Amritsar news: ਅੰਮ੍ਰਿਤਸਰ ’ਚ 6 ਕਿੱਲੋ ਹੈਰੋਇਨ ਜ਼ਬਤ, ਦੋ ਨਸ਼ਾ ਤਸਕਰ ਗ੍ਰਿਫ਼ਤਾਰ

By : PARKASH

Published : Jun 8, 2025, 12:37 pm IST
Updated : Jun 8, 2025, 12:37 pm IST
SHARE ARTICLE
6 kg heroin seized in Amritsar, two drug smugglers arrested
6 kg heroin seized in Amritsar, two drug smugglers arrested

Amritsar news: ਸਰਹੱਦ ਪਾਰ ਤੋਂ ਭੇਜੀ ਗਈ ਸੀ ਹੈਰੋਇਨ ਦੀ ਖੇਪ, ਫ਼ਰਾਰ ਤਸਕਰ ਦੀ ਭਾਲ ਜਾਰੀ : ਡੀਜੀਪੀ

 

 6 kg heroin seized in Amritsar, two drug smugglers arrested: ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਛੇ ਕਿਲੋ ਹੈਰੋਇਨ ਬਰਾਮਦ ਕਰਕੇ ਅਤੇ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ।’’

ਗੌਰਵ ਯਾਦਵ ਨੇ ਕਿਹਾ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮ ਨੇ ਭਕਨਾ ਪਿੰਡ ਨੇੜੇ ਗੁਰਦਿੱਤਾ ਉਰਫ਼ ਕਾਲੂ ਅਤੇ ਕੈਪਟਨ ਨੂੰ ਮੋਟਰਸਾਈਕਲ ’ਤੇ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਸਨ। ਉਨ੍ਹਾਂ ਕਿਹਾ, ‘‘ਇਹ ਖੇਪ ਪਾਕਿਸਤਾਨੀ ਤਸਕਰਾਂ ਨੇ ਪੰਜਾਬ ਵਿੱਚ ਵੇਚਣ ਲਈ ਭੇਜੀ ਸੀ।’’ ਯਾਦਵ ਨੇ ਕਿਹਾ ਕਿ ਇੱਕ ਹੋਰ ਦੋਸ਼ੀ ਅਜੇ ਵੀ ਫ਼ਰਾਰ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।

(For more news apart from Amritsar Latest News, stay tuned to Rozana Spokesman)

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement