Canada New Citizenship Bill News: ਕੈਨੇਡਾ ’ਚ ਨਾਗਰਿਕਤਾ ਸਬੰਧੀ ਨਵਾਂ ਬਿੱਲ ਪੇਸ਼...
Published : Jun 8, 2025, 6:46 am IST
Updated : Jun 8, 2025, 6:52 am IST
SHARE ARTICLE
Canada New Citizenship Bill News
Canada New Citizenship Bill News

2009 ਵਿਚ ਲਾਗੂ ਕੀਤਾ ਗਿਆ ਮੌਜੂਦਾ ਨਿਯਮ ਕੈਨੇਡਾ ਤੋਂ ਬਾਹਰ ਪੈਦਾ ਹੋਈ ਪਹਿਲੀ ਪੀੜ੍ਹੀ ਤਕ ਹੀ ਵੰਸ਼ ਦੇ ਆਧਾਰ ’ਤੇ ਕੈਨੇਡੀਅਨ ਨਾਗਰਿਕਤਾ ਨੂੰ ਸੀਮਤ ਕਰਦਾ ਹੈ।

ਕੈਨੇਡਾ ਦੀ ਸਰਕਾਰ ਨੇ ਵੰਸ਼ ਦੇ ਆਧਾਰ ’ਤੇ ਨਾਗਰਿਕਤਾ ਸਬੰਧੀ ਮੌਜੂਦਾ ਸੀਮਾ ਨੂੰ ਹਟਾਉਣ ਲਈ ਇਕ ਨਵਾਂ ਬਿੱਲ ਪੇਸ਼ ਕੀਤਾ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਭਾਰਤੀ ਪ੍ਰਵਾਸੀਆਂ ਅਤੇ ਹੋਰ ਪ੍ਰਵਾਸੀ ਭਾਈਚਾਰਿਆਂ ਨੂੰ ਲਾਭ ਪਹੁੰਚਾਉਣ ਦੀ ਉਮੀਦ ਹੈ। ਕੈਨੇਡਾ ਦੀ ਇਮੀਗ੍ਰੇਸ਼ਨ ਮੰਤਰੀ ਲੀਨਾ ਮੇਟਲੇਜ ਡਾਇਬ ਨੇ ਹਾਲ ਹੀ ਵਿਚ ਸੀ-3 ਸਿਰਲੇਖ ਵਾਲਾ ਇਕ ਬਿੱਲ ਪੇਸ਼ ਕੀਤਾ, ਜੋ ਪਹਿਲੀ ਪੀੜ੍ਹੀ ਤੋਂ ਅੱਗੇ ਵੰਸ਼ ਦੇ ਆਧਾਰ ’ਤੇ ਨਾਗਰਿਕਤਾ ਪ੍ਰਦਾਨ ਕਰੇਗਾ। ਇਸ ਫ਼ੈਸਲੇ ਦਾ ਭਾਰਤੀ ਡਾਇਸਪੋਰਾ ਸਮੇਤ ਕਈ ਪ੍ਰਵਾਸੀਆਂ ਨੇ ਸਵਾਗਤ ਕੀਤਾ ਹੈ।

2009 ਵਿਚ ਲਾਗੂ ਕੀਤਾ ਗਿਆ ਮੌਜੂਦਾ ਨਿਯਮ ਕੈਨੇਡਾ ਤੋਂ ਬਾਹਰ ਪੈਦਾ ਹੋਈ ਪਹਿਲੀ ਪੀੜ੍ਹੀ ਤਕ ਹੀ ਵੰਸ਼ ਦੇ ਆਧਾਰ ’ਤੇ ਕੈਨੇਡੀਅਨ ਨਾਗਰਿਕਤਾ ਨੂੰ ਸੀਮਤ ਕਰਦਾ ਹੈ। ਇਸ ਦਾ ਮਤਲਬ ਹੈ ਕਿ ਇਕ ਕੈਨੇਡੀਅਨ ਨਾਗਰਿਕ ਜੋ ਖ਼ੁਦ ਕੈਨੇਡਾ ਤੋਂ ਬਾਹਰ ਪੈਦਾ ਹੋਇਆ ਸੀ, ਵਿਦੇਸ਼ ਵਿਚ ਪੈਦਾ ਹੋਏ ਬੱਚੇ ਨੂੰ ਅਪਣੀ ਨਾਗਰਿਕਤਾ ਨਹੀਂ ਦੇ ਸਕਦਾ ਸੀ। ਇਸੇ ਤਰ੍ਹਾਂ ਉਹ ਵਿਦੇਸ਼ਾਂ ਵਿਚ ਗੋਦ ਲਏ ਬੱਚੇ ਲਈ ਸਿੱਧੀ ਨਾਗਰਿਕਤਾ ਲਈ ਅਰਜ਼ੀ ਨਹੀਂ ਦੇ ਸਕਦੇ ਸਨ। 

ਪ੍ਰਸਤਾਵਿਤ ਬਿੱਲ ਦਾ ਉਦੇਸ਼ ਇਸ ਨੂੰ ਬਦਲਣਾ ਹੈ। ਇਮੀਗ੍ਰੇਸ਼ਨ, ਰਫ਼ਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਅਨੁਸਾਰ, ‘ਵਿਦੇਸ਼ਾਂ ਵਿਚ ਪੈਦਾ ਹੋਏ ਵਿਅਕਤੀਆਂ ਲਈ ਵੰਸ਼ ਦੇ ਆਧਾਰ ’ਤੇ ਨਾਗਰਿਕਤਾ ਦੀ ਪਹਿਲੀ ਪੀੜ੍ਹੀ ਦੀ ਸੀਮਾ ਦੇ ਨਤੀਜੇ ਵਜੋਂ ਜ਼ਿਆਦਾਤਰ ਕੈਨੇਡੀਅਨ ਨਾਗਰਿਕ ਜੋ ਵੰਸ਼ ਦੁਆਰਾ ਨਾਗਰਿਕ ਹਨ, ਕੈਨੇਡਾ ਤੋਂ ਬਾਹਰ ਪੈਦਾ ਹੋਏ ਜਾਂ ਗੋਦ ਲਏ ਗਏ ਅਪਣੇ ਬੱਚੇ ਨੂੰ ਨਾਗਰਿਕਤਾ ਨਹੀਂ ਦੇ ਸਕਦੇ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement