ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ: ਅਫਰੀਕੀ ਵਿਦੇਸ਼ ਮੰਤਰੀ
Published : Aug 8, 2023, 4:35 pm IST
Updated : Aug 8, 2023, 4:35 pm IST
SHARE ARTICLE
PM Narendra Modi will attend the BRICS summit in person
PM Narendra Modi will attend the BRICS summit in person

ਕਿਹਾ, ਭਾਰਤ ਦੇ ਪ੍ਰਧਾਨ ਮੰਤਰੀ ਨੇ ਕਦੇ ਨਹੀਂ ਕਿਹਾ ਕਿ ਉਹ ਸੰਮੇਲਨ ਵਿਚ ਸ਼ਾਮਲ ਨਹੀਂ ਹੋਣਗੇ

 

ਜੋਹਾਨਸਬਰਗ: ਦੱਖਣੀ ਅਫ਼ਰੀਕਾ ਦੀ ਸਰਕਾਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਥੇ 22 ਅਗਸਤ ਤੋਂ ਹੋਣ ਵਾਲੇ ਅਗਲੇ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਦੱਖਣੀ ਅਫ਼ਰੀਕਾ ਦੀ ਸਰਕਾਰ ਨੇ ਉਨ੍ਹਾਂ 'ਅਫ਼ਵਾਹਾਂ' ਨੂੰ ਖਾਰਜ ਕਰ ਦਿਤਾ, ਜਿਸ 'ਚ ਕਿਹਾ ਗਿਆ ਸੀ ਕਿ ਮੋਦੀ ਪੰਜ ਦੇਸ਼ਾਂ ਦੇ ਸਮੂਹ ਦੀ ਬੈਠਕ 'ਚ ਹਿੱਸਾ ਨਹੀਂ ਲੈਣਗੇ। ਦੁਨੀਆਂ ਦੇ ਪੰਜ ਸੱਭ ਤੋਂ ਵੱਡੇ ਵਿਕਾਸਸ਼ੀਲ ਦੇਸ਼ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਬ੍ਰਿਕਸ ਵਿਚ ਸ਼ਾਮਲ ਹਨ। ਇਹ ਦੇਸ਼ ਕੁੱਲ ਮਿਲਾ ਕੇ ਆਲਮੀ ਆਬਾਦੀ ਦਾ 41 ਫ਼ੀ ਸਦੀ, ਗਲੋਬਲ ਜੀ.ਡੀ.ਪੀ. ਦਾ 24 ਫ਼ੀ ਸਦੀ ਅਤੇ ਗਲੋਬਲ ਵਪਾਰ ਦਾ 16 ਫ਼ੀ ਸਦੀ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਫਿਰ ਮਿਲਿਆ 12 ਤੁਗਲਕ ਲੇਨ ਵਾਲਾ ਸਰਕਾਰੀ ਬੰਗਲਾ

ਸੰਮੇਲਨ ਦੇ 15ਵੇਂ ਐਡੀਸ਼ਨ ਲਈ ਦੇਸ਼ ਦੀਆਂ ਤਿਆਰੀਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਦੱਖਣੀ ਅਫਰੀਕਾ ਦੇ ਅੰਤਰਰਾਸ਼ਟਰੀ ਸਬੰਧ ਅਤੇ ਸਹਿਕਾਰਤਾ ਮੰਤਰੀ ਨਲੇਡੀ ਪੰਡੋਰ ਨੇ ਦਸਿਆ ਕਿ ਬ੍ਰਾਜ਼ੀਲ, ਚੀਨ, ਭਾਰਤ ਅਤੇ ਮੇਜ਼ਬਾਨ ਦੱਖਣੀ ਅਫਰੀਕਾ ਦੇ ਨੇਤਾ ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਣਗੇ।

ਇਹ ਵੀ ਪੜ੍ਹੋ: ਇਮਰਾਨ ਖਾਨ ਨੂੰ ਮੱਖੀਆਂ ਅਤੇ ਖਟਮਲਾਂ ਨਾਲ ਭਰੀ ਕੋਠੜੀ 'ਚ ਰਖਿਆ ਗਿਆ : ਮੀਡੀਆ ਰਿਪੋਰਟਾਂ 

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਦੇ ਵਾਰੰਟ ਕਾਰਨ ਵੀਡੀਉ ਕਾਨਫਰੰਸ ਰਾਹੀਂ ਹਿੱਸਾ ਲੈਣਗੇ। ਪੰਡੋਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਮੈਂ ਸਰਕਾਰ ਦੇ ਵੱਖ-ਵੱਖ ਸਹਿਯੋਗੀਆਂ ਨਾਲ ਗੱਲ ਕੀਤੀ ਅਤੇ ਹਰ ਕੋਈ ਇਸ ਅਫਵਾਹ ਤੋਂ ਹੈਰਾਨ ਹੈ। ਮੈਨੂੰ ਲੱਗਦਾ ਹੈ ਕਿ ਕੋਈ ਸਾਡੇ ਸੰਮੇਲਨ ਵਿਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਉਹੀ ਅਜਿਹੀਆਂ ਅਫਵਾਹਾਂ ਨੂੰ ਹਵਾ ਦੇ ਰਿਹਾ ਹੈ”।

ਇਹ ਵੀ ਪੜ੍ਹੋ: ਟਮਾਟਰਾਂ ਦੀ ਰਾਖੀ ਲਈ ਕਿਸਾਨ ਨੇ ਖੇਤ ਵਿਚ ਲਗਾਏ ਸੀ.ਸੀ.ਟੀ.ਵੀ. ਕੈਮਰੇ 

ਪੰਡੋਰ ਨੇ ਇਹ ਵੀ ਕਿਹਾ, “ਭਾਰਤ ਦੇ ਪ੍ਰਧਾਨ ਮੰਤਰੀ ਨੇ ਕਦੇ ਨਹੀਂ ਕਿਹਾ ਕਿ ਉਹ ਸੰਮੇਲਨ ਵਿਚ ਸ਼ਾਮਲ ਨਹੀਂ ਹੋਣਗੇ। ਮੈਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਲਗਾਤਾਰ ਸੰਪਰਕ ਵਿਚ ਹਾਂ। ਉਨ੍ਹਾਂ ਨੇ ਵੀ ਅਜਿਹਾ ਕਦੇ ਨਹੀਂ ਕਿਹਾ।” ਵਿਦੇਸ਼ ਮੰਤਰਾਲੇ ਨੇ ਪਿਛਲੇ ਹਫਤੇ ਨਵੀਂ ਦਿੱਲੀ ਵਿਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਬ੍ਰਿਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਜੋਹਾਨਸਬਰਗ ਜਾਣਗੇ। ਮੰਤਰਾਲੇ ਨੇ ਦਸਿਆ ਸੀ ਕਿ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ 22-24 ਅਗਸਤ 2023 ਨੂੰ ਦੱਖਣੀ ਅਫਰੀਕਾ ਵਿਚ ਹੋਣ ਵਾਲੇ ਬ੍ਰਿਕਸ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿਤਾ ਅਤੇ ਉਨ੍ਹਾਂ ਨੂੰ ਤਿਆਰੀਆਂ ਬਾਰੇ ਜਾਣਕਾਰੀ ਦਿਤੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement