ਕਿਹਾ :ਇਰਾਨ ਨਾਲ ਜੰਗਬੰਦੀ ਖਤਮ, ਹੁਣ ਕੋਈ ਸਮਝੌਤਾ ਨਹੀਂ ਕਰਾਂਗੇ
ਤੇਹਰਾਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਟੋ ਸਮਿਟ ਦਰਮਿਆਨ ਕਿਹਾ ਕਿ ਈਰਾਨ ਨਾਲ ਹੋਇਆ ਸੀਜ਼ਫ਼ਾਇਰ ਸਮਝੌਤਾ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਹੁਣ ਉਹ ਇਰਾਨ ਨਾਲ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੇ । ਟਰੰਪ ਨੇ ਕਿਹਾ ਕਿ ਅਸੀਂ ਪਿਛਲੀ ਰਾਤ ਇਰਾਨ 'ਤੇ ਜ਼ੋਰਦਾਰ ਹਮਲਾ ਕੀਤਾ ਅਤੇ ਖ਼ਤਰਨਾਕ ਲੋਕਾਂ ਨੂੰ ਨਿਸ਼ਾਨਾ ਬਣਾਇਆ। ਹਰ ਵਾਰ ਜਦੋਂ ਉਹ ਹਮਲਾ ਕਰਨਗੇ, ਅਸੀਂ ਜਵਾਬ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਦਾ ਮਕਸਦ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਖ਼ਤਮ ਕਰਨਾ ਹੈ । ਟਰੰਪ ਨੇ ਨਾਟੋ 'ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ । ਉਨ੍ਹਾਂ ਕਿਹਾ ਕਿ ਗਠਜੋੜ ਨੇ ਦੁਨੀਆ ਦੇ ਸਭ ਤੋਂ ਵੱਡੇ ਅੱਤਵਾਦ ਸਮਰਥਕ ਦੇਸ਼ ਇਰਾਨ ਖ਼ਿਲਾਫ਼ ਅਮਰੀਕਾ ਦਾ ਸਾਥ ਨਹੀਂ ਦਿੱਤਾ।
