
22 ਲੋਕਾਂ ਦੀ ਗਈ ਜਾਨ, ਇੱਕ ਬੱਚਾ ਗੰਭੀਰ ਜ਼ਖਮੀ
ਬਲੋਚਿਸਤਾਨ : ਪਾਕਿਸਤਾਨ ਦੇ ਪਹਾੜੀ ਬਲੋਚਿਸਤਾਨ ਸੂਬੇ ਵਿੱਚ ਬੁੱਧਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਕ ਯਾਤਰੀ ਵੈਨ 100 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਵਿੱਚ ਸਵਾਰ 22 ਲੋਕਾਂ ਦੀ ਮੌਤ ਹੋ ਗਈ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਜੌਬ ਨੈਸ਼ਨਲ ਹਾਈਵੇਅ 'ਤੇ ਕਿਲ੍ਹਾ ਸੈਫੁੱਲਾ ਇਲਾਕੇ ਨੇੜੇ ਵਾਪਰਿਆ। ਵੈਨ 'ਚ ਸਵਾਰ 23 ਲੋਕਾਂ 'ਚੋਂ 22 ਲੋਕਾਂ ਦੀ ਮੌਤ ਹੋ ਗਈ। ਇਕ ਬੱਚਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
balochistan accident
ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਵੈਨ ਕਰੀਬ 23 ਲੋਕਾਂ ਨੂੰ ਲੈ ਕੇ ਲੋਰਾਲਾਈ ਤੋਂ ਝੌਬ ਲਈ ਰਵਾਨਾ ਹੋ ਰਹੀ ਸੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਾਫ਼ਿਜ਼ ਮੁਹੰਮਦ ਕਾਸਿਮ ਨੇ ਦੱਸਿਆ ਕਿ ਵੈਨ ਅਖ਼ਤਰਜ਼ਈ ਨੇੜੇ ਪਹਾੜੀ ਦੀ ਚੋਟੀ ਤੋਂ ਹੇਠਾਂ ਡਿੱਗ ਗਈ। ਰਾਹਤ ਅਤੇ ਬਚਾਅ ਟੀਮ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਬੱਚਾ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਕਵੇਟਾ ਰੈਫਰ ਕਰ ਦਿੱਤਾ ਗਿਆ ਹੈ।
balochistan accident
ਸਾਰੇ ਮ੍ਰਿਤਕ ਯਾਤਰੀਆਂ ਦੀਆਂ ਲਾਸ਼ਾਂ ਨੂੰ ਕਿਲ੍ਹਾ ਸੈਫੁੱਲਾ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ ਹੈ। ਮਰਨ ਵਾਲਿਆਂ ਵਿੱਚ ਪੰਜ ਬੱਚੇ, ਪੰਜ ਔਰਤਾਂ ਅਤੇ 11 ਆਦਮੀ ਸ਼ਾਮਲ ਹਨ।ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਪਾਕਿਸਤਾਨ ਪੀਪਲਜ਼ ਪਾਰਟੀ ਮੀਡੀਆ ਸੈੱਲ ਨੇ ਇੱਕ ਟਵੀਟ ਵਿੱਚ ਕਿਹਾ ਕਿ ਪਾਰਟੀ ਪ੍ਰਧਾਨ ਨੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।
balochistan accident
ਬਿਲਾਵਲ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਣ ਲਈ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।