
ਪੁਲਿਸ ਨੇ ਮੁਲਜ਼ਮ ਕੀਤਾ ਕਾਬੂ
ਅਮਰੀਕਾ: ਅਮਰੀਕਾ 'ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਮੈਮਫ਼ਿਸ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਸਿਰਫਿਰੇ ਵਿਅਕਤੀ ਨੇ ਕਈ ਥਾਵਾਂ 'ਤੇ ਗੋਲੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਮੁਲਜ਼ਮ ਨੌਜਵਾਨ ਨੇ ਫੇਸਬੁੱਕ 'ਤੇ ਗੋਲੀਬਾਰੀ ਦੀ ਲਾਈਵ ਸਟ੍ਰੀਮਿੰਗ ਵੀ ਕੀਤੀ। ਮੁਲਜ਼ਮ ਦੀ ਪਛਾਣ ਇਜ਼ਕੀਲ ਕੈਲੀ (19) ਵਜੋਂ ਕੀਤੀ ਗਈ ਹੈ ਅਤੇ ਉਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੋਲੀਬਾਰੀ ਕਾਰਨ ਇਲਾਕੇ ’ਚ ਦਹਿਸ਼ਤ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਮੁਲਜ਼ਮ ਨੇ ਇੱਕ ਆਟੋ ਪਾਰਟਸ ਦੀ ਦੁਕਾਨ ਵਿਚ ਦਾਖ਼ਲ ਹੋ ਕੇ ਅੰਨ੍ਹੇਵਾਹ ਗਾਹਕਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੁਕਾਨ 'ਚ ਦਾਖ਼ਲ ਹੋਣ ਤੋਂ ਪਹਿਲਾਂ ਉਸ ਨੇ ਲਾਈਵ ਸਟ੍ਰੀਮ 'ਚ ਕਿਹਾ ਸੀ ਕਿ ਇਹ ਕੋਈ ਮਜ਼ਾਕ ਨਹੀਂ ਹੈ। ਪੁਲਿਸ ਨੇ ਸੀਸੀਟੀਵੀ ਕੈਮਰੇ ਖ਼ੰਗਾਲ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।
ਪੁਲਿਸ ਨੇ ਹਮਲੇ 'ਚ ਕਿੰਨੇ ਲੋਕ ਮਾਰੇ ਗਏ ਤੇ ਕਿੰਨੇ ਜ਼ਖ਼ਮੀ ਹੋਏ, ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।