਲਿਆ ਹੈ, ਇਸ ਲਈ ਉਮੀਦ ਹੈ ਕਿ ਉਹ ਹੁਣ ਰੁਕ ਸਕਦੇ ਹਨ। ਪਰ ਮੈਂ ਜਾਣਦਾ ਹਾਂ ਕਿ ਅਸੀਂ ਦੋਵਾਂ ਦੇਸ਼ਾਂ ਨਾਲ ਮਿਲ ਕੇ ਬਹੁਤ ਵਧੀਆ ਕੰਮ ਕਰਦੇ ਹਾਂ। ਸਾਡੇ ਦੋਵਾਂ ਨਾਲ ਚੰਗੇ ਸਬੰਧ ਹਨ।
ਟਰੰਪ ਨੇ ਕਿਹਾ, "ਜੇਕਰ ਮੈਂ ਮਦਦ ਲਈ ਕੁਝ ਕਰ ਸਕਦਾ ਹਾਂ, ਤਾਂ ਮੈਂ ਕਰਾਂਗਾ। ਇਸ ਤੋਂ ਪਹਿਲਾਂ ਦਿਨ ਵਿੱਚ, ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਉਹ ਪਾਕਿਸਤਾਨ ਵਿੱਚ ਕਈ ਥਾਵਾਂ 'ਤੇ ਭਾਰਤੀ ਮਿਜ਼ਾਈਲ ਹਮਲਿਆਂ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।
(For more news apart from 'Trump's big statement amid India-Pakistan tensions News' , stay tuned to Rozana Spokesman)