ਸਤੰਬਰ 'ਚ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲਾ ਵਾਪਸੀ ਦੇ ਨੋਟਿਸ ਜਾਰੀ 

By : KOMALJEET

Published : Aug 8, 2023, 6:46 pm IST
Updated : Aug 8, 2023, 7:16 pm IST
SHARE ARTICLE
representational Image
representational Image

ਉਂਟਾਰੀਉ ਦੇ ਨੌਰਦਰਨ ਕਾਲਜ ਨੇ ਜਾਰੀ ਕੀਤਾ ਨੋਟਿਸ 

ਦਾਖ਼ਲਾ ਲੈਣ ਵਾਲਿਆਂ ਵਿਚ ਸਭ ਤੋਂ ਵੱਧ ਪੰਜਾਬੀ ਵਿਦਿਆਰਥੀ 

ਨਵੀਂ ਦਿੱਲੀ : ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿਚ ਸ਼ੁਰੂ ਹੋਏ ਸੈਸ਼ਨ ਵਿਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ 'ਤੇ ਓਨਟਾਰੀਉ ਦੇ ਨਾਰਦਰਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ : ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ 5 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ  

ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵਲੋਂ ਵੀ ਚੁੱਕਿਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰ ਕੇ ਸਤੰਬਰ ਵਿਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿਚ ਉਨਟਾਰੀਉ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫ਼ੈਸਲਾ ਸਹੀ ਨਹੀਂ ਹੈ।

ਇਹ ਵੀ ਪੜ੍ਹੋ : ਇਮਰਾਨ ਖਾਨ ਨੂੰ ਮੱਖੀਆਂ ਅਤੇ ਖਟਮਲਾਂ ਨਾਲ ਭਰੀ ਕੋਠੜੀ 'ਚ ਰਖਿਆ ਗਿਆ : ਮੀਡੀਆ ਰਿਪੋਰਟਾਂ

ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿਚ ਦਾਖ਼ਲਾ ਰੱਦ ਕਰਨ ਲਈ ਈ-ਮੇਲ ਮਿਲਣੇ ਸ਼ੁਰੂ ਹੋ ਗਏ ਸਨ ਭਾਵੇਂ ਕਿ ਉਨ੍ਹਾਂ ਨੇ ਅਗਸਤ ਦੀਆਂ ਤਰੀਕਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਖਰੀਦੀਆਂ ਸਨ। ਇਕ ਤਰਫ਼ਾ ਗੈਰ-ਰਿਫੰਡੇਬਲ ਟਿਕਟਾਂ ਹੋਣ ਕਰ ਕੇ, ਉਹ ਉਹਨਾਂ ਨੂੰ ਰਿਫੰਡ ਜਾਂ ਰੱਦ ਨਹੀਂ ਕਰਵਾ ਸਕਦੇ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿਚ ਰਹਿਣ ਦਾ ਕਿਰਾਇਆ ਵੀ ਅਦਾ ਕੀਤਾ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿਚ ਮੈਡੀਕਲ ਜਾਂਚ ਅਤੇ ਆਈਲੈਟਸ ਦੁਬਾਰਾ ਕਰਵਾਉਣੀ ਪੈ ਸਕਦੀ ਹੈ। ਇਸ 'ਤੇ ਫਿਰ ਹਜ਼ਾਰਾਂ ਦਾ ਖ਼ਰਚਾ ਆਵੇਗਾ।
 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement