
6.3 ਮਾਪੀ ਗਈ ਭੂਚਾਲ ਦੀ ਤੀਬਰਤਾ
ਕਾਬੁਲ: ਅਫ਼ਗਾਨਿਸਤਾਨ ਵਿਚ ਬੀਤੇ ਕੱਲ੍ਹ ਆਏ ਭਿਆਨਕ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਨਿਊਜ਼ ਏਜੰਸੀ ਏਪੀ ਨੇ ਤਾਲਿਬਾਨ ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਕਾਰਨ ਦੇਸ਼ ਵਿਚ ਹੁਣ ਤਕ 2000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਹਜ਼ਾਰਾਂ ਲੋਕ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਰੋਧੀਆਂ ਨੂੰ ਖੁੱਲ੍ਹੀ ਬਹਿਸ ਦਾ ਸੱਦਾ; ਤੈਅ ਕੀਤਾ ‘ਪੰਜਾਬ ਦਿਵਸ’ ਵਾਲਾ ਦਿਨ
ਇਕ ਮੀਡੀਆ ਰੀਪੋਰਟ ਮੁਤਾਬਕ ਸ਼ਨਿਵਾਰ ਸਵੇਰੇ ਕਰੀਬ 11 ਵਜੇ ਹੇਰਾਤ ਸ਼ਹਿਰ ਤੋਂ 40 ਕਿਲੋਮੀਟਰ ਪੱਛਮ 'ਚ 6.3 ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਗੁਆਂਢੀ ਬਦਘਿਸ ਅਤੇ ਫਰਾਹ ਸੂਬਿਆਂ 'ਚ ਵੀ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਹੇਰਾਤ ਸੂਬੇ 'ਚ ਘੱਟੋ-ਘੱਟ 12 ਪਿੰਡ ਤਬਾਹ ਹੋ ਗਏ ਹਨ।
ਇਹ ਵੀ ਪੜ੍ਹੋ: ਲੁਧਿਆਣਾ ਤੋਂ ਜਲੰਧਰ ਜਾ ਰਹੀ ਨਿੱਜੀ ਬੱਸ ਨੂੰ ਲੱਗੀ ਅੱਗ; ਸਵਾਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ, ਇਸ ਲਈ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸਰਕਾਰੀ ਬੁਲਾਰੇ ਨੇ ਦਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜੂਨ ਵਿਚ ਆਏ ਭੂਚਾਲ ਵਿਚ ਇਕ ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।