ਮਲਲਾ ਯੂਸਫਜ਼ਾਈ ਨੇ ਸ਼ਾਂਤੀ ਨਾਲ ਰਹਿਣ ਦਾ ਕੀਤੀ ਅਪੀਲ 
Published : Aug 8, 2019, 6:20 pm IST
Updated : Aug 8, 2019, 6:20 pm IST
SHARE ARTICLE
Malala yousafzai jammu kashmir article 370 special status modi govt
Malala yousafzai jammu kashmir article 370 special status modi govt

ਇਸ ਦੇ ਜਵਾਬ ਵਿਚ ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤੀ ਹਾਈ ਕਮਿਸ਼ਨਰ ਨੂੰ ਦੇਸ਼ ’ਚੋਂ ਬਾਹਰ ਕੱਢ ਦਿੱਤਾ ਸੀ

ਲੰਡਨ: ਨੋਬੇਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਅਤੇ ਪਾਕਿਸਤਾਨੀ ਸਿੱਖਿਆ ਅਧਿਕਾਰ ਕਾਰਕੁਨ ਮਲਾਲਾ ਯੂਸਫਜ਼ਈ ਨੇ ਵੀਰਵਾਰ ਨੂੰ ਕਸ਼ਮੀਰ ਮਸਲੇ ਦੇ ਸ਼ਾਂਤਮਈ ਹੱਲ ਦੀ ਅਪੀਲ ਕੀਤੀ। ਮਲਾਲਾ ਨੇ ਕਿਹਾ ਕਿ ਸਾਰੇ ਲੋਕ ਸ਼ਾਂਤੀ ਨਾਲ ਰਹਿ ਸਕਦੇ ਹਨ ਤੇ ਉਹਨਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਲੋੜ ਨਹੀਂ ਹੈ। ਭਾਰਤ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਦੇ ਕਈ ਪ੍ਰਬੰਧਾਂ ਨੂੰ ਹਟਾਇਆ ਹੈ ਅਤੇ ਸੂਬੇ ਨੂੰ ਦੋ ਕੇਂਦਰਸ਼ਾਸਿਤ ਪ੍ਰਦੇਸ਼ਾਂ-ਜੰਮੂ ਕਸ਼ਮੀਰ ਅਤੇ ਲੱਦਾਖ ਵਿਚ ਵੰਡ ਦਿੱਤਾ ਹੈ।

Article 370Article 370

ਇਸ ਦੇ ਜਵਾਬ ਵਿਚ ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤੀ ਹਾਈ ਕਮਿਸ਼ਨਰ ਨੂੰ ਦੇਸ਼ ’ਚੋਂ ਬਾਹਰ ਕੱਢ ਦਿੱਤਾ ਸੀ ਅਤੇ ਭਾਰਤ ਨਾਲ ਕੂਟਨੀਤਕ ਸੰਬੰਧਾਂ ਨੂੰ ਠੱਲ ਪਾਉਣ ਦਾ ਫੈਸਲਾ ਲਿਆ। ਪਾਕਿਸਤਾਨ ਨੇ ਭਾਰਤ ਦੇ ਇਸ ਕਦਮ ਨੂੰ ਇਕਪਾਸੜ ਅਤੇ ਗੈਰਕਾਨੂੰਨੀ ਦੱਸਿਆ ਹੈ। ਸਭ ਤੋਂ ਛੋਟੀ ਉਮਰ ਦੇ ਨੋਬੇਲ ਪੁਰਸਕਾਰ ਜੇਤੂ ਮਲਾਲਾ (22) ਨੇ ਕਿਹਾ ਕਿ ਉਹ ਕਸ਼ਮੀਰ ਦੀ ਪਰਵਾਹ ਕਰਦੀ ਹੈ ਕਿਉਂਕਿ ਦੱਖਣੀ ਏਸ਼ੀਆ ਉਸ ਦਾ ਘਰ ਹੈ, ਜਿਸ ਘਰ ਵਿਚ ਉਹ ਕਸ਼ਮੀਰੀਆਂ ਸਮੇਤ 1.8 ਬਿਲੀਅਨ ਲੋਕਾਂ ਨਾਲ ਸਾਂਝੇ ਕਰਦੀ ਹੈ।

ਮਲਾਲਾ ਨੇ ਕਿਹਾ ਕਿ ਇਹ ਖੇਤਰ ਵੱਖ-ਵੱਖ ਸਭਿਆਚਾਰਾਂ, ਧਰਮਾਂ, ਭਾਸ਼ਾਵਾਂ, ਪਕਵਾਨਾਂ ਅਤੇ ਪਰੰਪਰਾਵਾਂ ਨੂੰ ਦਰਸਾਉਂਦਾ ਹੈ। ਉਸ ਨੇ ਉਮੀਦ ਜਤਾਈ ਕਿ ਅਸੀਂ ਸਾਰੇ ਸ਼ਾਂਤੀ ਨਾਲ ਰਹਿ ਸਕਦੇ ਹਾਂ। ਉਸ ਨੇ ਕਿਹਾ ਕਿ ਉਹ ਮੁੱਖ ਤੌਰ ਤੇ ਕਸ਼ਮੀਰ ਵਿਚ ਔਰਤਾਂ ਅਤੇ ਬੱਚਿਆਂ ਬਾਰੇ ਚਿੰਤਤ ਹੈ ਕਿਉਂਕਿ ਉਹਨਾਂ ਨੂੰ ਅਸਾਨੀ ਨਾਲ ਹਿੰਸਾ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ ਅਤੇ ਇਸ ਸੰਘਰਸ਼ ਵਿਚ ਉਹਨਾਂ ਨੂੰ ਹੀ ਸਭ ਤੋਂ ਵੱਧ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ।

Malala YusfMalala Yousafzai

ਉਸ ਨੇ ਸਾਰੇ ਦੱਖਣੀ ਏਸ਼ੀਆਈ ਦੇਸ਼ਾਂ, ਅੰਤਰਰਾਸ਼ਟਰੀ ਭਾਈਚਾਰੇ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਉਸ ਦੇ ਦੁੱਖ 'ਤੇ ਪ੍ਰਤੀਕਰਮ ਦੇਣ। ਮਲਾਲਾ ਨੇ ਕਿਹਾ, 'ਸਾਡੇ ਵਿਚਕਾਰ ਮਤਭੇਦ ਕਿਉਂ ਹੋਣੇ ਚਾਹੀਦੇ ਹਨ। ਸਾਨੂੰ ਕਸ਼ਮੀਰ ਵਿਚ ਸੱਤ ਦਹਾਕੇ ਪੁਰਾਣੇ ਸੰਘਰਸ਼ ਨੂੰ ਸ਼ਾਂਤੀਪੂਰਵਕ ਹੱਲ ਕਰਨ 'ਤੇ ਧਿਆਨ ਦੇਣਾ ਚਾਹੀਦਾ ਹੈ।

ਮਹੱਤਵਪੂਰਨ ਹੈ ਕਿ ਸੰਸਦ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਅਤੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਵੰਡਣ ਵਾਲੇ ਬਿੱਲ ਦੀ ਧਾਰਾ 370 ਦੀਆਂ ਕਈ ਧਾਰਾਵਾਂ ਖ਼ਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। ਦੂਜੇ ਪਾਸੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਧਾਰਾਵਾਂ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement