ਜਾਪਾਨ ਦੇ ਸਾਬਕਾ PM ਸ਼ਿੰਜੋ ਅਬੇ 'ਤੇ ਹਮਲਾ, ਛਾਤੀ 'ਚ ਲੱਗੀਆਂ 2 ਗੋਲੀਆਂ
Published : Jul 8, 2022, 9:04 am IST
Updated : Jul 8, 2022, 9:53 am IST
SHARE ARTICLE
 Former Japanese PM Shinzo Abe attacked
Former Japanese PM Shinzo Abe attacked

42 ਸਾਲਾ ਹਮਲਾਵਰ ਨੂੰ ਮੌਕੇ ਤੋਂ ਕੀਤਾ ਗ੍ਰਿਫ਼ਤਾਰ

ਟੋਕੀਓ - ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਸ਼ੁੱਕਰਵਾਰ ਸਵੇਰੇ ਨਾਰਾ ਸ਼ਹਿਰ 'ਚ ਹਮਲਾ ਹੋਇਆ। ਉਹਨਾਂ 'ਤੇ ਉਸ ਸਮੇਂ ਗੋਲੀਬਾਰੀ ਕੀਤੀ ਗਈ ਜਦੋਂ ਉਹ ਇਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਹ ਅਚਾਨਕ ਡਿੱਗ ਗਏ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਛਾਤੀ 'ਚ ਦੋ ਗੋਲੀਆਂ ਲੱਗੀਆਂ ਹਨ। ਉਹਨਾਂ ਦੀ ਹਾਲਤ ਨਾਜ਼ੁਕ ਹੈ ਅਤੇ ਉਹ ਕੋਈ ਰਿਸਪਾਨਸ ਨਹੀਂ ਦੇ ਰਹੇ। 

Shinzo Abe Shinzo Abe

ਪੁਲਿਸ ਨੇ 42 ਸਾਲਾ ਹਮਲਾਵਰ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਬੰਦੂਕ ਬਰਾਮਦ ਹੋਈ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਜਾਪਾਨੀ ਮੀਡੀਆ ਰਿਪੋਰਟਾਂ ਮੁਤਾਬਕ ਸ਼ਿੰਜ਼ੋ ਨੂੰ ਗੋਲੀ ਲੱਗਣ ਤੋਂ ਬਾਅਦ ਦਿਲ ਦਾ ਦੌਰਾ ਵੀ ਪਿਆ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਚਸ਼ਮਦੀਦਾਂ ਮੁਤਾਬਕ ਮੌਕੇ 'ਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਅਬੇ ਦੇ ਸਰੀਰ 'ਚੋਂ ਖੂਨ ਨਿਕਲਦਾ ਦੇਖਿਆ ਗਿਆ। ਜਾਪਾਨ 'ਚ ਐਤਵਾਰ ਨੂੰ ਉੱਚ ਸਦਨ ਦੀਆਂ ਚੋਣਾਂ ਹੋਣੀਆਂ ਹਨ। ਸ਼ਿੰਜੇ ਇਸ ਲਈ ਉੱਥੇ ਪ੍ਰਚਾਰ ਕਰ ਰਹੇ ਸਨ।

Shinzo AbeShinzo Abe

ਦੱਸ ਦਈਏ ਕਿ 67 ਸਾਲਾ ਸ਼ਿੰਜੋ ਲਿਬਰਲ ਡੈਮੋਕਰੇਟਿਕ ਪਾਰਟੀ (ਐਲਡੀਪੀ) ਪਾਰਟੀ ਨਾਲ ਸਬੰਧਤ ਹਨ। ਅਬੇ 2006-07 ਦੌਰਾਨ ਪ੍ਰਧਾਨ ਮੰਤਰੀ ਰਹੇ। ਅਬੇ ਨੂੰ ਹਮਲਾਵਰ ਨੇਤਾ ਮੰਨਿਆ ਜਾਂਦਾ ਹੈ। ਸ਼ਿੰਜੋ ਨੂੰ ਅਲਸਰੇਟਿਵ ਕੋਲਾਈਟਿਸ, ਇੱਕ ਅੰਤੜੀਆਂ ਦੀ ਬਿਮਾਰੀ ਸੀ ਜਿਸ ਤੋਂ ਬਾਅਦ ਉਹਨਾਂ ਨੇ 2007 ਵਿਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸ਼ਿੰਜੋ ਅਬੇ ਲਗਾਤਾਰ 2803 ਦਿਨ (7 ਸਾਲ 6 ਮਹੀਨੇ) ਪ੍ਰਧਾਨ ਮੰਤਰੀ ਰਹੇ। ਇਸ ਤੋਂ ਪਹਿਲਾਂ ਇਹ ਰਿਕਾਰਡ ਉਹਨਾਂ ਦੇ ਚਾਚਾ ਇਸਾਕੂ ਸਾਈਤੋ ਦੇ ਨਾਂ ਸੀ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement